Sunday, November 27, 2022

Health

ਕੇਂਦਰੀ ਜੇਲ 'ਚ ਲਗਾਇਆ ਮੈਡੀਕਲ ਕੈਂਪ

PUNJABNEWS EXPRESS | March 22, 2022 07:10 PM

ਪਟਿਆਲਾ;ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ.ਜੇ.ਐਮ ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਦੀ ਦੇਖ ਰੇਖ ਵਿਚ ਕੇਂਦਰੀ ਜੇਲ ਪਟਿਆਲਾ ਵਿਖੇ ਜੇਲ ਪ੍ਰਸ਼ਾਸਨ, ਸਿਹਤ ਵਿਭਾਗ, ਲਕਸ਼ਮੀ ਬਾਈ ਇੰਸਟੀਚਿਊਟ ਆਫ਼ ਡੈਂਟਲ ਸਾਇੰਸਜ਼ ਅਤੇ ਐਨ ਜੀ ੳ ਏਂਜਲ ਫਾਊਂਡੇਸ਼ਨ ਪਟਿਆਲਾ ਦੇ ਸਹਿਯੋਗ ਨਾਲ ਬੰਦੀਆਂ ਲਈ ਇੱਕ ਮੈਡੀਕਲ ਕੈਂਪ ਲਾਇਆ ਗਿਆ।
ਕੈਂਪ 'ਚ ਸਰਜਰੀ ਦੇ ਮਾਹਰ ਡਾ. ਸੰਜੇ ਬਾਂਸਲ, ਹੱਡੀਆਂ ਦੇ ਡਾ. ਕਰਨਵੀਰ ਸਿੰਘ, ਛਾਤੀ ਦੇ ਡਾ. ਨਰੇਸ਼ ਕੁਮਾਰ ਬਾਂਸਲ, ਮੈਡੀਸਨ ਦੇ ਡਾ. ਵਿਪਨਪਰੀਤ ਕੌਰ, ਅੱਖਾਂ ਦੇ ਡਾ. ਸੀਮਾ ਰਾਣੀ, ਚਮੜੀ ਦੇ ਡਾ. ਰਾਕੇਸ਼ ਤਿਲਕ ਰਾਜ, ਦਿਮਾਗ ਦੇ ਡਾ. ਸ਼ਵਿੰਦਰ ਤੂਰ ਤੇ ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾ ਮਨੀਸ਼ ਸੇਠੀ ਵੱਲੋਂ 747 ਬੰਦੀਆਂ ਦਾ ਮੈਡੀਕਲ ਜਾਂਚ ਕੀਤੀ ਅਤੇ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਐਨ.ਜੀ.ਓ ਏਂਜਲ ਫਾਊਂਡੇਸ਼ਨ ਵੱਲੋਂ ਮਹਿਲਾ ਜੇਲ ਬੰਦੀਆਂ ਨੂੰ ਸੈਨੀਟਰੀ ਪੈਡ ਵੀ ਵੰਡੇ ਗਏ।
ਸੀ.ਜੇ.ਐਮ ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਵੱਲੋਂ ਇਸ ਕੈਂਪ ਦਾ ਦੌਰਾ ਕੀਤਾ ਗਿਆ ਅਤੇ ਡਾਕਟਰ ਸਾਹਿਬਾਨ ਨਾਲ ਮਿਲ ਕੇ ਕੈਂਪ ਵਿੱਚ ਕੀਤੀ ਜਾ ਰਹੀ ਮੈਡੀਕਲ ਜਾਂਚ ਬਾਰੇ ਗੱਲ ਕੀਤੀ ਗਈ। ਸੀ.ਜੇ.ਐਮ ਵੱਲੋਂ ਬੰਦੀਆਂ ਤੋਂ ਉਨ੍ਹਾਂ ਦੀ ਮੁਸ਼ਕਲਾਂ ਬਾਰੇ ਵੀ ਪੁੱਛਿਆ ਗਿਆ। ਇਸ ਕੈਂਪ ਵਿੱਚ ਮਿਸ ਮੋਨਿਕਾ ਚਾਵਲਾ, ਮੁਖੀ ਕਾਨੂੰਨੀ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਆਪਣੇ ਵਿਦਿਆਰਥੀਆਂ ਨਾਲ ਦੌਰਾ ਕੀਤਾ ਗਿਆ। ਇਸ ਦੌਰਾਨ ਸ੍ਰੀ ਸ਼ਿਵਰਾਜ ਸਿੰਘ, ਜੇਲ ਸੁਪਰਡੈਂਟ, ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਜੇਲ ਸੁਪਰਡੈਂਟ ਅਤੇ ਸ੍ਰੀ ਵਰੁਣ ਸ਼ਰਮਾ, ਸਹਾਇਕ ਜੇਲ ਸੁਪਰਡੈਂਟ ਵੀ ਹਾਜ਼ਰ ਸਨ।
ਇਸ ਤੋਂ ਇਲਾਵਾ ਸੀਜੇਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਪਰਮਿੰਦਰ ਕੌਰ ਵੱਲੋਂ ਕੇਂਦਰੀ ਜੇਲ ਪਟਿਆਲਾ ਵਿੱਚ ਕੈਂਪ ਕੋਰਟ ਲਗਾਈ ਗਈ । ਇਸ ਕੈਂਪ ਕੋਰਟ ਵਿੱਚ ਜੱਜ ਸਾਹਿਬ ਵੱਲੋਂ ਕੁੱਲ 07 ਕੈਦੀਆਂ ਨੂੰ ਰਿਹਾ ਕਰਨ ਦੇ ਹੁਕਮ ਜਾਰੀ ਕੀਤੇ ਗਏ।

Have something to say? Post your comment

Health

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਕੌਮਾਂਤਰੀ ਨਰਸਿੰਗ ਦਿਵਸ ਮਨਾਇਆ ਗਿਆ

ਕਰੋਨਾ ਨਾਲ ਲੜਨ ਵਾਲਾ ਨਰਸਿੰਗ ਸਟਾਫ ਸਮਾਜ ਦਾ ਅਸਲ ਹੀਰੋ : ਡਾ. ਸੁਰਿੰਦਰ ਸਿੰਘ ਝੱਮਟ

ਡਾਕਟਰ ਅਰੀਤ ਕੌਰ ਨੇ ਨਿਰਦੇਸ਼ਕ ਸਿਹਤ ਸੇਵਾਂਵਾਂ (ਫੈਮਿਲੀ ਵੈਲਫੇਅਰ ਦਾ ਅਹੁਦਾ ਸੰਭਾਲਿਆ

ਬ੍ਰੈਸਟ ਕੈਂਸਰ ਦੀ ਜਲਦੀ ਪਛਾਣ ਲਈ ਪੰਜਾਬ ਦੇ ਸਿਹਤ ਵਿਭਾਗ ਨੇ ਸਮਝੌਤੇ 'ਤੇ ਕੀਤੇ ਹਸਤਾਖਰ

ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਤੋਂ ਮਿਲਦੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਨਿਰਦੇਸ਼

ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਦੇ ਵਾਰਡਾਂ ਤੇ ਓ.ਪੀ.ਡੀ.ਦੀ ਚੈਕਿੰਗ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਹੀ ਠੋਸ ਕਾਰਵਾਈ

ਕੋਵਿਡ-19 ਟੀਕਾਕਰਨ ਪੂਰਾ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ : ਸਿਵਲ ਸਰਜਨ ਡਾ. ਦਵਿੰਦਰ ਢਾਂਡਾ

ਸਿਹਤ ਵਿਭਾਗ ਵੱਲੋਂ ਰਾਸ਼ਟਰੀ ਵੈਕਸੀਨੇਸ਼ਨ ਦਿਵਸ ਆਯੋਜਿਤ

ਪ੍ਰਮੁੱਖ ਸਕੱਤਰ ਸਿਹਤ ਨੇ 12-14 ਸਾਲ ਉਮਰ ਵਰਗ ਲਈ ਕੋਵਿਡ ਟੀਕਾਕਰਨ ਮੁਹਿੰਮ ਦਾ ਕੀਤਾ ਉਦਘਾਟਨ