Saturday, April 27, 2024

Health

ਕੋਵਿਡ ਤੋਂ ਬਚਾਅ ਲਈ ਵੈਕਸੀਨੇਸ਼ਨ ਮੁਹਿੰਮ ਨੇ ਪਟਿਆਲਾ 'ਚ ਜੋਰ ਫੜਿਆ

PUNJAB NEWS EXPRESS | March 28, 2021 06:13 AM

ਪਟਿਆਲਾ: ਜ਼ਿਲ੍ਹਾ ਕਚਹਿਰੀਆਂ ਪਟਿਆਲਾ ਵਿਖੇ ਜੁਡੀਸ਼ੀਅਲ ਅਧਿਕਾਰੀਆਂ ਤੇ ਵਕੀਲਾਂ ਨੂੰ ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਕੋਵਿਡ ਵੈਕਸੀਨ ਲਗਵਾਉਣ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਅਤੇ : ਸੈਸ਼ਨਜ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਦੋ ਵਧੀਕ ਜ਼ਿਲ੍ਹਾ ਜੱਜਾਂ ਕੇਵਲ ਕ੍ਰਿਸ਼ਨ ਅਤੇ ਸ਼ਿਵ ਮੋਹਨ ਸਮੇਤ ਕਮਿਉਨਿਟੀ ਹੈਲਥ ਸੈਂਟਰ, ਤ੍ਰਿਪੜੀ ਵਿਖੇ ਕੋਵਿਡ ਤੋਂ ਬਚਾਅ ਲਈ ਆਪਣਾ ਟੀਕਾਕਰਨ ਕਰਵਾਇਆ। ਇਸੇ ਦੌਰਾਨ ਆਬਕਾਰ ਵਿਭਾਗ ਦੇ ਏ.ਈ.ਟੀ.ਸੀ. ਮਨੋਹਰ ਸਿੰਘ ਸਮੇਤ 130 ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਵੈਕਸੀਨ ਲਗਵਾਈ।
ਸ੍ਰੀ ਅਗਰਵਾਲ ਨੇ ਕਿਹਾ ਕਿ ਵੈਕਸੀਨੇਸ਼ਨ ਇੱਕ ਬਹੁਤ ਹੀ ਸਰਲ ਅਤੇ ਸੁਰੱਖਿਅਤ ਪ੍ਰਕ੍ਰਿਆ ਹੈ, ਜੋ ਕਿ ਮਹਿਜ ਅੱਧੇ ਕੁ ਘੰਟੇ 'ਚ ਪੂਰਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸੈਸ਼ਨ ਡਵੀਜਨ ਵਿਖੇ ਕੰਮ ਕਰਦੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ ਨੂੰ ਕੋਰੋਨਾਵਾਇਰਸ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਵਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਾ ਕੇਵਲ ਜੁਡੀਸ਼ੀਅਲ ਅਧਿਕਾਰੀ ਹੀ ਸਗੋਂ ਜ਼ਿਲ੍ਹਾ ਕਚਿਹਰੀਆਂ 'ਚ ਵਕਾਲਤ ਕਰਦੇ ਸਾਰੇ ਵਕੀਲਾਂ ਨੂੰ ਵੀ ਆਪਣੇ ਨੇੜਲੇ ਵੈਕਸੀਨ ਕੇਂਦਰਾਂ 'ਚ ਜਾ ਕੇ ਵੈਕਸੀਨੇਸ਼ਨ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਤ੍ਰਿਪੜੀ ਦੇ ਐਸ.ਐਮ.ਓ. ਡਾ. ਵਿਕਾਸ ਗੋਇਲ ਨੇ ਦੱਸਿਆ ਕਿ ਅੱਜ ਦੋ ਵਕੀਲਾਂ ਨੇ ਵੀ ਵੈਕਸੀਨੇਸ਼ਨ ਕਰਵਾਈ ਹੈ। ਜਦੋਂਕਿ ਐਸ.ਐਮ.ਓ. ਮਾਡਲ ਟਾਊਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਉਨ੍ਹਾਂ ਦੀ ਸੀ.ਐਚ.ਸੀ. ਅਧੀਨ ਅੱਜ ਮਲਟੀਪਰਜ ਤੇ ਸਿਵਲ ਲਾਈਨਜ਼ ਸਕੂਲ ਦੇ ਅਧਿਆਪਕਾਂ ਸਮੇਤ 500 ਵਿਅਕਤੀਆਂ ਨੇ ਟੀਕਾਕਰਨ ਕਰਵਾਇਆ ਹੈ।
ਸਿਵਲ ਸਰਜਨ ਡਾ. ਸਤਿੰਤਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਵੈਕਸੀਨੇਸ਼ਨ ਕੇਂਦਰਾਂ ਦੀ ਗਿਣਤੀ 78 ਤੋਂ ਵਧਾ ਕੇ 126 ਕਰ ਦਿੱਤੀ ਗਈ ਹੈ ਅਤੇ ਹੁਣ ਵੈਕਸੀਨੇਸ਼ਨ ਤੋਂ ਬਚਾਅ ਲਈ ਹੋਰ ਵਧੇਰੇ ਯੋਗ ਵਿਕਅਤੀ ਆਪਣਾ ਟੀਕਾਕਰਨ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ 'ਚ 2200 ਤੋਂ ਵਧੇਰੇ ਲੋਕਾਂ ਦਾ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਕੀਤਾ ਗਿਆ
ਸਿਵਲ ਸਰਜਨ ਨੇ ਕਿਹਾ ਕਿ ਅਜੇ ਤੱਕ ਕੋਵਿਡ ਦਾ ਕੋਈ ਇਲਾਜ ਨਹੀਂ ਹੈ ਇਸ ਲਈ ਵੈਕਸੀਨ ਹੀ ਇਸ ਤੋਂ ਬਚਾਅ ਦਾ ਇੱਕੋ-ਇੱਕ ਸਾਧਨ ਹੈ। ਇਸ ਲਈ ਮੂਹਰਲੀ ਕਤਾਰ 'ਚ ਕੰਮ ਕਰਦੇ ਲੋਕਾਂ, ਵਡੇਰੀ ਉਮਰ ਦੇ ਨਾਗਰਿਕਾਂ, ਤੇ 45 ਸਾਲ ਤੋਂ ਉਪਰ ਦੇ ਸਹਿ ਬਿਮਾਰੀਆਂ ਵਾਲੇ ਲੋਕ ਟੀਕਾਕਰਨ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਰਾਜ ਸਿਹਤ ਵਿਭਾਗ ਦੇ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ 45 ਸਾਲ ਤੋਂ ਉਪਰ ਦੇ ਬਿਨ੍ਹਾਂ ਬਿਮਾਰੀਆਂ ਵਾਲੇ ਵਿਅਕਤੀ ਵੀ ਆਪਣਾ ਟੀਕਾਕਰਨ ਕਰਵਾ ਸਕਣਗੇ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਸਮੂਹ ਵਿਭਾਗਾਂ ਨੂੰ ਆਪਣਾ ਟੀਕਾਕਰਨ ਕਰਵਾਉਣ ਲਈ ਬੀਤੇ ਦਿਨ ਦਿੱਤੀਆਂ ਹਦਾਇਤਾਂ ਦਾ ਪਾਲਣ ਕਰਦਿਆਂ ਆਬਕਾਰੀ ਤੇ ਕਰ ਵਿਭਾਗ ਦੇ ਏ.ਈ.ਟੀ.ਸੀ. ਮਨੋਹਰ ਸਿੰਘ ਸਮੇਤ ਵਿਭਾਗ ਦੇ 130 ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਆਪਣਾ ਟੀਕਾਕਰਨ ਕਰਵਾਇਆ। ਸਿਵਲ ਸਰਜਨ ਨੇ ਕਿਹਾ ਕਿ ਜੇਕਰ ਕਿਸੇ ਇਲਾਕੇ ਵਿੱਚ 50 ਤੋਂ ਵਧੇਰੇ ਯੋਗ ਵਿਅਕਤੀ ਟੀਕਾਕਰਨ ਕਰਵਾਉਣਾ ਚਾਹੁੰਦੇ ਹੋਣ ਤਾਂ ਇਸ ਲਈ ਮੋਬਾਇਲ ਟੀਮਾਂ ਵੀ ਗਠਿਤ ਕੀਤੀਆਂ ਗਈਆਂ ਹਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ