Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ

PUNJAB NEWS EXPRESS | April 09, 2021 07:19 PM

ਪਟਿਆਲਾ: ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਗ੍ਰਹਿ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਕੁਝ ਜ਼ਰੂਰੀ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਦੀਆਂ ਵਿਦਿਅਕ ਸੰਸਥਾਵਾਂ, ਸਕੂਲ ਤੇ ਕਾਲਜ ਆਦਿ ਅਗਲੇ ਆਦੇਸ਼ਾਂ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ਪਰੰਤੂ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਸਾਰੇ ਕੰਮਕਾਜ ਵਾਲੇ ਦਿਨ ਹਾਜ਼ਰ ਰਹੇਗਾ। ਜਦਕਿ ਸਾਰੇ ਮੈਡੀਕਲ ਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ। ਇਸ ਤੋਂ ਇਲਾਵਾ ਉਨ੍ਹਾਂ ਰਾਜਨੀਤਿਕ ਇਕੱਠ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਕੀਤੇ ਹਨ। ਉਲੰਘਣਾ ਕਰਨ 'ਤੇ ਪ੍ਰਬੰਧਕਾਂ, ਸ਼ਾਮਲ ਹੋਣ ਵਾਲਿਆਂ, ਆਯੋਜਨ ਸਥਾਨ ਦੇ ਮਾਲਕਾਂ, ਟੈਂਟ ਹਾਊਸ ਦੇ ਖਿਲਾਫ਼ ਡੀ.ਐਮ.ਏ. ਅਤੇ ਮਹਾਮਾਰੀ (ਐਪੀਡੈਮਿਕਸ) ਐਕਟ ਤਹਿਤ ਮੁਕਦਮਾ ਦਰਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਯੋਜਨ ਸਥਾਨ ਨੂੰ 3 ਮਹੀਨਿਆਂ ਲਈ ਸੀਲ ਕਰ ਦਿੱਤਾ ਜਾਵੇਗਾ।
ਹੁਕਮਾਂ ਮੁਤਾਬਕ ਪਟਿਆਲਾ ਜ਼ਿਲ੍ਹੇ ਵਿੱਚ ਕੋਵਿਡ-19 ਦੇ ਚੱਲਦਿਆਂ ਰਾਤ ਦੇ ਕਰਫਿਊ ਤਹਿਤ ਆਮ ਲੋਕਾਂ ਦੇ ਗੈਰਜ਼ਰੂਰੀ ਆਵਾਜਾਈ 'ਤੇ ਰਾਤ 9 ਵਜੇ ਸਵੇਰੇ 5 ਵਜੇ ਤੱਕ ਪਾਬੰਦੀ ਰਹੇਗੀ। ਇਸ ਦੌਰਾਨ ਜ਼ਿਲ੍ਹੇ ਦੀ ਹੱਦ ਵਿੱਚ ਗੈਰ ਜ਼ਰੂਰੀ ਆਵਾਜਾਈ ਤੇ ਵਿਅਕਤੀਗਤ ਗਤੀਵਿਧੀਆਂ ਬੰਦ ਰਹਿਣਗੀਆਂ ਜਦਕਿ ਉਦਯੋਗਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਆਉਣ-ਜਾਣ ਤੋਂ ਇਲਾਵਾ ਰੇਲ, ਹਵਾਈ ਜਹਾਜ ਤੇ ਬੱਸਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਆਵਾਜਾਈ ਤੋਂ ਛੂਟ ਰਹੇਗੀ ਅਤੇ ਜ਼ਿਲ੍ਹੇ 'ਚ ਸਮਾਜਿਕ, ਸਭਿਆਚਾਰਕ ਅਤੇ ਖੇਡ ਸਮਾਗਮ 'ਤੇ ਪੂਰਨ ਪਾਬੰਦੀ ਰਹੇਗੀ।
ਇਸ ਦੇ ਨਾਲ ਹੀ ਅੰਤਿਮ ਸਸਕਾਰ/ਵਿਆਹ ਸਮੇਂ ਹੋਣ ਵਾਲੇ ਅੰਦਰੂਨੀ ਇਕੱਠ ਲਈ ਵਿਅਕਤੀਆਂ ਦੀ ਸੰਖਿਆ 50 ਅਤੇ ਬਾਹਰੀ ਇਕੱਠ ਲਈ ਇਹ ਸੰਖਿਆ 100 ਤੱਕ ਨਿਸ਼ਚਿਤ ਕਰਨ ਦੇ ਵੀ ਹੁਕਮ ਜਾਰੀ ਕੀਤੇ ਹਨ। ਸਿਨੇਮਾ ਮਲਟੀਪਲੈਕਸ, ਰੈਸਟੋਰੈਂਟ, ਮਾਲਜ਼ ਆਦਿ ਵਿੱਚ ਸਮਰੱਥਾ ਦੇ 50 ਫੀਸਦੀ ਤੱਕ ਲੋਕਾਂ ਨੂੰ ਹੀ ਆਉਣ ਦੀ ਆਗਿਆ ਹੋਵੇਗੀ ਅਤੇ ਹਰ ਦੁਕਾਨ ਵਿੱਚ ਇੱਕ ਸਮੇਂ 10 ਵਿਅਕਤੀਆਂ ਨੂੰ ਦਾਖਲ ਹੋਣ ਦੀ ਇਜ਼ਾਜਤ ਦਿੱਤੀ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਵਲੋਂ ਸਰਕਾਰੀ ਦਫ਼ਤਰਾਂ ਵਿੱਚ ਵਿਅਕਤੀਗਤ ਤੌਰ 'ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਦੀ ਜਗ੍ਹਾਂ ਆਨਲਾਈਨ ਅਤੇ ਵਰਚੂਅਲ ਤਰੀਕੇ ਅਪਨਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੋਵਿਡ ਮਹਾਮਾਰੀ ਦੇ ਵੱਧਦੇ ਮਾਮਲੇ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਿਸ ਦੇ ਮੱਦੇਨਜ਼ਰ ਬਾਜ਼ਾਰ, ਜਨਤਕ ਟਰਾਂਸਪੋਰਟ ਆਦਿ ਸਮੇਤ ਸਾਰੀਆਂ ਗਤੀਵਿਧੀਆਂ ਵਿੱਚ ਜਰੂਰੀ ਸਾਵਧਾਨੀਆਂ ਅਪਨਾਈਆਂ ਜਾਣ, ਜਿਸ ਵਿੱਚ 6 ਫੁੱਟ ਦੀ ਸਮਾਜਿਕ ਦੂਰੀ ਅਤੇ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਭੀੜ ਵਾਲੇ ਸਥਾਨਾਂ 'ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੇਕਰ ਬਹੁਤ ਜ਼ਰੂਰੀ ਹੋਵੇ ਤਾਂ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ। ਇਸ ਤੋਂ ਇਲਾਵਾ ਜਨਤਕ ਕੰਮ ਵਾਲੇ ਸਥਾਨਾਂ 'ਤੇ ਮਾਸਕ ਪਹਿਨਣ, ਜਨਤਕਾਂ ਥਾਵਾਂ 'ਤੇ ਨਾ ਥੁਕਣ ਅਤੇ ਸਮੇਂ-ਸਮੇਂ ਹੱਥ ਸਾਬਣ ਅਤੇ ਸੈਨੇਟਾਈਜ਼ਰ ਨਾਲ ਸਾਫ਼ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ, ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਆਪਦਾ ਪ੍ਰਬੰਧਨ ਮੈਨੇਜਮੈਂਟ ਐਕਟ 1860 ਦੀ ਧਾਰਾ 51 ਤੋਂ 60 ਤੱਕ ਆਈ.ਪੀ.ਸੀ. ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ