Saturday, April 27, 2024

Health

ਪੁਲਿਸ ਨੇ ਮੈਡੀਕਲ ਟੀਮਾਂ ਦੀ ਮਦਦ ਨਾਲ 1183 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ

PUNJAB NEWS EXPRESS | March 22, 2021 05:40 PM

ਨਵਾਂਸ਼ਹਿਰ: ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਘੁੰਮਣ ਵਾਲੇ 1183 ਵਿਅਕਤੀਆਂ ਦੇ ਮੌਕੇ ’ਤੇ ਹੀ ਕੋਵਿਡ ਟੈਸਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਵਿਚ ਬਗੈਰ ਮਾਸਕ ਘੁੰਮ ਰਹੇ 205 ਵਿਅਕਤੀਆਂ ਦੇ ਅੱਜ ਚਲਾਨ ਕੱਟੇ ਗਏ ਹਨ।
ਉਨਾਂ ਦੱਸਿਆ ਕਿ ਇਸੇ ਤਰਾਂ ਰਾਤ ਸਮੇਂ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵੀ ਕਾਰਵਾਈ ਜਾਰੀ ਹੈ ਅਤੇ ਥਾਣਾ ਸਿਟੀ ਬਲਾਚੌਰ ਦੀ ਹਦੂਦ ਅੰਦਰ ਰਾਤ ਸਮੇਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਦਿਲਬਾਗ ਸਿੰਘ ਪੁੱਤਰ ਸੁੱਚਾ ਸਿੰਘ, ਵਾਸੀ ਰਹੂਣੋ, ਬਲਾਚੌਰ ਦੇ ਖਿਲਾਫ਼ ਅੱਜ ਥਾਣਾ ਸਿਟੀ ਬਲਾਚੌਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿਚ ਸਪੀਕਰਾਂ ਰਾਹੀਂ ਅਨਾਊਸਮੈਂਟ ਕਰਵਾ ਕੇ ਲੋਕਾਂ ਨੂੰ ਮਾਸਕ ਪਾਉਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ।
ਉਨਾਂ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਪੁਲਿਸ ਨੂੰ ਪੂਰੀ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ। ਉਨਾਂ ਕਿਹਾ ਕਿ ਜ਼ਿਲੇ ਵਿਚ ਜੋ ਵੀ ਵਿਅਕਤੀ ਬਗੈਰ ਮਾਸਕ ਤੋਂ ਘੁੰਮਦਾ ਵੇਖਿਆ ਗਿਆ, ਉਸ ਦਾ ਮੌਕੇ ’ਤੇ ਹੀ ਕੋਵਿਡ ਟੈਸਟ ਕਰਨ ਦੇ ਨਾਲ-ਨਾਲ ਜ਼ੁਰਮਾਨਾ ਵੀ ਕੀਤਾ ਜਾਵੇਗਾ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਦਾ ਪੂਰੀ ਤਰਾਂ ਪਾਲਣ ਕਰਨ, ਤਾਂ ਜੋ ਇਸ ਮਹਾਮਾਰੀ ਤੋਂ ਬਚਾਅ ਹੋ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ