Friday, April 26, 2024

Health

ਹਸਪਤਾਲ 'ਚ ਦਾਖਲ ਹੋਏ ਸਚਿਨ ਤੇਂਦੁਲਕਰ, ਡਾਕਟਰਾਂ ਨੇ ਕਿਹਾ - ਚਿੰਤਾ ਦੀ ਗੱਲ ਨਹੀਂ

PUNJAB NEWS EXPRESS | April 03, 2021 08:28 AM

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਸਚਿਨ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ। ਸਚਿਨ ਨੇ ਟਵੀਟ ਕਰਕੇ ਆਪਣੇ ਹਸਪਤਾਲ ਵਿੱਚ ਭਰਤੀ ਹੋਣ ਦੀ ਜਾਣਕਾਰੀ ਦਿੱਤੀ।

ਸਚਿਨ ਨੇ ਟਵੀਟ ਕੀਤਾ, "ਡਾਕਟਰਾਂ ਦੀ ਸਲਾਹ 'ਤੇ ਮੈਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੈਂ ਹਸਪਤਾਲ ਤੋਂ ਠੀਕ ਹੋਕੇ ਵਾਪਸ ਆ ਜਾਵਾਂਗਾ।"

ਇਸ ਦੇ ਨਾਲ ਹੀ ਸਚਿਨ ਦੇ ਪਰਿਵਾਰ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਕਿਹਾ ਗਿਆ ਹੈ, "ਉਹ 2 ਦਿਨਾਂ ਵਿੱਚ ਹਸਪਤਾਲ ਤੋਂ ਘਰ ਆ ਜਾਉਣਦੇ। ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਹਸਪਤਾਲ ਵੱਲੋਂ ਦੱਸਿਆ ਗਿਆ ਹੈ ਕਿ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।"

ਸਚਿਨ ਨੇ ਵਿਸ਼ਵ ਕੱਪ 2011 ਦੀ ਖਿਤਾਬ ਜਿੱਤ ਦੇ 10 ਸਾਲ ਪੂਰੇ ਹੋਣ 'ਤੇ ਦੇਸ਼ ਵਾਸੀਆਂ ਅਤੇ ਟੀਮ ਦੇ ਸਾਥੀਆਂ ਨੂੰ ਵਧਾਈ ਵੀ ਦਿੱਤੀ। ਸਚਿਨ ਨੇ ਟਵੀਟ ਕੀਤਾ, "ਵਿਸ਼ਵ ਚੈਂਪੀਅਨ ਬਣਨ ਦੀ 10 ਵੀਂ ਵਰ੍ਹੇਗੰਢ 'ਤੇ ਸਾਰੇ ਭਾਰਤੀਆਂ ਅਤੇ ਮੇਰੇ ਸਾਥੀਆਂ ਨੂੰ ਵਧਾਈ।"

ਜ਼ਿਕਰਯੋਗ ਹੈ ਕਿ ਸਚਿਨ ਤੇਂਦੁਲਕਰ 27 ਮਾਰਚ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਸਨ। ਉਨ੍ਹਾਂ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਕੋਰੋਨਾ ਸੰਕਰਮਿਤ ਪਾਏ ਜਾਣ ਤੋਂ ਬਾਅਦ ਸਚਿਨ ਨੇ ਆਪਣੇ ਹੋਮ ਕੁਆਰੰਟੀਨ ਕਰ ਲਿਆ ਸੀ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ