Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਕੋਵਿਡ ਮਹਾਮਾਰੀ ਤੋਂ ਬਚਾਅ ਲਈ ਟੀਕਾਕਰਨ ਲਈ ਬੇਝਿਜਕ ਅੱਗੇ ਆਉਣ ਜ਼ਿਲਾ ਵਾਸੀ-ਡੀ. ਸੀ

PUNJAB NEWS EXPRESS | March 30, 2021 05:40 PM

ਨਵਾਂਸ਼ਹਿਰ: ਜ਼ਿਲੇ ਵਿਚ ਕੋਵਿਡ ਮਹਾਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਵਿਅਪਕ ਕਰਨ ਅਤੇ ਜ਼ਿਲਾ ਵਾਸੀਆਂ ਨੂੰ ਵੈਕਸੀਨੇਸ਼ਨ ਦੀ ਸਹੂਲਤ ਬਿਲਕੁਲ ਨੇੜੇ ਪ੍ਰਦਾਨ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਵੱਡੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ‘ਸੁਪਰ ਸਪਰੈਡਰ’ ਦੀ ਸ਼੍ਰੇਣੀ ਵਿਚ ਆਉਂਦੇ ਲੋਕਾਂ ਨੂੰ ਤੇਜ਼ੀ ਨਾਲ ਵੈਕਸੀਨ ਲਗਾਈ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲੇ ਵਿਚ ਚੱਲ ਰਹੇ ਕੋਵਿਡ ਵੈਕਸੀਨੇਸ਼ਨ ਦੇ ਕੰਮ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।

ਉਨਾਂ ਕਿਹਾ ਕਿ ਕੋਵਿਡ-19 ਦਾ ਨਵਾਂ ਸਰੂਪ ਤੇਜ਼ੀ ਨਾਲ ਫੈਲਣ ਵਾਲਾ ਅਤੇ ਜ਼ਿਆਦਾ ਖ਼ਤਰਨਾਕ ਹੈ, ਇਸ ਲਈ ਟੀਕਾਕਰਨ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨਾਂ ਕਿਹਾ ਕਿ ਜ਼ਿਲੇ ਵਿਚ ਤੇਜ਼ੀ ਨਾਲ ਵਧ ਰਹੇ ਕੋਵਿਡ ਮਾਮਲਿਆਂ ਦੇ ਮੱਦੇਨਜ਼ਰ ਅਗਲੇ ਕੁਝ ਹਫ਼ਤੇ ਬੇਹੱਦ ਸੰਵੇਦਨਸ਼ੀਲ ਹਨ, ਜਿਸ ਦੌਰਾਨ ਕੇਸ ਉੱਚ ਪੱਧਰ ’ਤੇ ਜਾਣ ਦਾ ਖਦਸ਼ਾ ਹੈ। ਉਨਾਂ ਕਿਹਾ ਕਿ ਅਜਿਹੇ ਹਾਲਾਤ ਤੋਂ ਬਚਾਅ ਦਾ ਇਕੋ-ਇਕ ਹੱਲ ਵੈਕਸੀਨੇਸ਼ਨ ਵਿਚ ਤੇਜ਼ੀ ਲਿਆਉਣਾ ਹੈ। ਉਨਾਂ ਸਮੂਹ ਐਸ. ਐਮ. ਓਜ਼ ਨੂੰ ਟੀਕਾਕਰਨ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਇਸ ਸਬੰਧੀ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਮਹਾਮਾਰੀ ਤੋਂ ਬਚਾਅ ਲਈ ਬੇਝਿਜਕ ਹੋ ਕੇ ਟੀਕਾਕਰਨ ਲਈ ਅੱਗੇ ਆਉਣ, ਕਿਉਂਕਿ ਇਸ ਪ੍ਰਤੀ ਲਾਪਰਵਾਹੀ ਘਾਤਕ ਸਿੱਧ ਹੋ ਸਕਦੀ ਹੈ। ਉਨਾਂ ਕਿਹਾ ਕਿ ਕੋਵਿਡ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਅਤੇ ਇਸ ਸਬੰਧੀ ਕਿਸੇ ਵੀ ਤਰਾਂ ਦੀਆਂ ਅਫ਼ਵਾਹਾਂ ’ਤੇ ਯਕੀਨ ਨਹੀਂ ਕਰਨਾ ਚਾਹੀਦਾ ਅਤੇ ਆਪਣੀ ਅਤੇ ਆਪਣੇ ਪਰਿਵਾਰਾਂ ਦੀ ਇਸ ਬਿਮਾਰੀ ਤੋਂ ਰੱਖਿਆ ਕਰਨ ਲਈ ਸਭਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨਾਂ ਦੱਸਿਆ ਕਿ 1 ਅਪ੍ਰੈਲ ਤੋਂ 45 ਸਾਲ ਤੱਕ ਦਾ ਕੋਈ ਵੀ ਵਿਅਕਤੀ ਆਪਣਾ ਕੋਈ ਵੀ ਫੋਟੋ ਸ਼ਨਾਖ਼ਤੀ ਕਾਰਡ ਦਿਖਾ ਕੇ ਵੈਕਸੀਨ ਲਗਵਾ ਸਕਦਾ ਹੈ। ਉਨਾਂ ਦੱਸਿਆ ਕਿ ਇਸ ਵੇਲੇ ਜ਼ਿਲੇ ਵਿਚ 53 ਸਿਹਤ ਸੰਸਥਾਵਾਂ ਵਿਚ ਹਫ਼ਤੇ ਦੇ ਸਾਰੇ ਸੱਤ ਦਿਨ ਵੈਕਸੀਨੇਸ਼ਨ ਦੀ ਸਹੂਲਤ ਉਪਲਬੱਧ ਹੈ, ਜਿਨਾਂ ਵਿਚ 47 ਸਰਕਾਰੀ ਅਤੇ 6 ਪ੍ਰਾਈਵੇਟ ਸਿਹਤ ਸੰਸਥਾਵਾਂ ਸ਼ਾਮਿਲ ਹਨ। ਉਨਾਂ ਦੱਸਿਆ ਕਿ ਹੁਣ ਕੋਵਿਡ ਟੀਕਾਕਰਨ ਸਾਰੇ ਸਰਕਾਰੀ ਹਸਪਤਾਲਾਂ, ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਅਤੇ ਆਯੁਰਵੈਦਿਕ ਡਿਸਪੈਂਸਰੀਆਂ ਵਿਖੇ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਅਗਾਮੀ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਮਾਰਕੀਟ ਕਮੇਟੀਆਂ, ਮੰਡੀਆਂ ਆਦਿ ਵਿਚ ਵਿਸ਼ੇਸ਼ ਸੈਸ਼ਨ ਲਗਾ ਕੇ ਵੈਕਸੀਨ ਕਰਵਾਈ ਜਾਵੇਗੀ।
ਡਾ. ਸ਼ੇਨਾ ਅਗਰਵਾਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਫਰੰਟ ਲਾਈਨ ਵਰਕਰਾਂ ਵਜੋਂ ਆਪਣਾ ਟੀਕਾਕਰਨ ਯਕੀਨੀ ਬਣਾਉਣ ਲਈ ਕਿਹਾ। ਇਸੇ ਤਰਾਂ ਉਨਾਂ ਮਾਲ ਮਹਿਕਮੇ ਨਾਲ ਸਬੰਧਤ ਸਮੂਹ ਸਟਾਫ, ਪਟਵਾਰੀਆਂ, ਨੰਬਰਦਾਰਾਂ ਅਤੇ ਚੌਕੀਦਾਰਾਂ ਆਦਿ ਦੇ ਵੀ ਫਰੰਟ ਲਾਈਨ ਵਰਕਰਾਂ ਵਜੋਂ ਟੀਕਾਕਰਨ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨਾਂ ਸਮੂਹ ਕੌਂਸਲਰਾਂ, ਆਗੂਆਂ, ਵੱਖ-ਵੱਖ ਜਥੇਬੰਦੀਆਂ, ਸਰਪੰਚਾਂ-ਪੰਚਾਂ ਅਤੇ ਹੋਰਨਾਂ ਮੋਹਤਬਰਾਂ ਨੂੰ ਆਪ ਮਿਸਾਲ ਬਣ ਕੇ ਵੈਕਸੀਨ ਲਗਵਾਉਣ ਅਤੇ ਹੋਰਨਾਂ ਨੂੰ ਵੈਕਸੀਨੇਸ਼ਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਡੀ. ਐਸ. ਪੀ ਨਵਨੀਤ ਕੌਰ ਗਿੱਲ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਦਵਿੰਦਰ ਕੁਮਾਰ ਢਾਂਡਾ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਸਿੰਘ, ਡੀ. ਡੀ. ਪੀ. ਓ ਦਵਿੰਦਰ ਕੁਮਾਰ ਤੋਂ ਇਲਾਵਾ ਸਮੂਹ ਐਸ. ਐਮ. ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ