Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਕੋਵਿਡ-19 ਸਬੰਧੀ ਕੇਂਦਰੀ ਟੀਮ ਵੱਲੋਂ ਜ਼ਿਲ੍ਹੇ ਵਿਚ ਸਥਿਤੀ ਦੀ ਕੀਤੀ ਸਮੀਖਿਆ

PUNJAB NEWS EXPRESS | April 09, 2021 07:00 PM

ਨਵਾਂਸ਼ਹਿਰ:  ਕੋਵਿਡ-19 ਦੇ ਵਧ ਰਹੇ ਕੇਸਾਂ ਤੋਂ ਚਿੰਤਤ ਕੇਂਦਰ ਸਰਕਾਰ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਵਿਡ-19 ਦੀ ਸਥਿਤੀ ਦੀ ਮੁੜ ਸਮੀਖਿਆ ਕੀਤੀ ਹੈ। ਪਿਛਲੇ ਦੋ ਮਹੀਨਿਆਂ ਵਿਚ ਇਹ ਤੀਜੀ ਵਾਰ ਹੈ, ਜਦੋਂ ਦਿੱਲੀ ਤੋਂ ਕੇਂਦਰੀ ਟੀਮ ਸ਼ਹਿਰੀ ਵਿਚ ਕੋਵਿਡ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਆਈ ਹੈ।

ਕੇਂਦਰੀ ਟੀਮ ਦੇ ਮੈਂਬਰਾਂ ਨੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਸਮੇਤ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਕਾਰਨ, ਬਚਾਅ, ਉਪਚਾਰ ਅਤੇ ਕੋਵਿਡ-19 ਦੀ ਰੋਕਥਾਮ ਲਈ ਉਠਾਏ ਗਏ ਕਦਮਾਂ ਬਾਰੇ ਬਾਰੀਕੀ ਨਾਲ ਗੱਲਬਾਤ ਕੀਤੀ।

ਕੇਂਦਰੀ ਟੀਮ ਜਿਸ ਵਿਚ ਡਾ. ਰਮੇਸ਼ ਚੰਦਰਾ, ਡਿਪਟੀ ਡਾਇਰੈਕਟਰ ਨੈਸ਼ਨਲ ਸੈਂਟਰ ਫਾਰ ਡਿਜੀਜ਼ ਕੰਟਰੋਲ, ਨਵੀਂ ਦਿੱਲੀ ਅਤੇ ਡਾ ਰਿਤੇਸ਼ ਗੁਪਤਾ ਪ੍ਰੋਫੈਸਰ ਆਫ ਮੈਡੀਸਨ, ਡਾਕਟਰ ਰਾਮ ਮਨੋਹਰ ਲੋਹੀਆ ਹਸਪਤਾਲ ਨਵੀਂ ਦਿੱਲੀ, ਸ਼ਾਮਲ ਸਨ, ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ, ਸਬ ਡਿਵੀਜਨ ਹਸਪਤਾਲ, ਬਲਾਚੌਰ ਅਤੇ ਰਾਜਾ ਹਸਪਤਾਲ ਨਵਾਂਸ਼ਹਿਰ ਵਿਖੇ ਸਥਾਪਿਤ ਲੈਵਲ-2 ਅਤੇ ਲੈਵਲ-3 ਸੈਂਟਰਾਂ ਦਾ ਦੌਰਾ ਕੀਤਾ।
ਸਭ ਤੋਂ ਪਹਿਲਾਂ ਕੇਂਦਰੀ ਟੀਮ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਸਥਾਪਿਤ ਕੋਵਿਡ-19 ਸਬੰਧੀ ਆਈਸੋਲੇਸ਼ਨ ਵਾਰਡ ਅਤੇ ਟੀਕਾਕਰਨ ਕੇਂਦਰਾਂ ਉੱਤੇ ਚੱਲ ਰਹੇ ਟੀਕਾਕਰਨ ਦੇ ਕੰਮ ਦੀ ਸਮੀਖਿਆ ਕੀਤੀ ਅਤੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕੋਰੋਨਾ ਮਰੀਜ਼ਾਂ ਦੇ ਇਲਾਜ ਸਬੰਧੀ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੁਰ, ਡਬਲਿਊ.ਐਚ.ਓ ਦੇ ਐਸ ਐਮ ਓ ਡਾ ਗਗਨ ਸ਼ਰਮਾ ਅਤੇ ਹਸਪਤਾਲ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰ ਪਾਲ ਸਿੰਘ, ਡਾ ਗੁਰਪਾਲ ਕਟਾਰੀਆ ਅਤੇ ਡਾ ਨਿਰਮਲ ਕੁਮਾਰ ਨਾਲ ਵਿਚਾਰ ਵਟਾਂਦਰਾ ਕੀਤਾ।

ਕੇਂਦਰੀ ਟੀਮ ਨੇ ਕਿਹਾ ਕਿ ਜ਼ਿਲ੍ਹੇ ਵਿਚ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਤਹਿਤ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਟੀਕਾ ਲਗਾਇਆ ਜਾਵੇ। ਕੋਵਿਡ-19 ਦੇ ਵਾਧੇ ਨੂੰ ਰੋਕਣ ਲਈ ‘ਹੋਮ ਆਈਸੇਲੇਸ਼ਨ’ ਦੀ ਸਖਤੀ ਨਾਲ ਪਾਲਣਾ ਕਰਵਾਈ ਜਾਵੇ ਅਤੇ ਲੋਕਾਂ ਵੱਲੋਂ ਕੋਵਿਡ-19 ਸਬੰਧੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਵਾਉਣਾ ਯਕੀਨੀ ਬਣਾਇਆ ਜਾਵੇ।

ਡਾ. ਰਮੇਸ਼ ਚੰਦਰਾ ਅਤੇ ਡਾ ਰਿਤੇਸ਼ ਗੁਪਤਾ ਨੇ ਕਿਹਾ ਕਿ ਕੋਵਿਡ-19 ਦੀ ਰੋਕਥਾਮ ਲਈ ਨਿਗਰਾਨੀ, ਟੈਸਟਿੰਗ, ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਵਿਭਾਗ ਨੇ ਕੋਰੋਨਾ ਕਾਲ ਵਿਚ ਬਿਹਤਰ ਕੰਮ ਕੀਤਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਜ਼ਿਆਦਾ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਕੋਰੋਨਾ ਪਾਜੇਟਿਵ ਵਿਅਕਤੀ ਦੇ ਸੰਪਰਕ ਵਿਚ ਆਉਂਦਾ ਹੈ, ਤਾਂ ਉਸ ਨੂੰ ਤੁਰੰਤ ਹੋਮ ਕੁਆਰਨਟੀਨ ਕਰਵਾਇਆ ਜਾਵੇ।

ਉਨ੍ਹਾਂ ਨੇ ਕੋਵਿਡ ਮਰੀਜ਼ਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਤੁਰੰਤ ਸੈਂਪਲੰਿਗ ਕਰਵਾਉਣ ਅਤੇ ਕੰਟੇਨਮੈਂਟ ਜ਼ੋਨਾਂ ਵਿਚ 100 ਫੀਸਦੀ ਸੈਂਪਲੰਿਗ ਯਕੀਨੀ ਬਣਾਉਣ ਲਈ ਕਿਹਾ। ਇਸੇ ਤਰ੍ਹਾਂ ਉਨਾਂ ਕੋਵਿਡ ਨਿਯਮਾਂ ਜਿਵੇਂ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਧੋਣ ਜਾਂ ਸੈਨੀਟਾਈਜ਼ ਕਰਨ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਆਦਿ ਦੀ ਪਾਲਣਾ ਕਰਵਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ।
ਇਸ ਉਪਰੰਤ ਕੇਂਦਰੀ ਟੀਮ ਨੇ ਬਲਾਚੌਰ ਦੇ ਸਬ ਡਿਵੀਜਨ ਹਸਪਤਾਲ ਅਤੇ ਵਾਰਡ ਨੰਬਰ 13 ਦੇ ਮਾਈਕਰੋ ਕੰਟੇਨਮੈਂਟ ਏਰੀਏ ਦਾ ਦੌਰਾ ਵੀ ਕੀਤਾ ਅਤੇ ਮੌਕੇ ਉੱਤੇ ਸਥਿਤੀ ਦਾ ਜਾਇਜ਼ਾ ਲਿਆ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਤਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਜੇ.ਬੀ. ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫਸਰ ਜਗਤ ਰਾਮ, ਬਲਾਕ ਐਕਸਟੈਂਸ਼ਨ ਐਜੂਕੇਟਰ ਤਰਸੇਮ ਲਾਲ ਅਤੇ ਸੀਨੀਅਰ ਅਸਿਸਟੈਂਟ ਅਜੇ ਕੁਮਾਰ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ