Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਸਟੇਟ ਐਂਟੀ ਫਰਾਡ ਯੂਨਿਟ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ 63 ਹਸਪਤਾਲਾਂ ਨੂੰ 77 ਕਾਰਨ ਦੱਸੋ ਨੋਟਿਸ ਜਾਰੀ

PUNJAB NEWS EXPRESS | February 25, 2021 07:13 PM

ਚੰਡੀਗੜ: ਸਰਬੱਤ ਸਿਹਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ.) ਦੇ ਲਾਗੂਕਰਨ ਵਿੱਚ ਊਣਤਾਈਆਂ ਪਾਏ ਜਾਣ ਦੀਆਂ ਰਿਪੋਰਟਾਂ ਅਤੇ ਸ਼ਿਕਾਇਤਾਂ ’ਤੇ ਕਾਰਵਾਈ ਕਰਦਿਆਂ ਸਟੇਟ ਐਂਟੀ ਫਰਾਡ ਯੂਨਿਟ (ਐਸ.ਏ.ਐਫ.ਯੂੀ.) ਨੇ 63 ਹਸਪਤਾਲਾਂ ਨੂੰ 77 ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ।
ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਟੇਟ ਐਂਟੀ ਫਰਾਡ ਯੂਨਿਟ ਨੂੰ ਏ.ਬੀ-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਕਿਸੇ ਵੀ ਤਰਾਂ ਦੀ ਧੋਖਾਧੜੀ/ਬੇਨਿਯਮੀਆਂ ਦਾ ਪਤਾ ਲਗਾਉਣ ਲਈ ਸਰਗਰਮੀ ਨਾਲ ਨਿਗਰਾਨੀ ਕਰਨ ਅਤੇ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ ਸੀ। ਉਨਾਂ ਦੱਸਿਆ ਕਿ ਮੁੱਖ ਕਾਰਜਕਾਰੀ ਅਧਿਕਾਰੀ, ਏ.ਬੀ-ਐਸ.ਐਸ.ਬੀ.ਵਾਈ, ਸ੍ਰੀ ਅਮਿਤ ਕੁਮਾਰ ਜੋ ਚੇਅਰਮੈਨ ਸਟੇਟ ਐਂਟੀ ਫਰਾਡ ਯੂਨਿਟ ਵੀ ਹਨ, ਨੇ ਦੱਸਿਆ ਕਿ ਹੁਣ ਤੱਕ ਹਸਪਤਾਲਾਂ ਨੂੰ 77 ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਵੱਖ-ਵੱਖ ਹਸਪਤਾਲਾਂ ਤੋਂ 27, 67, 358 ਰੁਪਏ ਜ਼ੁਰਮਾਨਾ ਵਸੂਲਿਆ ਗਿਆ ਹੈ। ਉਨਾਂ ਦੱਸਿਆ ਕਿ 14 ਹਸਪਤਾਲਾਂ ਨੂੰ ਗੈਰ ਸੂਚੀਬੱਧ ਕਰਨ ਦੇ ਨਾਲ 9 ਹਸਪਤਾਲਾਂ ਨੂੰ ਆਰਜ਼ੀ ਤੌਰ ’ਤੇ ਮੁਅੱਤਲ ਕੀਤਾ ਗਿਆ ਹੈ ਜਦੋਂਕਿ 24 ਹਸਪਤਾਲਾਂ ਨੂੰ ਚੇਤਾਵਨੀ ਪੱਤਰ ਜਾਰੀ ਕੀਤੇ ਗਏ ਹਨ। ਤਕਰੀਬਨ 7 ਹਸਪਤਾਲਾਂ ਨੂੰ ਐਡਵਾਇਜਰੀਜ਼ ਵੀ ਜਾਰੀ ਕੀਤੀਆਂ ਗਈਆਂ ਹਨ।
ਹਸਪਤਾਲਾਂ ਵਿੱਚ ਪਾਈਆਂ ਗਈਆਂ ਵੱਡੀਆਂ ਊਣਤਾਈਆਂ ਬਾਰੇ ਜਾਣਕਾਰੀ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਟੇਟ ਐਂਟੀ ਫਰਾਡ ਦੀਆਂ ਟੀਮਾਂ ਨੇ ਗਲਤ ਰੈਫਰ ਕਰਨ ਦੇ ਮਾਮਲਿਆਂ, ਲਾਭਪਾਤਰੀਆਂ ਤੋਂ ਦਵਾਈਆਂ ਅਤੇ ਸੂਚੀਬੱਧ ਹਸਪਤਾਲਾਂ ਵਿੱਚ ਇਲਾਜ ਲਈ ਪੈਸੇ ਲੈਣ, ਮਰੀਜ਼ ਦੇ ਜਨਰਲ ਵਾਰਡ ਵਿੱਚ ਦਾਖ਼ਲ ਹੋਣ ਦੇ ਮਾਮਲੇ ’ਚ ਆਈ.ਸੀ.ਯੂ. ਵਾਰਡਾਂ ਲਈ ਪੈਸੇ ਕਲੇਮ ਕਰਨਾ, ਯੁਨੀਲੇਟਰਲ ਪ੍ਰਕਿਰਿਆ ਦੇ ਮਾਮਲੇ ਵਿੱਚ ਬਾਈਲੇਟਰਲ ਸਰਜੀਕਲ ਪ੍ਰਕਿਰਿਆਵਾਂ ਲਈ ਪੈਸੇ ਕਲੇਮ ਕਰਨਾ, ਸੂਚੀਬੱਧ ਹਸਪਤਾਲ ਵੱਲੋਂ ਲਾਭਪਾਤਰੀਆਂ ਨੂੰ ਨਕਦੀ ਰਹਿਤ ਇਲਾਜ ਲਈ ਮਨਾ ਕਰਨਾ ਅਤੇ ਇੱਕ ਸਰਜੀਕਲ ਪੈਕੇਜ ਤੋਂ ਜ਼ਿਆਦਾ ਕਲੇਮ ਕਰਨ ਦੇ ਮਾਮਲਿਆਂ ’ਤੇ ਕਾਰਵਾਈ ਕੀਤੀ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਦੂਜੇ ਅਤੇ ਤੀਜੇ ਪੱਧਰ ਦੀਆਂ ਇਲਾਜ ਸੇਵਾਵਾਂ ਤੱਕ ਅਸਾਨੀ ਨਾਲ ਪਹੁੰਚ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਤਰਾਂ ਦੀ ਧੋਖਾਧੜੀ ਨੂੰ ਰੋਕਣ ਲਈ ਸਾਰੇ ਜ਼ਿਲਿਆਂ ਵਿੱਚ ਜ਼ਿਲਾ ਐਂਟੀ ਫਰਾਡ ਯੂਨਿਟ ਵੀ ਸਥਾਪਤ ਕੀਤੇ ਹਨ। ਉਨਾਂ ਕਿਹਾ ਕਿ ਜੇ ਕੋਈ ਸਿਹਤ ਸੰਸਥਾ ਕਿਸੇ ਧੋਖਾਧੜੀ ਵਿੱਚ ਸ਼ਾਮਲ ਪਾਈ ਜਾਂਦੀ ਹੈ ਤਾਂ ਡੀਏਐਫਯੂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਉਨਾਂ ਕਿਹਾ ਕਿ ਪੂਰੀ ਜਾਂਚ-ਪੜਤਾਲ ਤੋਂ ਬਾਅਦ ਸਬੰਧਤ ਡੀ.ਏ.ਐਫ.ਯੂ. ਕੇਸ ਨੂੰ ਅਗਲੇਰੀ ਕਾਰਵਾਈ ਲਈ ਸਟੇਟ ਐਂਟੀ ਫਰਾਡ ਯੂਨਿਟ ਅੱਗੇ ਰੱਖਦੀ ਹੈ।
ਉਨਾਂ ਕਿਹਾ ਕਿ ਲੋਕਾਂ ’ਤੇ ਵਿੱਤੀ ਬੋਝ ਨੂੰ ਘਟਾਉਣ ਲਈ ਪੰਜਾਬ ਸਰਕਾਰ ਸਾਰੇ ਮਰੀਜ਼ਾਂ ਨੂੰ ਕਵਰ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ ਜਿਸ ਲਈ ਰਾਜ ਭਰ ਵਿੱਚ ਤਕਰੀਬਨ 828 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ।
ਉਨਾਂ ਕਿਹਾ ਕਿ ਰਾਜ ਸਰਕਾਰ ਨੇ ਲਾਭਪਾਤਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀਆਂ ਵੀ ਸਥਾਪਤ ਕੀਤੀਆਂ ਹਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ