Saturday, April 27, 2024

Health

ਸਿਹਤ ਮੰਤਰੀ ਨੇ ਮਿਸ਼ਨ ਫਤਿਹ ਤਹਿਤ 22 ਆਈ.ਈ.ਸੀ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਪੰਜਾਬ ਨਿਊਜ਼ ਐਕਸਪ੍ਰੈਸ | November 27, 2020 09:56 PM

ਚੰਡੀਗੜ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਮਿਸ਼ਨ ਫਤਿਹ ਤਹਿਤ 22 ਆਈ.ਈ.ਸੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਵੈਨਾਂ ਪੰਜਾਬ ਦੇ ਸ਼ਹਿਰੀ ਅਤੇ ਉੱਚ ਜੋਖਮ ਵਾਲੇ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾਵਾਇਰਸ ਅਤੇ ਹੋਰ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਗੀਆਂ। ਇਸ ਮੁਹਿੰਮ ਦੌਰਾਨ ਕੋਵੀਡ-19 ਦੇ ਟੈਸਟ ਵੀ ਕੀਤੇ ਜਾਣਗੇ। ਇਹ ਵੈਨਾਂ ਪਿ੍ਰੰਟ ਅਤੇ ਆਡੀਓ-ਵਿਜ਼ੂਅਲ ਸਮੱਗਰੀ ਨਾਲ ਲੈਸ ਹਨ।

ਸ. ਸਿੱਧੂ ਨੇ ਦੱਸਿਆ ਕਿ ਇੱਥੇ ਹਰੇਕ ਜ਼ਿਲੇ ਪਿੱਛੇ 1 ਵੈਨ ਹੋਵੇਗੀ ਅਤੇ ਇਸ ਲਈ ਇਕ ਮਾਈਕਰੋ ਪਲਾਨ ਤਿਆਰ ਕੀਤਾ ਗਿਆ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਵਿਚ 31 ਲੱਖ ਤੋਂ ਵੱਧ ਨਮੂਨੇ ਲਏ ਜਾ ਚੁੱਕੇ ਹਨ, ਜਿਨਾਂ ਵਿਚੋਂ 149278 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਵੇਲੇ ਪੰਜਾਬ ਵਿਚ ਲਗਭਗ 7479 ਐਕਟਿਵ ਕੇਸ ਸਾਹਮਣੇ ਹਨ।

ਪੰਜਾਬ ਵਿੱਚ ਮਰੀਜ਼ਾਂ ਦੇ ਪਾਜ਼ੇਟਿਵ ਪਾਏ ਜਾਣ ਦੀ ਦਰ 4.9 ਪ੍ਰਤੀਸ਼ਤ ਜਦਕਿ ਕੌਮੀ ਪਾਜ਼ੇਟਿਵਿਟੀ ਦਰ 6.9 ਪ੍ਰਤੀਸ਼ਤ ਹੈ। ਪੰਜਾਬ ਵਿੱਚ 7 ਲੈਬਾਟਰੀਆਂ ਵੱਲੋਂ ਕੋਰੋਨਾ ਦੀ ਟੈਸਟਿੰਗ ਕੀਤੀ ਜਾ ਰਹੀ ਹੈ। ਕਰੋਨਾ ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 1500 ਆਈਸੀਯੂ ਬਿਸਤਰਿਆਂ, 855 ਵੈਂਟੀਲੇਟਰਾਂ ਅਤੇ 8000 ਤੋਂ ਵੱਧ ਆਕਸੀਜਨ ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਪੰਜਾਬ ਵਿੱਚ ਰੋਜ਼ਾਨਾ 25000 ਤੋਂ 30000 ਕੋਰੋਨਾ ਟੈਸਟ ਕੀਤੇ ਜਾ ਰਹੇ ਹਨ ਜਿਨਾਂ ਵਿੱਚੋਂ 75 ਫੀਸਦੀ ਆਰਟੀ-ਪੀਸੀਆਰ ਟੈਸਟ ਕੀਤੇ ਜਾਂਦੇ ਹਨ। ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਨੂੰ ਕੋਰੋਨਾ ਫਤਿਹ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਨਾਂ ਕਿੱਟਾਂ ਵਿੱਚ ਥਰਮਾਮੀਟਰ, ਪਲਸ ਆਕਸੀਮੀਟਰ, ਸਟੀਮਰ, ਜ਼ਰੂਰੀ ਦਵਾਈਆਂ ਅਤੇ ਜਾਗਰੂਕਤਾ ਸਮੱਗਰੀ ਸ਼ਾਮਲ ਹੈ। ਇਸੇ ਤਰਾਂ ਹਸਪਤਾਲਾਂ ਵਿੱਚ ਸਿਹਤਯਾਬ ਹੋਏ ਮਰੀਜ਼ਾਂ ਨੂੰ ਪੋਸਟ ਕੋਵਿਡ-19 ਕੇਅਰ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ।

ਕੋਰੋਨਾਵਾਇਰਸ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੌਰਾਨ ਵੱਖ ਵੱਖ ਫੈਸਲੇ ਵੀ ਲਏ ਹਨ ਅਤੇ ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।

ਉਨਾਂ ਨੇ ਲੋਕਾਂ  ਨੂੰ ਮਾਸਕ ਪਾਉਣ, ਇੱਕ ਦੂਜੇ ਤੋਂ ਸਮਾਜਿਕ ਵਿੱਥ ਬਣਾ ਕੇ ਰੱਖਣ ਅਤੇ ਹੱਥ ਧੋਣ ਜਿਹੇ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਮਲੇ ਨੇ ਵਾਇਰਸ ’ਤੇ ਕਾਬੂ ਪਾਉਣ ਲਈ ਅਣਥੱਕ ਮਿਹਨਤ ਕੀਤੀ ਹੈ। ਸਿਹਤ ਕਰਮਚਾਰੀਆਂ ਅਤੇ ਫਰੰਟ ਲਾਈਨ ਵਰਕਰਾਂ ਨੂੰ 50 ਲੱਖ ਰੁਪਏ ਦੇ ਜੀਵਨ ਬੀਮੇ ਦੀ ਸਹੂਲਤ ਦਿੱਤੀ ਗਈ ਹੈ।ਫਰੰਟ ਲਾਈਨ ਕਰਮਚਾਰੀਆਂ ਨੂੰ ਤਕਰੀਬਨ 185 ਕਰੋੜ ਰੁਪਏ ਦੀ ਲਾਗਤ ਨਾਲ ਪੀਪੀਈ ਕਿੱਟਾਂ, ਮਾਸਕ ਅਤੇ ਹੋਰ ਚੀਜ਼ਾਂ ਮੁਹੱਈਆ ਕਰਵਾਈਆਂ ਗਈਆਂ ਹਨ। ਪਾਜ਼ੇਟਿਵ ਮਰੀਜ਼ਾਂ ਦੇ ਇਲਾਜ ਲਈ 5.5 ਕਰੋੜ ਰੁਪਏ ਤੋਂ ਜ਼ਿਆਦਾ ਦੀਆਂ ਦਵਾਈਆਂ ਮੁਫ਼ਤ ਪ੍ਰਦਾਨ ਕੀਤੀਆਂ ਗਈਆਂ ਹਨ।

ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਮਨਜੀਤ ਸਿੰਘ, ਸਿਹਤ ਮੰਤਰੀ ਦੇ ਓ.ਐਸ.ਡੀ  ਡਾ. ਬਲਵਿੰਦਰ ਸਿੰਘ, ਡਾਇਰੈਕਟਰ ਐਨ.ਐਚ.ਐਮ. ਡਾ. ਪਰਵਿੰਦਰਪਾਲ ਸਿੰਘ ਸਿੱਧੂ, ਸਟੇਟ ਨੋਡਲ ਅਫ਼ਸਰ-ਕੋਵਿਡ-19 ਡਾ. ਰਾਜੇਸ਼ ਭਾਸਕਰ, ਸਟੇਟ ਪ੍ਰੋਗਰਾਮ ਅਫ਼ਸਰ ਆਈ.ਈ.ਸੀ./ਬੀ.ਸੀ.ਸੀ ਸ੍ਰੀ ਸ਼ਵਿੰਦਰ ਸਹਿਦੇਵ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।   

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ