Friday, April 26, 2024

Health

22 ਫਰੰਟ ਲਾਇਨ ਕਰਮਚਾਰੀਆਂ ਅਤੇ 93 ਫੈਕਟਰੀ ਵਰਕਰਾਂ ਨੇ ਕੋਵਿਡ—19 ਤੋਂ ਬਚਾਅ ਲਈ ਲਗਵਾਇਆ ਟੀਕਾ

PUNJAB NEWS EXPRESS | April 02, 2021 06:49 PM

ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੋਸਿ਼ਸ਼ਾਂ ਦੀ ਲੜੀ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਵਲ ਹਸਪਤਾਲ, ਮਾਲੇਰਕੋਟਲਾ ਦੀ ਟੀਮ ਵੱਲੋਂ ਡਾ: ਜ਼ੋਤੀ ਕਪੂਰ, ਮੈਡੀਕਲ ਅਫਸਰ ਅਤੇ ਸਟਾਫ ਨਰਸ ਮਨਵੀਰ ਕੌੌਰ ਦੀ ਅਗਵਾਈ ਹੇਠ ਮੈਡੀਕਲ ਟੀਮ ਨੇ ਐਸ.ਡੀ.ਐਮ. ਦਫਤਰ ਮਾਲੇਰਕੋਟਲਾ ਵਿਚ 22 ਫਰੰਟ ਲਾਇਨ ਕਰਮਚਾਰੀਆਂ ਨੂੰ ਕੋਵਿਡ—19 ਤੋਂ ਬਚਾਅ ਸਬੰਧੀ ਵੈਕਸੀਨ ਦਾ ਟੀਕਾ ਲਗਾਇਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਟੀ. ਬੈਨਿਥ, ਆਈ.ਏ.ਐਸ., ਐਸ.ਡੀ.ਐਮ. ਮਾਲੇਰਕੋਟਲਾ ਨੇ ਦੱਸਿਆ ਕਿ ਜਿਸ ਤਰ੍ਹਾਂ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧਦ ਜਾ ਰਹੀ ਹੈ, ਅਜਿਹੇ ਵਿਚ ਜ਼ਰੂਰੀ ਹੈ ਕਿ ਹਰ ਨਾਗਰਿਕ ਆਪਣੀ ਨੈਤਿਕ ਜਿ਼ੰਮੇਵਾਰੀ ਸਮਝਦੇ ਹੋਏ ਕੋਵਿਡ—19 ਵੈਕਸੀਨ ਦਾ ਟੀਕਾ ਜ਼ਰੂਰ ਲਗਵਾਏ।ਉਨ੍ਹਾਂ ਦੱਸਿਆ ਕਿ ਆਮ ਲੋਕਾਂ ਵਿਚ ਕੋਵਿਡ—19 ਵੈਕਸੀਨ ਸਬੰਧੀ ਫੈਲ ਰਹੀਆਂ ਅਫਵਾਹਾਂ ਨੂੰ ਰੋੋਕਣ ਲਈ ਪੰਜਾਬ ਸਰਕਾਰ ਵੱਲੋੋਂ ਪਹਿਲਾਂ ਫਰੰਟ ਲਾਇਨ ਵਰਕਰਾਂ ਨੂੰ ਇਸ ਵੈਕਸੀਨ ਦਾ ਟੀਕਾ ਲਗਵਾਉਣ ਦਾ ਫੈਸਲਾ ਕੀਤਾ ਗਿਆ ਸੀ।ਇਸ ਲੜੀ ਤਹਿਤ ਅੱਜ ਐਸ.ਡੀ.ਐਮ. ਮਾਲੇਰਕੋਟਲਾ ਵਿਚ ਬੀ.ਡੀ.ਪੀ.ਓ. ਦਫਤਰ, ਤਹਿਸੀਲ ਦਫਤਰ, ਫਰਦ ਕੇਂਦਰ ਤੋਂ ਇਲਾਵਾ ਐਸ.ਡੀ.ਐਮ. ਦਫਤਰ ਦੇ ਸਟਾਫ ਨੇ ਵੀ ਕੋਵਿਡ—19 ਵੈਕਸੀਨ ਦਾ ਟੀਕਾ ਲਗਵਾਇਆ।ਇਸ ਤੋਂ ਬਾਅਦ ਮੈਡੀਕਲ ਟੀਮ ਵੱਲੋਂ ਅਰੀਹੰਤ ਸਪੀਨਿੰਗ ਮਿੱਲ ਵਿਚ ਵੀ 93 ਵਰਕਰਾਂ ਨੂੰ ਕੋਵਿਡ—19 ਵੈਕਸੀਨ ਦਾ ਟੀਕਾ ਲਗਾਇਆ ਗਿਆ।
ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਬ ਡਵੀਜ਼ਨ ਮਾਲੇਰਕੋਟਲਾ ਦੇ ਬਾਕੀ ਰਹਿੰਦੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵੀ ਕੋਵਿਡ—19 ਵੈਕਸੀਨ ਦਾ ਟੀਕਾ ਲਗਵਾਇਆ ਜਾ ਰਿਹਾ ਹੈ।ਇਸ ਮੌਕੇ ਐਸ.ਡੀ.ਐਮ. ਮਾਲੇਰਕੋਟਲਾ ਨੇ ਸਮੂਹ ਸਬ ਡਵੀਜ਼ਨ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਮਹਾਂਮਾਰੀ ਉਪਰ ਕਾਬੂ ਪਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਆਪਣੀ ਨੈਤਿਕ ਜਿ਼ੰਮੇਵਾਰੀ ਸਮਝਦੇ ਹੋਏ ਸਿਵਲ ਹਸਪਤਾਲ ਵਿਚ ਜਾ ਕੇ ਕੋਵਿਡ—19 ਵੈਕਸੀਨ ਦਾ ਟੀਕਾ ਜ਼ਰੂਰ ਲਗਵਾਉਣ।ਉਨ੍ਹਾਂ ਕਿਹਾ ਕਿ ਅਫਵਾਹਾਂ ਉਪਰ ਬਿਲਕੁਲ ਵਿਸ਼ਵਾਸ ਨਾ ਕੀਤਾ ਜਾਵੇ।
ਇਸ ਮੌਕੇ ਡਾ: ਜ਼ੋਤੀ ਕਪੂਰ, ਮੈਡੀਕਲ ਅਫਸਰ ਨੇ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ।ਉਨ੍ਹਾਂ ਦੱਸਿਆ ਕਿ 1 ਅਪ੍ਰੈਲ ਤੋੋਂ 45 ਸਾਲ ਉਮਰ ਤੋਂ ਵੱਧ ਦਾ ਕੋਈ ਵੀ ਵਿਅਕਤੀ ਹੁਣ ਕੋਵਿਡ—19 ਵੈਕਸੀਨ ਦਾ ਟੀਕਾ ਲਗਵਾ ਸਕਦਾ ਹੈ।ਇਸ ਲਈ ਆਪਣੇ ਟੀਕਾਕਰਨ ਲਈ ਜਲਦੀ ਤੋਂ ਜਲਦੀ ਰਜਿਸਟਰੇਸ਼ਨ ਕਰਵਾਈ ਜਾਵੇ ਤਾਂ ਜ਼ੋ ਟੀਕਾਕਰਨ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ