Wednesday, May 08, 2024

Health

ਕੋਵਿਡ-19 ਦੀ ਵੈਕਸੀਨ ਲਗਵਾਉਣ ਲਈ ਸੇਵਾ ਕੇਂਦਰਾਂ 'ਚ ਵੀ ਕਰਵਾਈ ਜਾ ਸਕੇਗੀ ਰਜਿਸਟ੍ਰੇਸ਼ਨ

PUNJAB NEWS EXPRESS | March 04, 2021 09:34 AM

ਪਟਿਆਲਾ: ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਕੋਵਿਡ ਟੀਕਾਕਰਨ ਸਬੰਧੀ ਰਜਿਸਟ੍ਰੇਸ਼ਨ ਦੀ ਪ੍ਰਕ੍ਰਿਆ ਪਟਿਆਲਾ ਜ਼ਿਲ੍ਹੇ ਦੇ ਸਾਰੇ 41 ਸੇਵਾ ਕੇਂਦਰਾਂ 'ਚ 4 ਮਾਰਚ ਤੋਂ ਸ਼ੁਰੂ ਹੋ ਰਹੀ ਹੈ। ਸੇਵਾ ਕੇਂਦਰਾਂ ਵਿਖੇ ਇਹ ਸੇਵਾ ਹਾਸਲ ਕਰਨ ਲਈ 30 ਰੁਪਏ ਦੀ ਫੈਸਿਲੀਟੇਸ਼ਨ ਫੀਸ ਜਮ੍ਹਾਂ ਕਰਵਾਉਣੀ ਪਵੇਗੀ।
ਡਿਪਟੀ ਕਮਿਸ਼ਨਰ ਨੇ ਵੱਧ ਤੋਂ ਵੱਧ ਲੋਕਾਂ ਨੂੰ ਕੋਵਿਡ ਦੀ ਵੈਕਸੀਨ ਲਗਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਆਪਣੀ ਉਮਰ ਬਾਰੇ ਸਬੂਤ ਦਾ ਫੋਟੋ ਪ੍ਰਮਾਣ ਪੱਤਰ ਅਤੇ 45 ਸਾਲ ਤੋਂ 59 ਸਾਲ ਤੱਕ ਦੇ ਸਹਿ ਰੋਗਾਂ ਵਾਲੇ ਵਿਅਕਤੀ ਰਜਿਸਟਰਡ ਡਾਕਟਰ ਤੋਂ ਜਾਰੀ ਪ੍ਰਮਾਣੀਕਰਨ ਨਾਲ ਲਿਜਾ ਕੇ ਕੋਵਿਡ-19 ਦੀ ਵੈਕਸੀਨ ਲਗਵਾਉਣ ਲਈ ਆਪਣੇ ਨੇੜੇ ਦੇ ਸੇਵਾ ਕੇਂਦਰ ਵਿਖੇ ਜਾ ਕੇ ਆਨ ਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿਖੇ ਕੋਵਿਡ-19 ਵੈਕਸੀਨ ਦੀ ਰਜਿਸਟ੍ਰੇਸ਼ਨ ਬਾਬਤ ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮਜ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੂੰ ਇਸ ਬਾਰੇ ਲੋੜੀਂਦੀ ਸਿਖਲਾਈ ਵੀ ਪ੍ਰਦਾਨ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਸੇਵਾਵਾਂ ਨਾਲ ਜੁੜੇ ਫਰੰਟਲਾਈਨ ਵਰਕਰਾਂ ਨੂੰ ਕੋਵਿਡ ਵੈਕਸੀਨ ਲਗਾਉਣ ਦੀ ਪ੍ਰਕ੍ਰਿਆ 16 ਜਨਵਰੀ ਤੋਂ ਸ਼ੁਰੂ ਕੀਤੀ ਗਈ ਸੀ, ਜਿਸ ਦਾ ਦੂਜਾ 2 ਫਰਵਰੀ ਤੋਂ ਅਤੇ ਹੁਣ ਤੀਜਾ ਪੜਾਅ 1 ਮਾਰਚ ਤੋਂ ਸ਼ੁਰੂ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਕੋਵਿਡ-19 ਵੈਕਸੀਨ ਲਗਵਾਉਣ ਲਈ ਲਾਭਪਾਤਰੀਆਂ ਵੱਲੋਂ ਪਹਿਲਾਂ ਕੋਵਿਨ 2.0 ਆਨਲਾਈਨ ਪੋਰਟਲ, ਅਰੋਗਿਆ ਸੇਤੂ ਐਪ ਅਤੇ ਨੇੜਲੇ ਟੀਕਾਕਰਨ ਕੇਂਦਰ 'ਚ ਰਜਿਸਟ੍ਰੇਸ਼ਨ ਕਰਵਾਈ ਜਾਂਦੀ ਹੈ ਅਤੇ ਹੁਣ ਇਹ ਸੁਵਿਧਾ ਸੇਵਾ ਕੇਂਦਰਾਂ ਵਿਖੇ ਵੀ ਉਪਲਬਧ ਹੋ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ