Sunday, May 16, 2021
ਤਾਜਾ ਖਬਰਾਂ
ਸ਼ਨੀਵਾਰ ਤੇ ਐਤਵਾਰ ਨੂੰ ਰਿਟੇਲ ਤੇ ਹੋਲਸੇਲ ਦੇ ਸ਼ਰਾਬ ਦੇ ਠੇਕੇ ਖੋਲੇ ਜਾ ਸਕਣਗੇਯੋਗੀ ਅਦਿੱਤਿਆਨਾਥ ਦੇ ਮਲੇਰਕੋਟਲਾ ਵਾਲੇ ਟਵੀਟ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਫਿਰਕੂ ਬਿਖੇੜਾ ਖੜ੍ਹਾ ਕਰਨ ਦੀ ਸ਼ਰਮਾਨਕ ਕੋਸ਼ਿਸ਼ ਦੱਸਿਆਪੇਂਡੂ ਇਲਾਕਿਆਂ ਵਿਚ ਕੋਵਿਡ ਦੇ ਕੇਸ ਵਧਣ ’ਤੇ ਮੁੱਖ ਮੰਤਰੀ ਨੇ ਪਿੰਡਾਂ ਨੂੰ ਸਿਰਫ ਕਰੋਨਾ ਮੁਕਤ ਵਿਅਕਤੀਆਂ ਨੂੰ ਪ੍ਰਵੇਸ਼ ਕਰਨ ਦੇਣ ਲਈ ਆਖਿਆਮੁੱਖ ਮੰਤਰੀ ਨੇ ਛੱਪੜ ਵਿੱਚ ਡੁੱਬਣ ਕਾਰਨ 5 ਬੱਚਿਆਂ ਸਣੇ ਛੇ ਜਣਿਆਂ ਦੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਹਰੇਕ ਪਰਿਵਾਰ ਨੂੰ 50 ਹਜ਼ਾਰ ਰੁਪਏ ਐਕਸ ਗ੍ਰੇਸ਼ੀਆ ਦਾ ਕੀਤਾ ਐਲਾਨਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਕਾਂਗਰਸੀ ਵਰਕਰਾਂ/ਲੀਡਰਾਂ ਨੂੰ ਅਪੀਲ

Health

ਮੋਹਾਲੀ ਤੇ ਬਠਿੰਡਾ ਵਿੱਚ ਬਣਾਏ ਜਾਣਗੇ ਆਰਜ਼ੀ ਕੋਵਿਡ ਹਸਪਤਾਲ: ਮੁੱਖ ਸਕੱਤਰ

PUNJAB NEWS EXPRESS | May 02, 2021 09:04 AM

ਚੰਡੀਗੜ: ਸੂਬੇ ਵਿੱਚ ਸਿਹਤ ਦੇ ਮੌਜੂਦਾ ਬੁਨਿਆਦੀ ਢਾਂਚੇ ਵਿੱਚ ਹੋਰ ਮਜ਼ਬੂਤੀ ਲਿਆਉਣ ਅਤੇ ਕੋਵਿਡ ਦੀ ਦੂਜੀ ਲਹਿਰ ਨਾਲ ਜੂਝ ਰਹੇ ਗੰਭੀਰ ਮਰੀਜ਼ਾਂ ਲਈ ਹਸਪਤਾਲਾਂ ਵਿੱਚ ਹੋਰ ਬੈੱਡਾਂ ਦੀ ਵਿਵਸਥਾ ਕਰਨ ਲਈ ਪੰਜਾਬ ਸਰਕਾਰ ਵਲੋਂ ਮੁਹਾਲੀ ਅਤੇ ਬਠਿੰਡਾ ਵਿੱਚ ਵਿਸ਼ੇਸ਼ ਤੌਰ `ਤੇ ਕੋਵਿਡ ਦੇ ਮਰੀਜ਼ਾਂ ਲਈ ਆਈ.ਸੀ.ਯੂ. ਸਹੂਲਤਾਂ ਨਾਲ ਲੈਸ ਦੋ ਅਸਥਾਈ ਹਸਪਤਾਲ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ 9 ਨਵੇਂ ਛੋਟੇ ਹਸਪਤਾਲ ਸੂਬੇ ਵਿੱਚ ਵੱਖ-ਵੱਖ ਜਿਲ੍ਹਾ ਹਸਪਤਾਲਾਂ ਵਿਚ ਸਥਾਪਤ ਕੀਤੇ ਜਾ ਰਹੇ ਹਨ।

ਇਹ ਪ੍ਰਗਟਾਵਾ ਮੁੱਖ ਸਕੱਤਰ, ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਸ਼ਨਿਚਰਵਾਰ ਨੂੰ ਇੱਥੇ ਹੋਈ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਕੀਤਾ।

ਉਹਨਾਂ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇਹਨਾਂ ਦੋਵੇਂ ਨਵੇਂ ਹਸਪਤਾਲਾਂ ਨੂੰ ਇਸ ਮਹੀਨੇ ਦੇ ਅੰਤ ਤੱਕ ਕਾਰਜਸ਼ੀਲ ਬਣਾਵੇ ਤਾਂ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਰਾਜ ਦੇ ਕੋਵਿਡ ਮਰੀਜ਼ਾਂ ਦੀ ਬਿਹਤਰ ਸਿਹਤ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ।

ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ (ਪੀ.ਐਸ.ਐਮ.ਈ.ਆਰ.), ਸ੍ਰੀ ਡੀ.ਕੇ ਤਿਵਾੜੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਇਸ ਸਬੰਧ ਵਿੱਚ ਬਠਿੰਡਾ ਵਿਖੇ ਰਿਫਾਇਨਰੀ ਨੇੜੇ 2.66 ਏਕੜ ਅਤੇ ਮੁਹਾਲੀ ਵਿੱਚ 23000 ਵਰਗ ਫੁੱਟ ਜ਼ਮੀਨ ਦੀ ਪਛਾਣ ਕੀਤੀ ਗਈ ਹੈ ਅਤੇ ਦੋਵੇਂ ਹਸਪਤਾਲਾਂ ਵਿੱਚ 104 ਬੈੱਡਾਂ ਦੀ ਸਮਰੱਥਾ ਹੋਵੇਗੀ। ਇਹ ਹਸਪਤਾਲ 25 ਸਾਲ ਤੱਕ ਕਾਰਜਸ਼ੀਲ ਰਹਿਣਗੇ।
ਮੁਹਾਲੀ ਦੇ ਹਸਪਤਾਲ ਨੂੰ ਚਾਲੂ ਕਰਨ ਲਈ ਪੀਐਸਏ-ਪੀਐਮ / ਆਈਆਈਟੀਐਮ ਰਾਹੀਂ ਸੀ.ਐਸ.ਆਰ. ਫੰਡਿੰਗ ਦੁਆਰਾ ਦਾ ਸਹਿਯੋਗ ਹੋਵੇਗਾ ਅਤੇ ਮੁਹਾਲੀ ਮੈਡੀਕਲ ਕਾਲਜ ਵਲੋਂ ਤਾਲਮੇਲ ਅਤੇ ਸਾਜ਼ੋ ਸਾਮਾਨ ਦੀ ਖਰੀਦ ਨੂੰ ਯਕੀਨੀ ਬਣਾਇਆ ਜਾਵੇਗਾ। ਬਠਿੰਡਾ ਹਸਪਤਾਲ ਲਈ ਇੰਪਲੀਮੈਂਟੇਸ਼ਨ ਪਾਰਟਨਰ ਸੀਐਸਆਈਆਰ / ਸੀ.ਬੀ.ਆਰ.ਆਈ. ਸਾਜ਼ੋ ਸਾਮਾਨ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਐਚ.ਐਮ.ਈ.ਐਲ. ਨਾਲ ਕੰਮ ਕਰੇਗਾ ਜਦੋਂ ਕਿ ਐਚ.ਐਮ.ਈ.ਐਲ. ਦੁਆਰਾ ਫੰਡ ਦਿੱਤੇ ਜਾਣਗੇ ਅਤੇ ਖਰੀਦ ਲਈ ਪੀ.ਐਸ.ਐਮ.ਈ.ਆਰ. ਅਤੇ ਬੀ.ਐਫ.ਯੂ.ਐਚ.ਐਸ. ਵੀਸੀ ਦੁਆਰਾ ਤਾਲਮੇਲ ਕੀਤਾ ਜਾਵੇਗਾ।

ਪੀਐਸਏ-ਪੀਐਮਓ ਡਾ. ਸਪਨਾ ਪੋਤੀ ਨੇ ਦੱਸਿਆ ਕਿ ਮਦਰਾਸ ਆਈ.ਆਈ.ਟੀ ਦੀ ਇਨੋਵੇਸ਼ਨ ਦੀ ਵਰਤੋਂ ਕਰਦਿਆਂ 3 ਤੋਂ 4 ਹਫ਼ਤਿਆਂ ਦੇ ਅੰਦਰ-ਅੰਦਰ ਮੋਹਾਲੀ ਹਸਪਤਾਲ ਦੀ ਸਥਾਪਨਾ ਲਈ ਮੁਹਾਲੀ ਫੀਲਡ ਸਰਵੇਖਣ ਕੀਤਾ ਜਾ ਚੁੱਕਾ ਹੈ । ਉਨ੍ਹਾਂ ਦੱਸਿਆ ਕਿ ਸਹੂਲਤਾਂ ਵਧਾਉਣ ਲਈ ਮੁਰੂਗੱਪਾ / ਟਾਟਾ ਸਮੂਹਾਂ ਦਾ ਸਮਰਥਨ ਲਿਆ ਜਾ ਰਿਹਾ ਹੈ।

ਮੁੱਖ ਸਕੱਤਰ ਨੇ ਜ਼ੋਰ ਦੇ ਕੇ ਕਿਹਾ ਕਿ ਲੈਵਲ -2 ਅਤੇ ਲੈਵਲ -3 ਬੈੱਡਾਂ ਨੂੰ ਵਧਾਉਣ ਲਈ ਸਾਰੇ ਬੈਡਾਂ ਲਈ ਆਕਸੀਜਨ ਸਹਾਇਤਾ ਉਪਲਬਧ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੱਛਮੀ ਕਮਾਂਡ ਦੇ ਸਹਿਯੋਗ ਨਾਲ ਬੈਡਾਂ ਦੀ ਗਿਣਤੀ ਵਧਾਉਣ ਦੀ ਲੋੜ ਹੈ ਅਤੇ ਉਤਪਾਦਾਂ ਦੀ ਆਵਾਜਾਈ ਸਬੰਧੀ ਪ੍ਰਵਾਨਗੀ ਲਈ ਮੈਡੀਕਲ ਸਿੱਖਿਆ ਵਿਭਾਗ ਨਾਲ ਤਾਲਮੇਲ ਕੀਤਾ ਜਾਵੇਗਾ।

ਸਿਵਲ ਮਿਲਟਰੀ ਅਫੇਅਰਜ਼, ਵੈਸਟਰਨਨ ਕਮਾਂਡ ਦੇ ਡਾਇਰੈਕਟਰ ਕਰਨਲ ਜਸਦੀਪ ਸੰਧੂ ਨੇ ਦੱਸਿਆ ਕਿ ਉਹ ਮੁਹਾਲੀ ਹਸਪਤਾਲ ਵਾਲੀ ਥਾਂ ਦਾ ਦੌਰਾ ਕਰ ਚੁੱਕੇ ਹਨ ਅਤੇ ਮੌਜੂਦਾ ਬੈਡਾਂ ਦੀ ਤੁਰੰਤ ਵਰਤੋਂ ਕਰਨ ਦੀ ਲੋੜ ਮਹਿਸੂਸ ਕੀਤੀ ਹੈ ਕਿਉਂਕਿ ਫੀਲਡ ਹਸਪਤਾਲ ਯੂਨਿਟ 3 ਦਿਨਾਂ ਵਿੱਚ ਅੱਗੇ ਵਧ ਜਾਵੇਗੀ।

ਐਚ.ਈ.ਐਮ.ਐਲ ਦੇ ਸੀਓਓ ਏ.ਐਸ. ਬਾਸੂ ਨੇ ਦੱਸਿਆ ਕਿ ਰਿਫਾਇਨਰੀ ਨਾਲ ਲੱਗਦੀ ਜ਼ਮੀਨ 100 ਬੈਡਾਂ ਲਈ ਖਾਲੀ ਕਰ ਦਿੱਤੀ ਗਈ ਹੈ, ਆਕਸੀਜਨ ਪਾਈਪ ਲਾਈਨ, ਪਾਣੀ ਅਤੇ ਬਿਜਲੀ ਸਪਲਾਈ ਤੋਂ ਇਲਾਵਾ ਸੀਵਰੇਜ ਕੁਨੈਕਸ਼ਨ ਲਈ ਕੰਮ ਸ਼ੁਰੂ ਹੋ ਗਿਆ ਹੈ।

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਉਨ੍ਹਾਂ ਨੇ ਮੌਜੂਦਾ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਾਨਸਾ, ਮੁਕਤਸਰ ਅਤੇ ਫਾਜਿ਼ਲਕਾ ਵਿਚ ਵੀ ਥਾਵਾਂ ਦੀ ਚੋਣ ਕੀਤੀ ਗਈ ਹੈ।

ਇਸ ਤੋਂ ਬਾਅਦ ਮੁੱਖ ਸਕੱਤਰ ਨੇ ਰਾਜ ਵਿੱਚ ਆਕਸੀਜਨ ਸਪਲਾਈ ਅਤੇ ਉਪਲਬਧਤਾ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ।

Have something to say? Post your comment

Health

ਨਰਸਾਂ ਮਨੁੱਖੀ ਸੇਵਾ ਦਾ ਪ੍ਰਤੀਕ ਹਨ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

ਹੁਣ 18 ਤੋਂ 44 ਸਾਲ ਉਮਰ ਦੇ ਲੋਕਾਂ ਦਾ ਟੀਕਾਕਰਨ ਸ਼ੁਰੂ

ਲੁਧਿਆਣਾ ਵਿੱਚ 18-44 ਉਮਰ ਵਰਗ ਦੇ ਉਸਾਰੂ ਕਾਮਿਆਂ ਲਈ ਟੀਕਾਕਰਨ ਮੁਹਿੰਮ ਸ਼ੁਰੂ

ਸਿਹਤ ਮੰਤਰੀ ਨੇ ਰੋਸ ਮੁਜ਼ਾਹਰਾ ਕਰ ਰਹੇ ਐਨ.ਐਚ.ਐਮ. ਕਰਮਚਾਰੀਆਂ ਨੂੰ ਲੋਕਾਂ ਦੇ ਹਿੱਤਾਂ ਲਈ ਸੋਮਵਾਰ ਤੋਂ ਡਿਊਟੀ ’ਤੇ ਵਾਪਸ ਆਉਣ ਦੀ ਕੀਤੀ ਅਪੀਲ

ਆਕਸੀਜਨ ਦੀ ਢੋਆ-ਢੁਆਈ ਦੇ ਰੇਟ ਵਿੱਚ ਸੋਧ; ਮਾਰਕੀਟ ਰੁਝਾਨ ਅਨੁਸਾਰ ਹੋਵੇਗਾ ਰੇਟ: ਮੁੱਖ ਸਕੱਤਰ

ਸਿਵਲ ਸਰਜਨ ਵੱਲੋਂ ਜ਼ਿਲ੍ਹੇ ਦੇ ਡਾਕਟਰਾਂ ਤੇ ਨਿਜੀ ਹਸਪਤਾਲਾਂ ਨੂੰ ਕੋਵਿਡ ਮਰੀਜਾਂ ਲਈ

ਜ਼ਿਲ੍ਹਿਆਂ ਨੂੰ 809 ਵੈਂਟੀਲੇਟਰ ਦਿੱਤੇ: ਮੁੱਖ ਸਕੱਤਰ

ਸਿਵਲ ਸਰਜਨ ਦਿਹਾਤੀ ਇਲਾਕਿਆਂ ਵਿੱਚ ਕੋਵਿਡ ਲੱਛਣਾਂ ਵਾਲੇ ਵਿਅਕਤੀਆਂ ਦੀ ਸਕਰੀਨਿੰਗ ਯਕੀਨੀ ਕਰਨ: ਬਲਬੀਰ ਸਿੱਧੂ

ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ: ਤ੍ਰਿਪਤ ਬਾਜਵਾ

ਘਰੇਲੂ ਇਕਾਂਤਵਾਸ ਅਧੀਨ 1.80 ਲੱਖ ਤੋਂ ਵੱਧ ਮਰੀਜ਼ ਹੋਏ ਸਿਹਤਯਾਬ-ਬਲਬੀਰ ਸਿੰਘ ਸਿੱਧੂ