Tuesday, April 23, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਘਰੇਲੂ ਇਕਾਂਤਵਾਸ ਅਧੀਨ 1.80 ਲੱਖ ਤੋਂ ਵੱਧ ਮਰੀਜ਼ ਹੋਏ ਸਿਹਤਯਾਬ-ਬਲਬੀਰ ਸਿੰਘ ਸਿੱਧੂ

PUNJAB NEWS EXPRESS | May 01, 2021 05:16 PM

ਨਵਾਂਸ਼ਹਿਰ: ਕੋਵਿਡ ਮਹਾਮਾਰੀ ਦੇ ਇਨਾਂ ਚੁਣੌਤੀ ਭਰੇ ਹਾਲਾਤ ਦਰਮਿਆਨ ਤਕਰੀਬਨ 1.80 ਲੱਖ ਤੋਂ ਵੱਧ ਕੋਵਿਡ-19 ਪਾਜ਼ੇਟਿਵ ਮਰੀਜ਼, ਜਿਨਾਂ ਨੂੰ ਘਰੇਲੂ ਇਕਾਂਤਵਾਸ ਅਧੀਨ ਰੱਖਿਆ ਗਿਆ ਸੀ, ਇਸ ਮਾਰੂ ਵਾਇਰਸ ਤੋਂ ਸਫ਼ਲਤਾਪੂਰਵਕ ਸਿਹਤਯਾਬ ਹੋ ਗਏ ਹਨ ਅਤੇ ਇਸ ਵੇਲੇ ਤਕਰੀਬਨ 38, 948 ਐਕਟਿਵ ਮਰੀਜ਼ ਘਰੇਲੂ ਇਕਾਂਤਵਾਸ ਅਧੀਨ ਹਨ ਅਤੇ ਸਿਹਤ ਵਿਭਾਗ ਦੀਆਂ ਸਮਰਪਿਤ ਟੀਮਾਂ ਦੀ ਨਿਗਰਾਨੀ ਅਧੀਨ ਮਹਾਮਾਰੀ ਨਾਲ ਇਸ ਜੰਗ ’ਤੇ ਫ਼ਤਿਹ ਪਾਉਣ ਲਈ ਡਟੇ ਹੋਏ ਹਨ।
ਜਾਰੀ ਕੀਤੇ ਇਕ ਪ੍ਰੈੱਸ ਬਿਆਨ ਰਾਹੀਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਲਕੇ ਲੱਛਣ ਅਤੇ ਬਗੈਰ ਲੱਛਣਾਂ ਵਾਲੇ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਦਾਖਲ ਹੋਣ ਦੀ ਜ਼ਰੂਰਤ ਨਹੀਂ ਹੈ ਅਤੇ ਅਜਿਹੇ ਮਰੀਜ਼ ਟੈਸਟਿੰਗ ਸਮੇਂ ਸਿਰਫ਼ ਘਰੇਲੂ ਇਕਾਂਤਵਾਸ ਵਿੱਚ ਰਹਿਣ ਦਾ ਵਿਕਲਪ ਚੁਣਨ। ਉਨਾਂ ਕਿਹਾ ਕਿ ਹੁਣ ਤੱਕ 2, 21, 833 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ ਜਿਨਾਂ ਵਿਚੋਂ 98 ਫੀਸਦੀ ਨੇ ਟੈਲੀਫੋਨ ’ਤੇ ਸਾਡੇ ਸਮਰਪਿਤ ਸਿਹਤ ਮਾਹਿਰਾਂ ਦੀ ਡਾਕਟਰੀ ਸਲਾਹ ਪ੍ਰਾਪਤ ਕਰਕੇ ਸਫ਼ਲਤਾਪੂਰਵਕ ਰਿਕਵਰ ਕੀਤਾ ਹੈ ਅਤੇ ਹੁਣ ਤੱਕ ਕੇਵਲ 2, 331 ਮਰੀਜ਼ਾਂ ਨੂੰ ਹੀ ਸੰਸਥਾਗਤ ਨਿਗਰਾਨੀ ਲਈ ਰੈਫਰ ਕੀਤਾ ਗਿਆ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਘਰੇਲੂ ਇਕਾਂਤਵਾਸ ਅਧੀਨ ਪਾਜ਼ੇਟਿਵ ਮਰੀਜ਼ਾਂ ਦੀ ਦੇਖਭਾਲ ਲਈ ਸਾਰੇ ਸ਼ਹਿਰਾਂ ਅਤੇ ਪਿੰਡਾਂ ਦੇ ਹਰੇਕ ਬਲਾਕ ਵਿੱਚ ਰੈਪਿਡ ਰਿਸਪਾਂਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਜੇਕਰ ਮਰੀਜ਼ਾਂ ਦੀ ਹਾਲਤ ਵਿਗੜਦੀ ਹੈ ਅਤੇ ਗੰਭੀਰ ਲੱਛਣ ਸਾਹਮਣੇ ਆਉਂਦੇ ਹਨ ਤਾਂ ਮਰੀਜ਼ਾਂ ਨੂੰ ਤੁਰੰਤ ਸਿਹਤ ਕੇਂਦਰਾਂ ਵਿੱਚ ਤਬਦੀਲ ਕੀਤਾ ਜਾਂਦਾ ਹੈ।
ਉਨਾਂ ਕਿਹਾ ਕਿ ਕੋਵਿਡ-19 ਦੇ ਲੱਛਣਾਂ, ਟੈਸਟਿੰਗ ਜਾਂ ਦਾਖਲੇ ਲਈ ਨੇੜਲੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਸਬੰਧੀ ਕਿਸੇ ਵੀ ਤਰਾਂ ਦੀ ਸਹਾਇਤਾ ਲਈ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਵਾਸਤੇ 24 ਘੰਟੇ, 104 ਹੈਲਪਲਾਈਨ ਵਿਸ਼ੇਸ਼ ਤੌਰ ’ਤੇ ਕਾਰਜਸ਼ੀਲ ਕੀਤੀ ਗਈ ਹੈ।
ਸਿਹਤ ਮੰਤਰੀ ਨੇ ਕਿਹਾ ਕਿ 1, 90, 000 ਕੋਰੋਨਾ ਫ਼ਤਿਹ ਕਿੱਟਾਂ, ਜਿਸ ਵਿਚ ਪਲਸ ਆਕਸਾਈਮੀਟਰ, ਥਰਮਾਮੀਟਰ, ਸਟੀਮਰ ਅਤੇ ਜ਼ਰੂਰੀ ਦਵਾਈਆਂ ਹਨ, ਦੀ ਖ਼ਰੀਦ ਕੀਤੀ ਗਈ ਹੈ ਅਤੇ ਉਨਾਂ ਨੂੰ ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਦੀ ਬਿਹਤਰ ਦੇਖਭਾਲ ਲਈ ਘਰਾਂ ਵਿੱਚ ਹੀ ਵਿਚ ਵੰਡਿਆ ਜਾ ਰਿਹਾ ਹੈ। ਹਾਲਾਂਕਿ, ਇਸ ਮਹੀਨੇ 38, 169 ਕੋਰੋਨਾ ਫ਼ਤਿਹ ਕਿੱਟਾਂ ਵੰਡੀਆਂ ਗਈਆਂ। ਲੋੜਵੰਦ ਮਰੀਜ਼ਾਂ ਨੂੰ ਫੂਡ ਕਿੱਟਾਂ ਤੋਂ ਇਲਾਵਾ 10, 000 ਪੋਸਟ ਹੈਲਥ ਕੇਅਰ ਕਿੱਟਾਂ ਵੀ ਵੰਡੀਆਂ ਗਈਆਂ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ