Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਕੋਵਿਡ-19 : ਦੇਸ਼ ’ਚ ਆਏ 93 ਹਜ਼ਾਰ ਤੋਂ ਵਧ ਨਵੇਂ ਮਾਮਲੇ, 513 ਮੌਤਾਂ

PUNJAB NEWS EXPRESS | April 05, 2021 12:09 PM

ਨਵੀਂ ਦਿੱਲੀ:  ਭਾਰਤ ’ਚ ਕੋਰੋਨਾ ਲਾਗ ਦੇ ਮਾਮਲਿਆਂ ’ਚ ਦਿਨੋਂ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਐਤਵਾਰ ਨੂੰ ਕੋਰੋਨਾ ਲਾਗ ਦੇ 93, 249 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਇਸ ਸਾਲ ’ਚ ਆਏ ਸਭ ਤੋਂ ਵਧ ਮਾਮਲੇ ਹਨ। ਇਸ ਦੇ ਨਾਲ ਹੀ ਦੇਸ਼ ਵਿਚ ਲਾਗ ਦੇ ਕੁੱਲ ਕੇਸਾਂ ਦੀ ਗਿਣਤੀ ਵਧ ਕੇ 1, 24, 85, 509 ਹੋ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਜਾਰੀ ਅੰਕੜਿਆਂ ਮੁਤਾਬਕ 19 ਸਤੰਬਰ ਮਗਰੋਂ ਕੋਰੋਨਾ ਲਾਗ ਦੇ ਇੱਕ ਦਿਨ ਵਿਚ ਸਾਹਮਣੇ ਆਏ ਇਹ ਸਭ ਤੋਂ ਵੱਧ ਕੇਸ ਹਨ। ਪਿਛਲੇ ਸਾਲ 19 ਸਤੰਬਰ ਨੂੰ 93, 337 ਕੇਸ ਆਏ ਸਨ।
ਅੰਕੜਿਆਂ ਮੁਤਾਬਕ ਮਹਾਮਾਰੀ ਨਾਲ 513 ਹੋਰ ਲੋਕਾਂ ਦੀ ਜਾਨ ਚੱਲੀ ਗਈ, ਜਿਸ ਨਾਲ ਮਿ੍ਰਤਕਾਂ ਦੀ ਗਿਣਤੀ ਵੱਧ ਕੇ 1, 64, 623 ਹੋ ਗਈ ਹੈ।
ਦੇਸ਼ ਵਿਚ ਹੁਣ ਤੱਕ 6, 91, 597 ਮਰੀਜ਼ ਕੋਵਿਡ-19 ਦਾ ਇਲਾਜ ਕਰਵਾ ਰਹੇ ਹਨ, ਜੋ ਕਿ ਲਾਗ ਦੇ ਕੁੱਲ ਕੇਸਾਂ ਦਾ 5.54 ਫ਼ੀਸਦੀ ਹੈ। ਸਿਹਤਮੰਦ ਹੋਣ ਵਾਲੇ ਲੋਕਾਂ ਦੀ ਦਰ ਡਿੱਗ ਕੇ 93.14 ਫ਼ੀਸਦੀ ਰਹਿ ਗਈ ਹੈ।
ਅੰਕੜਿਆਂ ਮੁਤਾਬਕ ਇਸ ਬੀਮਾਰੀ ਤੋਂ ਹੁਣ ਤੱਕ 1, 16, 29, 289 ਲੋਕ ਠੀਕ ਹੋ ਚੁੱਕੇ ਹਨ। ਜੇਕਰ ਗੱਲ ਟੀਕਾਕਰਨ ਦੀ ਕੀਤੀ ਜਾਵੇ ਤਾਂ ਦੇਸ਼ ਵਿਚ 7, 59, 79, 651 ਲੋਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਜਾ ਚੁੱਕੀ ਹੈ।
ਬੀਤੇ 24 ਘੰਟਿਆਂ ’ਚ ਜਿਨ੍ਹਾਂ 513 ਲੋਕਾਂ ਦੀ ਮੌਤ ਹੋਈ ਹੈ, ਉਨ੍ਹਾਂ ’ਚੋਂ 277 ਮਹਾਰਾਸ਼ਟਰ ਤੋਂ, 49 ਪੰਜਾਬ, 36 ਛੱਤੀਸਗੜ੍ਹ, 19 ਕਰਨਾਟਕ, 15 ਮੱਧ ਪ੍ਰਦੇਸ਼, 14-14 ਉੱਤਰ ਪ੍ਰਦੇਸ਼ ਅਤੇ ਤਾਮਿਲਨਾਡੂ, 13 ਲੋਕ ਗੁਜਰਾਤ, ਕੇਰਲ 12 ਅਤੇ 10-10 ਲੋਕਾਂ ਦੀ ਮੌਤ ਦਿੱਲੀ ਅਤੇ ਹਰਿਆਣਾ ਵਿਚ ਹੋਈ ਹੈ।
ਦੇਸ਼ ਵਿਚ ਹੁਣ ਤੱਕ 1, 64, 623 ਲੋਕ ਜਾਨ ਗੁਆ ਚੁੱਕੇ ਹਨ। ਇਨ੍ਹਾਂ ’ਚੋਂ ਸਭ ਤੋਂ ਵਧ 55, 656 ਮੌਤਾਂ ਮਹਾਰਾਸ਼ਟਰ ’ਚ ਹੋਈਆਂ ਹਨ। ਸਿਹਤ ਮੰਤਰਾਲੇ ਮੁਤਾਬਕ ਜਿਨ੍ਹਾਂ ਲੋਕਾਂ ਦੀ ਮੌਤ ਹੋਈ ਹੈ, ਉਨ੍ਹਾਂ ’ਚੋਂ 70 ਫ਼ੀਸਦੀ ਤੋਂ ਵੱਧ ਲੋਕਾਂ ਨੂੰ ਹੋਰ ਬੀਮਾਰੀਆਂ ਵੀ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ