Thursday, April 18, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਸੀਨੀਅਰ ਅਧਿਕਾਰੀਆਂ ਵੱਲੋਂ ਕੋਵਿਡ-19 ਟੀਕਾਕਰਨ ਕਰਵਾਉਣ ਨਾਲ ਮਾਹੌਲ ਸਾਰਥਕ ਬਣਿਆ

PUNJAB NEWS EXPRESS | February 10, 2021 10:12 PM

ਚੰਡੀਗੜ: ਸਿਹਤ ਵਿਭਾਗ ਦੇ ਅਧਿਕਾਰੀਆਂ ਲਈ ਟੀਕੇ ਦੀ ਪਹਿਲੀ ਖੁਰਾਕ ਲਗਵਾਉਣ ਵਾਸਤੇ 19 ਫਰਵਰੀ ਨੂੰ ਆਖ਼ਰੀ ਤਾਰੀਖ਼ ਮਿੱਥੇ ਜਾਣ ਨਾਲ ਹੀ ਵੱਡੀ ਗਿਣਤੀ ਵਿੱਚ ਕਰਮਚਾਰੀ ਟੀਕਾ ਲਗਵਾਉਣ ਲਈ ਅੱਗੇ ਆ ਰਹੇ ਹਨ।ਹਾਲ ਹੀ ਵਿੱਚ ਪੰਜਾਬ ਸਰਕਾਰ ਦੁਆਰਾ ਫੈਸਲਾ ਲਿਆ ਗਿਆ ਹੈ ਕਿ ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕੇ ਦੀ ਪਹਿਲੀ ਖੁਰਾਕ ਇਸ ਮਹੀਨੇ ਦੀ 19 ਤਾਰੀਖ ਤੱਕ ਹੀ ਮੁਹੱਈਆ ਕਰਵਾਈ ਜਾਏਗੀ। ਮੁੱਖ ਸਕੱਤਰ, ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੇ ਕਈ ਸੀਨੀਅਰ ਪ੍ਰਸ਼ਾਸਕੀ ਅਤੇ ਸਿਹਤ ਅਧਿਕਾਰੀਆਂ ਟੀਕਾਕਰਨ ਕਰਵਾ ਰਹੇ ਹਨ।\

ਪੀ.ਜੀ.ਆਈ, ਚੰਡੀਗੜ ਦੇ ਸਾਬਕਾ ਡਾਇਰੈਕਟਰ ਅਤੇ ਪੰਜਾਬ ਸਰਕਾਰ ਦੇ ਸਲਾਹਕਾਰ ਪ੍ਰੋ. ਕੇ.ਕੇ. ਤਲਵਾੜ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸ੍ਰੀ ਹੁਸਨ ਲਾਲ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ, ਸ੍ਰੀ ਡੀ.ਕੇ. ਤਿਵਾੜੀ, ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੇ ਉਪ ਕੁਲਪਤੀ ਪ੍ਰੋ. ਰਾਜ ਬਹਾਦੁਰ, ਏਮਜ਼ ਬਠਿੰਡਾ ਦੇ ਕਾਰਜਕਾਰੀ ਡਾਇਰੈਕਟਰ ਪ੍ਰੋ. ਡੀ.ਕੇ. ਸਿੰਘ, ਡਾਇਰੈਕਟਰ ਈ.ਐਸ.ਆਈ ਡਾ. ਓਮ ਪ੍ਰਕਾਸ਼ ਗੋਜਰਾ, ਡਾਇਰੈਕਟਰ ਰਾਸ਼ਟਰੀ ਸਿਹਤ ਮਿਸ਼ਨ, ਪੰਜਾਬ, ਡਾ. ਅਰੀਤ ਕੌਰ, ਕੋਵਿਡ-19 ਸਬੰਧੀ ਪੰਜਾਬ ਦੇ ਨੋਡਲ ਅਧਿਕਾਰੀ ਡਾ ਰਾਜੇਸ਼ ਭਾਸਕਰ, ਸਾਬਕਾ ਡਾਇਰੈਕਟਰ ਸਿਹਤ ਸੇਵਾਵਾਂ, ਪੰਜਾਬ ਡਾ.ਅਵਨੀਤ ਕੌਰ, ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਵਧੀਕ ਪ੍ਰੋਜੈਕਟ ਡਾਇਰੈਕਟਰ ਡਾ. ਮਨਪ੍ਰੀਤ ਛਤਵਾਲ, ਯੂਨਾਇਟਿਡ ਹੈਲਥ ਡਿਵੈਪਮੈਂਟ ਪੋ੍ਰਗਰਾਮ ਦੇ ਸਲਾਹਕਾਰ ਡਾ. ਮਨੀਸ਼ਾ, ਉਨਾਂ ਸਿਹਤ ਪੇਸ਼ੇਵਰਾਂ ਵਿੱਚੋਂ ਹਨ ਜਿਨਾਂ ਨੂੰ ਪਹਿਲਾਂ ਹੀ ਟੀਕਾ ਲਗਾਇਆ ਜਾ ਚੁੱਕਾ ਹੈ।ਇਸ ਦੇ ਨਾਲ ਹੀ 13 ਡਿਪਟੀ ਕਮਿਸ਼ਨਰਾਂ, 19 ਸੀਨੀਅਰ ਸੁਪਰਡੈਂਟ ਆਫ਼ ਪੁਲਿਸ, 19 ਸਿਵਲ ਸਰਜਨਾਂ ਅਤੇ ਸਬੰਧਤ ਜ਼ਿਲਾ ਪ੍ਰਸ਼ਾਸਨ ਦੇ ਕਈ ਹੋਰ ਪ੍ਰਮੁੱਖ ਸੀਨੀਅਰ ਅਧਿਕਾਰੀਆਂ ਨੂੰ ਵੀ ਟੀਕਾ ਲਗਾਇਆ ਗਿਆ ਹੈ। ਸੂਬੇ ਵਿੱਚ ਹੁਣ ਤੱਕ 71, 121 ਹੈਲਥ ਕੇਅਰ ਵਰਕਰ ਅਤੇ 17, 350 ਫਰੰਟ ਲਾਈਨ ਵਰਕਰ ਟੀਕਾ ਲਗਵਾ ਚੁੱਕੇ ਹਨ।

ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਕਿ ਵੱਡੀ ਗਿਣਤੀ ਵਿੱਚ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਸਿਹਤ ਸੰਭਾਲ ਕਰਮਚਾਰੀਆਂ ਦੇ ਟੀਕਾਕਰਨ ਲਈ ਅੱਗੇ ਆਉਣ ਨਾਲ ਲੋਕਾਂ ਦੇ ਮਨਾਂ ਦੇ ਸ਼ੰਕੇ ਅਤੇ ਗ਼ਲਤਫ਼ਹਿਮੀਆਂ ਦੂਰ ਹੋਣਗੀਆਂ ਅਤੇ ਟੀਕਾਕਰਨ ਮੁਹਿੰਮ ਨੂੰ ਹੁਲਾਰਾ ਮਿਲੇਗਾ।ਉਨਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਦੇ ਫਰੰਟ ਲਾਈਨ ਵਰਕਰ, ਜਿਨਾਂ ਦੇ ਦਫ਼ਤਰ ਚੰਡੀਗੜ ਵਿਖੇ ਸਥਿਤ ਹਨ, ਦੇ ਅੰਕੜੇ ਜਲਦ ਤੋਂ ਜਲਦ ਭੇਜ ਦਿੱਤੇ ਜਾਣਗੇ ਤਾਂ ਜੋ ਸੂਬਾ ਸਰਕਾਰ ਵੱਲੋਂ ਤੇਜ਼ੀ ਨਾਲ ਉਨਾਂ ਦਾ ਟੀਕਾਕਰਨ ਕੀਤਾ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ