Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਕੋਵਿਡ-19 ਟੀਕਾਕਰਨ ਦੇ ਤੀਜੇ ਪੜਾਅ ਦੀ ਰਜਿਸਟਰੇਸ਼ਨ ਸ਼ੁਰੂ

PUNJAB NEWS EXPRESS | March 01, 2021 07:21 PM

ਪਟਿਆਲਾ: ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਕੋਵਿਡ-19 ਟੀਕਾਕਰਨ ਦਾ ਤੀਜਾ ਪੜਾਅ ਸ਼ੁਰੂ ਹੋ ਗਿਆ ਹੈ, ਜਿਸ ਤਹਿਤ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਸਰਕਾਰ ਦੁਆਰਾ ਦਰਸਾਏ ਅਨੁਸਾਰ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਨੂੰ ਸਹਿ-ਰੋਗਾਂ ਬਾਰੇ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਤੋਂ ਪ੍ਰਮਾਣੀਕਰਣ ਦੇਣਾ ਲਾਜ਼ਮੀ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟੀਕਾਕਰਨ ਦੇ ਇਸ ਪੜਾਅ ਵਿਚ ਟੀਕਾਕਰਨ ਲਈ ਕੋਵਿਨ ਐਪ 2.0, ਅਰੋਗਿਆ ਸੇਤੂ ਐਪ ਅਤੇ ਨੇੜਲੇ ਟੀਕਾਕਰਨ ਕੇਂਦਰ 'ਚ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਟੀਕਾ ਮੁਫਤ ਲਗਾਇਆ ਜਾਵੇਗਾ ਜਦੋਂ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਟੀਕੇ ਦੀ ਪ੍ਰਤੀ ਖੁਰਾਕ ਪਿੱਛੇ 150 ਰੁਪਏ ਵਸੂਲਣ ਲਈ ਅਧਿਕਾਰਤ ਕੀਤਾ ਗਿਆ ਹੈ ਅਤੇ ਉਹ ਸੇਵਾ ਪ੍ਰਬੰਧਨ ਖਰਚੇ ਵਜੋਂ 100 ਰੁਪਏ ਵਾਧੂ ਵਸੂਲ ਸਕਦੇ ਹਨ।
ਇਸ ਦੌਰਾਨ, ਸਿਹਤ ਸੰਭਾਲ ਕਰਮਚਾਰੀਆਂ ਅਤੇ ਫਰੰਟਲਾਈਨ ਕਰਮਚਾਰੀਆਂ ਲਈ ਟੀਕਾਕਰਣ ਇਸ ਦੌਰ ਦੇ ਨਾਲ-ਨਾਲ ਜਾਰੀ ਰਹੇਗਾ ਭਾਵੇਂ ਕਿ ਉਹ ਪਹਿਲਾਂ ਰਜਿਸਟਰਡ ਨਹੀਂ ਹੋਏ, ਫਿਰ ਵੀ ਉਹ ਵਾਕ ਇਨ ਰਾਹੀਂ ਟੀਕਾਕਰਨ ਸਥਾਨ 'ਤੇ ਜਾ ਕੇ ਟੀਕਾ ਲਗਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਸਹਿ-ਰੋਗਾਂ ਵਾਲੇ 45 ਸਾਲ ਤੋਂ ਉਪਰਲੇ ਮਰੀਜ਼ਾ ਅਤੇ 60 ਸਾਲ ਤੋਂ ਉਪਰਲੇ ਬਜ਼ੁਰਗਾਂ ਦੇ ਟੀਕਾਕਰਨ ਵੇਲੇ ਸਮੁੱਚੇ ਇਹਤਿਆਤੀ ਪ੍ਰਬੰਧ ਲਾਜ਼ਮੀ ਕਰਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਨੂੰ ਸੰਭਾਲਿਆ ਜਾ ਸਕੇ। ਉਨ੍ਹਾਂ ਇਸ ਲਈ ਹੈਲਪਲਾਈਨ ਅਤੇ ਨਿਗਰਾਨ ਟੀਮ ਦਾ ਉਚੇਚੇ ਤੌਰ 'ਤੇ ਪ੍ਰਬੰਧ ਕਰਨ ਤੋਂ ਇਲਾਵਾ ਪ੍ਰਾਈਵੇਟ ਸਿਹਤ ਸੰਸਥਾਂਵਾਂ 'ਚ ਵੀ ਅਜਿਹੇ ਬੰਦੋਬਸਤ ਯਕੀਨੀ ਬਣਾਉਣ ਲਈ ਕਿਹਾ।
ਮੀਟਿੰਗ 'ਚ ਮੌਜੂਦ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਪਹਿਲੇ ਦਿਨ 53 ਉਕਤ ਸ਼੍ਰੇਣੀ ਵਾਲੇ ਲੋਕਾਂ ਨੂੰ ਕੋਵਿਡ ਦਾ ਟੀਕਾਕਰਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋੜੀਂਦੇ ਪ੍ਰਬੰਧ ਇਹਤਿਆਤ ਵਜੋਂ ਪਹਿਲੇ ਹੀ ਕੀਤੇ ਹੋਏ ਹਨ, ਤਾਂ ਜੋ ਕਿਸੇ ਨੂੰ ਕੋਈ ਮੁਸ਼ਕਲ ਨਾ ਆਵੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ, ਐਸ.ਡੀ.ਐਮ. ਦੂਧਨਸਾਧਾਂ ਅੰਕੁਰ ਦੀਪ ਸਿੰਘ, ਐਸ.ਡੀ.ਐਮ ਪਟਿਆਲਾ ਚਰਨਜੀਤ ਸਿੰਘ, ਐਸ.ਡੀ.ਐਮ. ਸਮਾਣਾ ਨਮਨ ਮੜਕਨ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ