Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਵੈਕਸੀਨ ਦੇ ਆਉਣ ਤੱਕ ਸਾਵਧਾਨੀਆਂ ਨਾਲ ਹੀ ਕੋਵਿਡ ਤੋਂ ਹੋ ਸਕਦੈ ਬਚਾਅ-ਡਾ. ਸ਼ੇਨਾ ਅਗਰਵਾਲ

PUNJAB NEWS EXPRESS | December 10, 2020 06:40 PM

ਨਵਾਂਸ਼ਹਿਰ:ਅਗਲੇ ਵਰੇ ਦੇ ਸ਼ੁਰੂ ਵਿਚ ਕੋਵਿਡ-19 ਦੀ ਵੈਕਸੀਨ ਦੀ ਉਪਲਬੱਧਤਾ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ ਵੈਕਸੀਨ ਉਪਲਬੱਧ ਹੋਣ ’ਤੇ ਇਸ ਦੀ ਪਹੁੰਚ ਹਰੇਕ ਵਿਅਕਤੀ ਤੱਕ ਯਕੀਨੀ ਬਣਾਉਣ ਲਈ ਜ਼ਿਲੇ ਵਿਚ ਜ਼ਮੀਨੀ ਪੱਧਰ ’ਤੇ ਅਗਾਊਂ ਪ੍ਰਬੰਧ ਕੀਤੇ ਗਏ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਵੈਕਸੀਨ ਉਪਲਬੱਧ ਨਹੀਂ ਹੁੰਦੀ, ਉਦੋਂ ਤੱਕ ਕੇਵਲ ਸਾਵਧਾਨੀਆਂ ਵਰਤਣ ਨਾਲ ਹੀ ਇਸ ਮਹਾਂਮਾਰੀ ਤੋਂ ਬਚਾਅ ਹੋ ਸਕਦਾ ਹੈ। ਇਸ ਲਈ ਮਾਸਕ ਪਹਿਨਣਾ, ਦੂਰੀ ਬਣਾਏ ਰੱਖਣਾ ਅਤੇ ਵਾਰ-ਵਾਰ ਸਾਬਣ ਨਾਲ ਹੱਥ ਧੋਣੇ ਬੇਹੱਦ ਜ਼ਰੂਰੀ ਹਨ।
ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਕੋਵਿਡ-19 ਦੀ ਵੈਕਸੀਨ ਅਗਲੇ ਸਾਲ ਦੇ ਸ਼ੁਰੂ ਵਿਚ ਲੋਕਾਂ ਨੂੰ ਲਗਾਉਣ ਲਈ ਉਪਲਬੱਧ ਹੋਣ ਦੀ ਉਮੀਦ ਹੈ। ਉਨਾਂ ਦੱਸਿਆ ਕਿ ਭਾਰਤ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ ਕਿ ਵੈਕਸੀਨ ਉਪਲਬੱਧ ਹੋਣ ’ਤੇ ਪਹਿਲੇ ਪੜਾਅ ਵਿਚ ਹੈਲਥ ਕੇਅਰ ਵਰਕਰਾਂ, ਫਰੰਟ ਲਾਈਨ ਵਰਕਰਾਂ, 50 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਅਤੇ 50 ਸਾਲ ਤੋਂ ਘੱਟ ਉਮਰ ਦੇ ਕੋ-ਮਾਰਵਿਡ (ਸ਼ੂਗਰ, ਬਲੱਡ ਪ੍ਰ੍ਰੈਸ਼ਰ, ਸਾਹ ਦੀ ਬਿਮਾਰੀ ਆਦਿ ਤੋਂ ਪੀੜਤ) ਵਿਅਕਤੀਆਂ ਨੂੰ ਇਹ ਵੈਕਸੀਨ ਲਗਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਥ ਕੇਅਰ ਵਰਕਰਾਂ ਦਾ ਡਾਟਾ ਬੇਸ ਤਿਆਰ ਕਰ ਲਿਆ ਗਿਆ ਹੈ। ਉਨਾਂ ਦੱਸਿਆ ਕਿ ਜ਼ਿਲੇ ਵਿਚ 24 ਸਰਕਾਰੀ ਅਤੇ 136 ਪ੍ਰਾਈਵੇਟ ਸਿਹਤ ਅਦਾਰਿਆਂ ਦੇ ਕੁੱਲ 4693 ਹੈਲਥ ਕੇਅਰ ਵਰਕਰਾਂ ਨੂੰ ਪਹਿਲ ਦੇ ਆਧਾਰ ’ਤੇ ਕੋਵਿਡ-19 ਵੈਕਸੀਨ ਦਿੱਤੀ ਜਾਵੇਗੀ।
ਉਨਾਂ ਦੱਸਿਆ ਕਿ ਵੈਕਸੀਨ ਦੇ ਰੱਖ-ਰਖਾਅ ਲਈ ਖਾਸ ਪ੍ਰਬੰਧ ਕੀਤੇ ਗਏ ਹਨ। ਉਨਾਂ ਦੱਸਿਆ ਕਿ ਜ਼ਿਲੇ ਵਿਚ 28 ਕੋਲਡ ਚੇਨ ਪੁਆਇੰਟ ਪਹਿਲਾਂ ਤੋਂ ਹੀ ਬਣੇ ਹੋਏ ਹਨ, ਜਿਥੇ ਵੈਕਸੀਨ ਨੂੰ ਠੀਕ ਢੰਗ ਨਾਲ ਸਟੋਰ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਜ਼ਿਲੇ ਵਿਚ 171 ਵੈਕਸੀਨੇਟਰ ਦੀ ਲਿਸਟ ਤਿਆਰ ਕੀਤੀ ਗਈ ਹੈ ਅਤੇ ਲੋੜ ਪੈਣ ’ਤੇ ਹੋਰ ਵੀ ਵੈਕਸੀਨੇਟਰ ਲਗਾਏ ਜਾਣਗੇ। ਉਨਾਂ ਦੱਸਿਆ ਕਿ ਵੈਕਸੀਨ ਲਗਾਉਣ ਦਾ ਕੰਮ ਫਿਕਸਡ ਸੈਸ਼ਨ ਸਾਈਟਾਂ ਜਿਵੇਂ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਅਦਾਰਿਆਂ ਅਤੇ ਆਊਟ ਰੀਚ ਸੈਸ਼ਨ ਸਾਈਟਾਂ ਜਿਵੇਂ ਸਕੂਲਾਂ, ਕਮਿਊਨਿਟੀ ਹਾਲਾਂ ਆਦਿ ਵਿਚ ਕੀਤਾ ਜਾਵੇਗਾ।
ਇਸ ਮੌਕੇ ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ, ਡੀ. ਐਸ. ਪੀ ਦੀਪਿਕਾ ਸਿੰਘ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਦਵਿੰਦਰ ਢਾਂਡਾ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਵਿੰਦਰ ਸਿੰਘ, ਜ਼ਿਲਾ ਐਪੀਡੀਮੋਲੋਜਿਸਟ ਡਾ. ਜਗਦੀਪ, ਆਈ. ਐਮ. ਏ ਦੇ ਪ੍ਰਧਾਨ ਡਾ. ਰੰਜੀਵ ਕੁਮਾਰ, ਜ਼ਿਲਾ ਮਾਸ ਮੀਡੀਆ ਅਫ਼ਸਰ ਜਗਤ ਰਾਮ, ਡਾ. ਜੇ. ਡੀ ਵਰਮਾ, ਰਾਮ ਸਿੰਘ ਤੇ ਹੋਰ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ