Thursday, November 30, 2023

Health

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਹੀ ਠੋਸ ਕਾਰਵਾਈ

PUNJABNEWS EXPRESS | March 22, 2022 08:20 PM

ਚੰਡੀਗੜ:ਪਾਰਦਰਸਤਾ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਬਟਾਲਾ ਤੋਂ ਵਿਧਾਇਕ ਅਮਨਸੇਰ ਸਿੰਘ ਸੈਰੀ ਕਲਸੀ, ਨਿਹਾਲਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਬਿਲਾਸਪੁਰ, ਰੂਪਨਗਰ ਤੋਂ ਵਿਧਾਇਕ ਦਿਨੇਸ ਚੱਢਾ, ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਪੰਡੋਰੀ ਸਾਮਲ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਪਾਰਟੀ ਲੀਡਰਸਿਪ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਨਾਂ ਵਿੱਚ ਭਰੋਸਾ ਪ੍ਰਗਟਾਉਣ ਲਈ ਧੰਨਵਾਦ ਕੀਤਾ। ਉਨਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਨੂੰ ਆਮ ਲੋਕਾਂ ਵੱਲੋਂ ਬੇਮਿਸਾਲ ਫਤਵਾ ਮਿਲਿਆ ਹੈ ਜਿਸ ਕਰਕੇ ਇਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੰਤਰੀ ਨੇ ਅੱਗੇ ਕਿਹਾ ਕਿ ਉਹ ਤਿੰਨਾਂ ਵਿਭਾਗਾਂ ਬਾਰੇ ਫੀਡਬੈਕ ਲੈਣ ਲਈ ਜਲਦੀ ਹੀ ਇੱਕ ਮੀਟਿੰਗ ਕਰਨਗੇ ਜਿਨਾਂ ਦੇ ਕੰਮਕਾਜ ਦੀ ਨਿਯਮਤ ਅੰਤਰਾਲ ‘ਤੇ ਸਮੀਖਿਆ ਕੀਤੀ ਜਾਵੇਗੀ। ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ, “ਭਿ੍ਰਸਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।“

ਅਹੁਦਾ ਸੰਭਾਲਣ ਦੇ ਪਹਿਲੇ ਦਿਨ ਹੀ ਮੰਤਰੀ ਨੇ ਸੈਕਟਰ-39 ਦੀ ਅਨਾਜ ਮੰਡੀ ਵਿਖੇ ਖੁਰਾਕ ਸਪਲਾਈ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ ਜਿਸ ਵਿੱਚ ਉਨਾਂ ਨੇ ਸਾਰੇ ਡਿਪਟੀ ਡਾਇਰੈਕਟਰਾਂ ਅਤੇ ਡੀ.ਐਫ.ਐਸ.ਸੀਜ ਨੂੰ ਆਗਾਮੀ ਕਣਕ ਦੇ ਖਰੀਦ ਸੀਜਨ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸਿਸ ਕਰਨ ਲਈ ਕਿਹਾ। ਉਨਾਂ ਨੇ ਹਾਜਰੀਨ ਨੂੰ ਇੱਕ ਟੀਮ ਵਜੋਂ ਕੰਮ ਕਰਨ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਵੀ ਕਿਹਾ ਕਿਉਂਜੋ ਅਫਸਰਾਂ ਦੀ ਕਾਰਗੁਜ਼ਾਰੀ ਦਾ ਮਾਪਦੰਡ ਇਮਾਨਦਾਰੀ ਅਤੇ ਕੰਮ ਕਰਨ ਦੀ ਸਮਰੱਥਤਾ ਹੋਣਗੇ।

ਇਸ ਤੋਂ ਇਲਾਵਾ ਉਨਾਂ ਇਹ ਵੀ ਕਿਹਾ ਕਿ ਸਭ ਤੋਂ ਪਹਿਲਾਂ ਗਰੀਬ ਵਰਗ ਦੇ ਲੋਕਾਂ ਨੂੰ ਲਾਭ ਮਿਲਣਾ ਚਾਹੀਦਾ ਹੈ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕੀਰਤ ਕਿਰਪਾਲ ਸਿੰਘ ਅਤੇ ਡਾਇਰੈਕਟਰ ਅਭਿਨਵ ਤਿ੍ਰਖਾ ਵੀ ਹਾਜਰ ਸਨ।

Have something to say? Post your comment

Health

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ

ਡਾ. ਬਲਬੀਰ ਸਿੰਘ ਵੱਲੋਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ 'ਤੇ ਗਾਇਆ ਗੀਤ ਲਾਂਚ

ਡਾ. ਨਵਜੋਤ ਸਿੰਘ ਸਹੋਤਾ ਨੇ ਲੈਪਰੋਸਕੋਪਿਕ ਤਕਨੀਕ ਨਾਲ 47 ਸਾਲਾ ਔਰਤ ਦੇ ਹਰਨੀਆ ਦਾ ਕੀਤਾ ਸਫਲ ਅਪਰੇਸ਼ਨ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ ਦਾ ਸ਼ਾਨਦਾਰ ਨਤੀਜਾ

ਮਾਲਵੇ ਦੇ ਲੋਕਾਂ ਲਈ ਵੱਡੀ ਸੌਗਾਤ, ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਆਧਿਨਕ ਸਹੂਲਤਾਂ ਨਾਲ ਲੈਸ ਐਮਰਜੈਂਸੀ ਵਾਰਡ ਦਾ ਉਦਘਾਟਨ