Friday, April 26, 2024

Health

ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਜ਼ਿਲਾ ਪੁਲਿਸ ਹੋਈ ਸਖ਼ਤ

PUNJAB NEWS EXPRESS | March 25, 2021 05:36 PM

ਨਵਾਂਸ਼ਹਿਰ: ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਜ਼ਿਲਾ ਪੁਲਿਸ ਪੂਰੀ ਤਰਾਂ ਸਖ਼ਤ ਹੋ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਮੁਖੀ ਅਲਕਾ ਮੀਨਾ ਦੀਆਂ ਹਦਾਇਤਾਂ ’ਤੇ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 845 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ।

ਇਸ ਤੋਂ ਇਲਾਵਾ ਅੱਜ ਬਗੈਰ ਮਾਸਕ ਘੁੰਮ ਰਹੇ 116 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। ਇਸੇ ਤਰਾਂ ਪੁਲਿਸ ਵੱਲੋਂ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿਚ ਸਪੀਕਰਾਂ ਰਾਹੀਂ ਅਨਾਊਸਮੈਂਟ ਕਰਵਾ ਕੇ ਲੋਕਾਂ ਨੂੰ ਮਾਸਕ ਲਗਾਉਣ ਅਤੇ ਇਸ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ ਦੀ ਅਪੀਲ ਕੀਤੀ ਗਈ, ਤਾਂ ਜੋ ਇਸ ਮਹਾਮਾਰੀ ਤੋਂ ਬਚਿਆ ਜਾ ਸਕੇ। ਮੁੱਖ ਥਾਣਾ ਅਫ਼ਸਰ ਥਾਣਾ ਪੋਜੇਵਾਲ ਵੱਲੋਂ ਨਾਕਾ ਲਗਾ ਕੇ ਬੱਸਾਂ ਵਿਚ ਸਫ਼ਰ ਕਰ ਰਹੇ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਉਨਾਂ ਨੂੰ ਹਦਾਇਤ ਕੀਤੀ ਗਈ ਕਿ ਬੱਸ ਵਿਚ ਸਫ਼ਰ ਕਰਨ ਸਮੇਂ ਮਾਸਕ ਲਗਾ ਕੇ ਰੱਖਣ ਅਤੇ ਸੋਸ਼ਲ ਡਿਸਟੈਂਸ ਦਾ ਧਿਆਨ ਰੱਖਣ। ਜ਼ਿਲਾ ਮੁਲਿਸ ਮੁਖੀ ਅਲਕਾ ਮੀਨਾ ਨੇ ਇਸ ਦੌਰਾਨ ਦੱਸਿਆ ਕਿ ਜ਼ਿਲੇ ਵਿਚ ਕੋਰੋਨਾ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੁਲਿਸ ਨੂੰ ਪੂਰੀ ਮੁਸਤੈਦੀ ਨਾਲ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨਾਂ ਜ਼ਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦਾ ਪੂਰੀ ਤਰਾਂ ਪਾਲਣ ਕਰਨ ਅਤੇ ਜ਼ਿਲੇ ਨੂੰ ਕੋਵਿਡ ਮੁਕਤ ਕਰਨ ਵਿਚ ਆਪਣਾ ਸਹਿਯੋਗ ਦੇਣ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ