Thursday, April 25, 2024

Health

ਬਾਲੀਵੁੱਡ ਅਭਿਨੇਤਾ ਅਮਿਤਾਭ ਬੱਚਨ ਨੇ ਵੀ ਲਗਵਾਈ ਕੋਰੋਨਾ ਵੈਕਸੀਨ

PUNJAB NEWS EXPRESS | April 03, 2021 08:34 AM

ਬਾਲੀਵੁੱਡ ਅਭਿਨੇਤਾ ਅਮਿਤਾਭ ਬੱਚਨ ਵੀ ਹੁਣ ਬਾਲੀਵੁੱਡ ਦੇ ਉਨ੍ਹਾਂ ਦਿਗੱਜਾਂ 'ਚ ਸ਼ਾਮਲ ਹੋ ਗਏ ਹਨ ਜਿਹੜੇ ਹੁਣ ਤੱਕ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੈ ਚੁਕੇ ਹਨ | ਬਾਲੀਵੁੱਡ ਦੇ ਇਸ ਸਟਾਰ ਅਭਿਨੇਤਾ ਨੇ ਵੀ ਹੁਣ ਕੋਰੋਨਾ ਵੈਕਸੀਨ ਲਗਵਾ ਲਈ ਹੈ | ਇਸ ਤੋਂ ਪਹਿਲਾਂ ਸੈਫ ਅਲੀ ਖਾਨ, ਸਲਮਾਨ ਖਾਨ, ਰੋਹਿਤ ਸ਼ੈੱਟੀ ਸਹਿਤ ਬਾਲੀਵੁੱਡ ਦੇ ਕਈ ਦਿਗੱਜ ਕੋਰੋਨਾ ਵੈਕਸੀਨ ਲਗਵਾ ਚੁਕੇ ਹਨ |

ਅਮਿਤਾਭ ਬੱਚਨ ਨੇ ਇੱਕ ਬਲੋਗ ਦੇ ਜ਼ਰੀਏ ਨਾਲ ਕੋਰੋਨਾ ਵੈਕਸੀਨ ਲਗਵਾਉਣ ਦੀ ਜਾਣਕਾਰੀ ਦਿੱਤੀ ਹੈ | ਇਸ 'ਚ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਅਭਿਸ਼ੇਕ ਬੱਚਨ ਨੂੰ ਛੱਡਕੇ ਪਰਿਵਾਰ ਦੇ ਸਾਰਿਆਂ ਲੋਕਾਂ ਦੀ ਵੈਕਸੀਨੇਸ਼ਨ ਹੋ ਗਈ ਹੈ | ਅਭਿਸ਼ੇਕ ਫਿਲਹਾਲ ਮੁੰਬਈ 'ਚ ਨਹੀਂ ਹੈ |

ਅਮਿਤਾਭ ਬੱਚਨ ਨੇ ਵੈਕਸੀਨ ਦੀ ਡੋਜ਼ ਲੈਂਦੇ ਹੋਏ ਇੱਕ ਤਸਵੀਰ ਵੀ ਆਪਣੇ ਪ੍ਰਸ਼ੰਸਕਾਂ ਦੇ ਲਈ ਸ਼ੇਅਰ ਕੀਤੀ ਹੈ | ਮਹੱਤਵਪੂਰਨ ਗੱਲ ਇਹ ਹੈ ਕਿ ਪਿਛਲੇ ਸਾਲ ਅਮਿਤਾਭ ਬੱਚਨ, ਬੇਟੇ ਅਭਿਸ਼ੇਕ ਬੱਚਨ, ਉਨ੍ਹਾਂ ਦੀ ਨੂੰਹ ਐਸ਼ਵਰਿਆ ਰਾਏ ਅਤੇ ਪੋਤੀ ਆਰਾਧਿਆ ਕੋਰੋਨਾ ਸੰਕ੍ਰਮਿਤ ਹੋ ਗਏ ਸੀ | ਅਭਿਸ਼ੇਕ ਬੱਚਨ ਨੂੰ ਠੀਕ ਹੋਣ ਵਿੱਚ ਤਕਰੀਬਨ ਇੱਕ ਮਹੀਨਾ ਲੱਗਿਆ ਸੀ ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ