Tuesday, April 23, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਕੋਵਿਡ-19 : ਹਾਲਤ ਬਦ ਤੋਂ ਬਦਤਰ ਹੋ ਰਹੀ, ਸਮੁੱਚਾ ਦੇਸ਼ ਜ਼ੋਖਮ ’ਚ : ਕੇਂਦਰ

PUNJAB NEWS EXPRESS | March 31, 2021 01:04 PM

ਨਵੀਂ ਦਿੱਲੀ: ਦੇਸ਼ ਵਿੱਚ ਕੋਵਿਡ-19 ਦੀ ਸਥਿਤੀ ਬਦ ਤੋਂ ਬਦਤਰ ਹਾਲਤ ਵੱਲ ਬਦਲ ਰਹੀ ਹੈ ਅਤੇ ਖਾਸ ਕਰ ਕੁਝ ਰਾਜਾਂ ਲਈ ਚਿੰਤਾ ਦਾ ਇੱਕ ਵੱਡਾ ਕਾਰਨ ਹੈ।
ਕੇਂਦਰ ਨੇ ਮੰਗਲਵਾਰ ਨੂੰ ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪੂਰਾ ਦੇਸ਼ ਜ਼ੋਖਮ ਵਿੱਚ ਹੈ ਅਤੇ ਕਿਸੇ ਨੂੰ ਵੀ ਖੁਸ਼ ਨਹੀਂ ਰਹਿਣਾ ਚਾਹੀਦਾ।
ਦੇਸ਼ ਵਿਚ ਕੋਰੋਨਾ ਦੇ ਵਧਦੇ ਮਾਮਲਿਆਂ ਤੇ ਟੀਕਾਕਰਨ ਦੀ ਸਥਿਤੀ ਸਬੰਧੀ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ ਕਿ ਦੇਸ਼ ਭਰ ਵਿਚ 10 ਜ਼ਿਲ੍ਹੇ ਹਨ, ਜਿਨ੍ਹਾਂ ਵਿਚ ਸਭ ਤੋਂ ਵਧ ਸਰਗਰਮ ਮਾਮਲੇ ਹਨ। ਇਨ੍ਹਾਂ ਵਿੱਚ ਪੁਣੇ, ਮੁੰਬਈ, ਨਾਗਪੁਰ, ਠਾਣੇ, ਨਾਸਿਕ, ਔਰੰਗਾਬਾਦ, ਬੈਂਗਲੁਰੂ ਸ਼ਹਿਰੀ, ਨਾਂਦੇੜ, ਦਿੱਲੀ, ਪੰਜਾਬ ਤੇ ਅਹਿਮਦਨਗਰ ਆਦਿ ਸ਼ਾਮਲ ਹਨ। ਹਫਤਾਵਾਰੀ ਰਾਸ਼ਟਰੀ ਔਸਤ ਪਾਜ਼ੇਟੀਵਿਟੀ ਰੇਟ 5.65 ਫੀਸਦ ਹੈ।
ਮਹਾਰਾਸ਼ਰ ਦਾ ਹਫਤਾਵਾਰੀ ਔਸਤ 23 ਫੀਸਦ ਹੈ, ਪੰਜਾਬ ਦਾ 8.82 ਫੀਸਦ, ਛੱਤੀਸਗੜ੍ਹ ਦਾ 8 ਫੀਸਦ, ਮੱਧ ਪ੍ਰਦੇਸ਼ ਦਾ 7.82 ਫੀਸਦੀ, ਤਾਮਿਲਨਾਡੂ ਦਾ 2.50 ਫੀਸਦ, ਕਰਨਾਟਕ ਦਾ 2.45 ਫੀਸਦ, ਗੁਜਰਾਤ ਦਾ 2.2 ਫੀਸਦ ਤੇ ਦਿੱਲੀ ਦਾ 2.04 ਫੀਸਦ ਹੈ।
ਦੇਸ਼ ਵਿਚ ਮੌਜੂਦਾ ਸਮੇਂ ਕੋਰੋਨਾ ਦੀ ਸਥਿਤੀ ਸਬੰਧੀ ਨੀਤੀ ਆਯੋਗ ਦੇ ਮੈਂਬਰ (ਸਿਹਤ) ਡਾ. ਵੀ.ਕੇ ਪਾਲ ਨੇ ਕਿਹਾ ਕਿ ਅਸੀਂ ਕੁਝ ਜ਼ਿਲ੍ਹਿਆਂ ਵਿਚ ਤੇਜ਼ੀ ਨਾਲ ਗੰਭੀਰ ਸਥਿਤੀ ਦਾ ਸਾਹਮਣਾ ਕਰ ਰਹੇ ਹਾਂ, ਪਰ ਪੂਰਾ ਦੇਸ਼ ਸੰਭਾਵੀ ਰੂਪ ’ਚ ਜ਼ੋਖਮ ਦੀ ਹਾਲਤ ’ਚ ਹੈ। ਵਾਇਰਸ ਨੂੰ ਰੋਕਣ ਤੇ ਜੀਵਨ ਬਚਾਉਣ ਦੇ ਸਾਰੇ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਅਤੇ ਆਈਸੀਯੂ ਦੀਆਂ ਤਿਆਰੀਆਂ ਨੂੰ ਮੁੜ ਤਿਆਰ ਕਰਨਾ ਹੋਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ