Saturday, April 27, 2024

Health

ਵਾਰਡ ਨੰ. 52 ’ਚ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਕੈਂਪ ਲਗਾਇਆ

PUNJAB NEWS EXPRESS | April 02, 2021 11:55 AM

ਲੁਧਿਆਣਾ: ਪੰਜਾਬ ਵਿੱਚ ਵੱਧ ਰਹੀ ਕਰੋਨਾ ਮਹਾਂਮਾਰੀ ਦੇ ਬਚਾਅ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਸਖਤ ਹਦਾਇਤਾਂ ਤੇ ਅਮਲ ਕਰਦੇ ਹੋਏ ਡਿਪਟੀ ਕਮਿਸ਼ਨਰ ਲੁਧਿਆਣਾ, ਪੁਲਿਸ ਕਮਿਸ਼ਨਰ ਲੁਧਿਆਣਾ, ਸਿਵਲ ਸਰਜਨ ਲੁਧਿਆਣਾ, ਐਸ.ਐਮ.ਓ. ਅਮਰਜੀਤ ਕੌਰ ਦੇ ਕਰੋਨਾ ਮਹਾਂਮਾਰੀ ਤੋਂ ਬੱਚਣ ਦੇ ਉਪਰਾਲਿਆਂ ਦੀ ਲੜੀ ਤਹਿਤ ਅੱਜ ਨਗਰ ਨਿਗਮ ਦੇ ਵਾਰਡ ਨੰ: 52 ਵਿੱਚ ਕੌਂਸਲਰ ਗੁਰਦੀਪ ਸਿੰਘ ਨੀਟੂ ਦੀ ਦੇਖ ਰੇਖ ਵਿੱਚ ਡਾਕਟਰ ਸੋਨੂੰ ਅਰੋੜਾ ਦੀ ਟੀਮ ਵਲੋਂ ਕਰੋਨਾ ਟੀਕਾਕਰਨ ਦਾ ਕੈਂਪ ਲਗਾਇਆ ਗਿਆ ਜਿਸ ਵਿੱਚ ਇਲਾਕਾ ਨਿਵਾਸੀਆਂ ਨੇ ਕਰੋਨਾਂ ਦੇ ਬਚਾਅ ਲਈ ਟੀਕੇ ਲਗਵਾਏ।

ਅੱਜ ਦੇ ਇਸ ਕੈਂਪ ਵਿੱਚ 181 ਲੋਕਾਂ ਕਰੋਨਾ ਮਹਾਂਮਾਰੀ ਦੇ ਬਚਾਅ ਲਈ ਟੀਕਾ ਲਗਵਾਇਆ। ਇਸ ਮੌਕੇ ਕੌਂਸਲਰ ਗੁਰਦੀਪ ਸਿੰਘ ਨੀਟੂ ਨੇ ਕਿਹਾ ਕਿ ਸਾਡੇ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦਾ ਪਾਲਣ ਕਰੀਏ ਅਤੇ ਪੰਜਾਬ ਸਰਕਾਰ ਵਲੋਂ ਫਰੀ ਲਗਾਏ ਜਾ ਰਹੇ ਟੀਕਿਆਂ ਦੀ ਵਰਤੋਂ ਕਰੀਏ ਤਾਂ ਕਿ ਪੰਜਾਬ ਸੂਬੇ ਨੂੰ ਕਰੋਨਾ ਦੀ ਮਹਾਂਮਾਰੀ ਤੋਂ ਬਚਾਇਆ ਜਾ ਸਕੇ। ਇਸ ਮੌਕੇ ਡਾਕਟਰ ਸ਼੍ਰੀਮਤੀ ਸੋਨੂੰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਨਿਵਾਸੀਆਂ ਲਈ ਕਰੋਨਾਂ ਮਹਾਂਮਾਰੀ ਤੋਂ ਬੱਚਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਅਤੇ ਪੰਜਾਬ ਵਾਸੀਆਂ ਦਾ ਵੀ ਫਰਜ ਬਣਦਾ ਹੈ ਕਿ ਸਰਕਾਰ ਦੇ ਇਹਨਾਂ ਯਤਨਾਂ ਦਾ ਸਮਰਥਨ ਕਰੀਏ ਅਤੇ ਕਰੋਨਾਂ ਮਹਾਂਮਾਰੀ ਤੋਂ ਬੱਚਣ ਲਈ ਇਹ ਟੀਕਾ ਲਗਵਾਇਆ ਜਾਵੇ ਤਾਂ ਜੋ ਪੰਜਾਬ ਵਿੱਚ ਕਰੋਨਾਂ ਮਹਾਂਮਾਰੀ ਦੀ ਬੀਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਨਿਵਾਸੀਆਂ ਲਈ ਕਰੋਨਾਂ ਮਹਾਂਮਾਰੀ ਤੋਂ ਬੱਚਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਅਤੇ ਪੰਜਾਬ ਵਾਸੀਆਂ ਦਾ ਵੀ ਫਰਜ ਬਣਦਾ ਹੈ ਕਿ ਸਰਕਾਰ ਦੇ ਇਹਨਾਂ ਯਤਨਾਂ ਦਾ ਸਮਰਥਨ ਕਰੀਏ ਅਤੇ ਕਰੋਨਾਂ ਮਹਾਂਮਾਰੀ ਤੋਂ ਬੱਚਣ ਲਈ ਇਹ ਟੀਕਾ ਲਗਵਾਇਆ ਜਾਵੇ ਤਾਂ ਜੋ ਪੰਜਾਬ ਵਿੱਚ ਕਰੋਨਾਂ ਮਹਾਂਮਾਰੀ ਦੀ ਬੀਮਾਰੀ ਤੋਂ ਬਚਿਆ ਜਾ ਸਕੇ। ਅੱਜ ਇਸ ਟੀਕਾਕਰਨ ਕੈਂਪ ਦੇ ਦੌਰਾਨ ਆਸ਼ਾ ਵਰਕਰ ਅਤੇ ਵੱਖ ਵੱਖ ਸਮਾਜ ਸੰਸਥਾਵਾਂ ਦੇ ਪ੍ਰਤੀਨਿਧੀ ਆਮ ਲੋਕਾਂ ਨੂੰ ਇਹ ਟੀਕਾ ਲਗਵਾਉਣ ਲਈ ਪ੍ਰੇਰਿਤ ਕਰਦੇ ਹੋਏ ਨਜ਼ਰ ਆਏ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ