Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਬਲਬੀਰ ਸਿੰਘ ਸਿੱਧੂ ਨੇ 68 ਨਵ-ਨਿਯੁਕਤ ਅਤੇ ਪਦ-ਉੱਨਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ

ਪੰਜਾਬ ਨਿਊਜ਼ ਐਕਸਪ੍ਰੈਸ | November 08, 2020 04:45 PM

ਚੰਡੀਗੜ:  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਐਤਵਾਰ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ 68 ਨਵ-ਨਿਯੁਕਤ ਅਤੇ ਵੱਖ ਵੱਖ ਸ੍ਰੇਣੀਆਂ ਨਾਲ ਸਬੰਧਤ  ਪਦ-ਉੱਨਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 17 ਉਮੀਦਵਾਰਾਂ ਨੂੰ ਤਰਸ ਦੇ ਅਧਾਰ ’ਤੇ ਰੈਗੂਲਰ ਨੌਕਰੀ ਦਿੱਤੀ ਗਈ ਹੈ। ਇਹਨਾਂ ਵਿੱਚ 1 ਫਾਰਮੇਸੀ ਅਫਸਰ, 8 ਕਲਰਕ, 8 ਦਰਜਾ- 4 ਕਰਮਚਾਰੀ ਸ਼ਾਮਲ ਹਨ। ਇਸਦੇ ਨਾਲ ਹੀ 51 ਦਰਜਾ -4 ਕਰਮਚਾਰੀਆਂ ਨੂੰ ਕਲਰਕ ਵਜੋਂ ਤਰੱਕੀ ਦਿੱਤੀ ਗਈ ਹੈ।
ਇਸ ਸਮਾਗਮ ਦੌਰਾਨ ਬੋਲਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਅਗਵਾਈ ਵਾਲੀ ਸੂਬਾ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਕਰਕੇ ਘੱਟ ਸਹੂਲਤਾਂ ਪ੍ਰਾਪਤ ਲੋਕਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨਾਂ ਨਵੇਂ ਨਿਯੁਕਤ ਕੀਤੇ ਅਤੇ ਤਰੱਕੀਆਂ ਪ੍ਰਾਪਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨਾਂ ਨੂੰ ਚੰਗੀ ਕਾਰਗੁਜ਼ਾਰੀ ਦੇ ਨਾਲ ਸਿਹਤ ਵਿਭਾਗ ਨੂੰ ਅੱਗੇ ਤੋਰਨਾ ਚਾਹੀਦਾ ਹੈ ਤਾਂ ਜੋ  ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਪ੍ਰੀਕਿ੍ਰਆ ਵਿਚ ਹੋਰ ਸੁਧਾਰ ਲਿਆਂਦਾ ਜਾ ਸਕੇ। ਉਨਾਂ ਕਿਹਾ ਕਿ ਕਿਸੇ ਵੀ ਵਿਭਾਗ ਦੀ ਤਰੱਕੀ ਅਤੇ ਸਫਲਤਾ ਕਰਮਚਾਰੀਆਂ ਦੀ ਸਖ਼ਤ ਮਿਹਨਤ ਅਤੇ ਇਮਾਨਦਾਰੀ ‘ਤੇ ਕਾਫ਼ੀ ਹੱਦ ਤੱਕ ਨਿਰਭਰ ਕਰਦੀ ਹੈ। ਇਸ ਲਈ ਸਾਰੇ ਕਰਮਚਾਰੀਆਂ ਨੂੰ ਖ਼ਾਸਕਰ ਨਵੇਂ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਅਤੇ ਫਰਜ਼ ਨਿਭਾਉਣ ਲਈ ਸੁਹਿਰਦਤਾ ਨਾਲ ਮਿਹਨਤ ਕਰਨੀ ਚਾਹੀਦੀ ਹੈ। ਉਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸਾਰੇ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ ਹੈ।
ਨਵੇਂ ਨਿਯੁਕਤ ਕੀਤੇ ਉਮੀਦਵਾਰਾਂ ਨਾਲ  ਗੱਲਬਾਤ ਕਰਦਿਆਂ ਹੈਲਥ ਸਰਵਿਸਿਜ਼ (ਡੀਐਚਐਸ) ਦੇ ਡਾਇਰੈਕਟਰ ਡਾ: ਮਨਜੀਤ ਸਿੰਘ ਨੇ ਉਨਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਸਹੂਲਤਾਂ ਨੂੰ ਘਰ ਘਰ ਪਹੁੰਚਾਉਣ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਕੰਮ ਕਰਨ। ਉਨਾਂ ਕਿਹਾ ਕਿ ਤੁਸੀਂ ਸਾਰੇ ਵਿਭਾਗ ਦਾ ਚਿਹਰਾ ਹੋ ਅਤੇ ਲੋਕਾਂ ਦੀ ਸੇਵਾ ਵਿਚ ਤੁਹਾਨੂੰ ਵਧੀਆ ਤੋਂ ਵਧੀਆ ਉਪਰਾਲੇ ਕਰਨ ਦਾ ਤਹੱਈਆ ਕਰਨਾ ਚਾਹੀਦਾ ਹੈ। ਇਸ ਮੌਕੇ ਸਿਹਤ ਮੰਤਰੀ  ਦੇ ਓ.ਐਸ.ਡੀ ਡਾ. ਬਲਵਿੰਦਰ ਸਿੰਘ, ਪਟਿਆਲਾ ਦੇ ਸਿਵਲ ਸਰਜਨ ਡਾ: ਹਰੀਸ਼ ਮਲਹੋਤਰਾ, ਡਿਪਟੀ ਡਾਇਰੈਕਟਰ ਡਾ: ਹਰਵਿੰਦਰ ਸਿੰਘ ਗਿੱਲ, ਮਾਸ ਮੀਡੀਆ ਅਫਸਰ ਗੁਰਮੀਤ ਸਿੰਘ ਰਾਣਾ ਅਤੇ ਹਰਚਰਨ ਸਿੰਘ ਬਰਾੜ, ਸੁਪਰਡੈਂਟ ਵਿਪਨ ਕੁਮਾਰ, ਸਿਹਤ ਇੰਸਪੈਕਟਰ ਭੁਪਿੰਦਰ ਸਿੰਘ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ