Tuesday, April 16, 2024

Health

ਕੋਵਿਡ-19 ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮਾਸਕ ਪਾਏ ਜਾਣ ਲਈ ਮਾਸਕ ਸਰਵੇਲੈਂਸ ਕਮੇਟੀ ਗਠਿਤ

PUNJAB NEWS EXPRESS | March 22, 2021 05:45 PM

ਪਟਿਆਲਾ: ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਕੋਵਿਡ-19 ਮਹਾਂਮਾਰੀ ਦੇ ਫੈਲਾਓ ਨੂੰ ਰੋਕਣ ਲਈ ਜ਼ਿਲ੍ਹੇ ਦੇ ਦਿਹਾਤੀ ਤੇ ਸ਼ਹਿਰੀ ਖੇਤਰਾਂ 'ਚ ਮਾਸਕ ਪਾਉਣਾ ਯਕੀਨੀ ਬਣਾਉਣ ਲਈ ਮਾਸਕ ਸਰਵੇਲੈਂਸ ਟੀਮ/ਕਮੇਟੀ ਦਾ ਗਠਨ ਕੀਤਾ ਹੈ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਗਠਿਤ ਕੀਤੀ ਗਈ ਇਸ ਚੌਕਸੀ ਟੀਮ/ਕਮੇਟੀ ਵਿੱਚ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਨੂੰ ਨਗਰ ਨਿਗਮ ਖੇਤਰ ਦਾ ਨੋਡਲ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ। ਜਦੋਂ ਕਿ ਪੁਲਿਸ ਵਿਭਾਗ ਵੱਲੋਂ ਐਸ.ਪੀ. ਸਥਾਨਕ ਪਟਿਆਲਾ ਨੂੰ ਨੋਡਲ ਅਫ਼ਸਰ ਲਾਇਆ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਦਿਹਾਤੀ ਖੇਤਰਾਂ 'ਚ ਕਾਰਜਕਾਰੀ ਮੈਜਿਸਟਰੇਟ ਤਾਇਨਾਤ ਕੀਤਾ ਗਿਆ ਹੈ। ਜਦਕਿ ਜ਼ਿਲ੍ਹੇ ਦੇ ਬਾਕੀ ਸ਼ਹਿਰੀ ਖੇਤਰਾਂ ਲਈ ਸਬੰਧਤ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਕਾਰਜਕਾਰੀ ਮੈਜਿਸਟਰੇਟ ਲਾਇਆ ਗਿਆ ਹੈ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਹ ਅਧਿਕਾਰੀ ਆਪਣੇ ਅਧਿਕਾਰ ਖੇਤਰ ਵਿੱਚ ਕੰਮ ਕਾਜ ਵਾਲੀਆਂ ਥਾਵਾਂ, (ਸਰਕਾਰੀ/ਪ੍ਰਾਈਵੇਟ) ਹੋਟਲ, ਰੈਸਟੋਰੈਂਟ, ਸਕੂਲ, ਕਾਲਜ, ਬਾਜ਼ਾਰ, ਧਾਰਮਿਕ ਅਸਥਾਨ, ਜਨਤਕ ਥਾਵਾਂ, ਮੈਰਿਜ ਪੈਲੇਸ ਤੇ ਹੋਰ ਜਨਤਕ ਥਾਵਾਂ ਵਿੱਚ ਮਾਸਕ ਪਾਉਣਾ ਯਕੀਨੀ ਬਣਾਉਣ ਲਈ ਚੈਕਿੰਗ ਕਰਨਗੇ ਜਾਂ ਕਰਵਾਉਣਗੇ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਜਰੂਰਤ ਅਨੁਸਾਰ ਇਹ ਅਧਿਕਾਰੀ ਡਿਜਾਸਟਰ ਮੈਨੇਜਮੈਂਟ ਐਕਟ 2005 ਤਹਿਤ ਯੋਗ ਕਾਰਵਾਈ ਕਰਨ ਲਈ ਵੀ ਅਧਿਕਾਰਤ ਹੋਣਗੇ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਵਿਰੁੱਧ ਜੰਗ ਨੂੰ ਜਿੱਤਣ ਲਈ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਧਾਰਤ ਸੰਚਾਲਨ ਵਿਧੀ (ਐਸ.ਓ.ਪੀਜ) ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਵਧਦੇ ਮਾਮਲੇ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਿਸ ਦੇ ਮੱਦੇਨਜ਼ਰ ਬਾਜ਼ਾਰਾਂ, ਜਨਤਕ ਟਰਾਂਸਪੋਰਟ ਆਦਿ ਸਮੇਤ ਸਾਰੀਆਂ ਗਤੀਵਿਧੀਆਂ 'ਚ ਜਰੂਰੀ ਇਹਤਿਆਤ ਵਰਤੇ ਜਾਣ, ਜਿਨ੍ਹਾਂ 'ਚ 6 ਫੁਟ ਦੀ ਸਮਾਜਿਕ ਦੂਰੀ ਤੇ ਮਸਕ ਪਾਕੇ ਰੱਖੇ ਜਾਣੇ ਯਕੀਨੀ ਬਣਾਈ ਜਾਣ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ