Friday, July 31, 2026
ਤਾਜਾ ਖਬਰਾਂ
ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 27 ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਪੰਜਾਬ ਅਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ: ਕੇਵਲ ਸਿੰਘ ਢਿੱਲੋਂਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੇਅਦਬੀ ਕਾਨੂੰਨ 'ਤੇ ਪੰਜਾਬ ਸਰਕਾਰ ਦੇ ਜਵਾਬ ਨੂੰ ਰੱਦ ਕਰ ਦਿੱਤਾ, ਸਿੱਖ ਮਾਹਿਰਾਂ ਦੀ ਕਮੇਟੀ ਦਾ ਗਠਨ ਕੀਤਾਸਫਾਈ ਸੇਵਕਾਂ ਦੇ ਸੱਦੇ ਤੇ ਪੰਜਾਬ ਬੰਦ ਨੂੰ ਜ਼ੋਰਦਾਰ ਹੁੰਗਾਰਾ, ਜਬਰ ਕਰਨ ਵਾਲੇ ਡੀ ਐਸ ਪੀ ਤੇ ਐਸ ਐਚ ਓ ਬਰਨਾਲਾ ਖਿਲਾਫ਼ ਪਰਚਾ ਦਰਜ ਕਰਨ ਦੀ ਮੰਗਭਗਵੰਤ ਮਾਨ ਇੱਕ ਵੱਡਾ ਝੂਠਾ ਹੈ: ਵੜਿੰਗ ਕਹਿੰਦਾ ਹੈ, ਮੁੱਖ ਮੰਤਰੀ ਇੱਕੋ ਝੂਠ ਨੂੰ 100 ਵਾਰ ਦੁਹਰਾਉਂਦਾ ਹੈਹਰਸਿਮਰਤ ਨੇ ਗ੍ਰਹਿ ਮੰਤਰੀ ਨੂੰ ਪੰਜਾਬ ਪ੍ਰੀਖਿਆ ਲੀਕ ਦੀ ਜਾਂਚ ਦਾ ਹੁਕਮ ਦੇਣ ਦੀ ਅਪੀਲ ਕੀਤੀ

Health

ਆਕਸੀਜਨ ਦੀ ਢੋਆ-ਢੁਆਈ ਦੇ ਰੇਟ ਵਿੱਚ ਸੋਧ; ਮਾਰਕੀਟ ਰੁਝਾਨ ਅਨੁਸਾਰ ਹੋਵੇਗਾ ਰੇਟ: ਮੁੱਖ ਸਕੱਤਰ

PUNJAB NEWS EXPRESS | May 04, 2021 09:31 AM

ਚੰਡੀਗੜ: ਸੂਬੇ ਵਿੱਚ ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਦੀ ਨਿਰਵਿਘਨ ਤੇ ਸੁਚਾਰੂ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਹੋਰ ਸੂਬਿਆਂ ਅਤੇ ਸੂਬੇ ਵਿਚਲੇ ਏਅਰ ਸੈਪਰੇਸਨ ਤੇ ਰੀਫਿਲਿੰਗ ਯੂਨਿਟਾਂ ਤੋਂ ਆਕਸੀਜਨ ਦੀ ਢੋਆ-ਢੁਆਈ ਦੇ ਰੇਟ ਮੌਜੂਦਾ ਮਾਰਕੀਟ ਰੁਝਾਨ ਦੇ ਹਿਸਾਬ ਨਾਲ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।

ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਅਗਵਾਈ ਵਿੱਚ ਇਥੇ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ।ਮੁੱਖ ਸਕੱਤਰ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਰਸਮੀ ਹੁਕਮ ਜਾਰੀ ਕਰਨ ਤੋਂ ਬਾਅਦ ਇਸ ਫੈਸਲੇ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇਗਾ।

ਇਹ ਕਦਮ ਇਸ ਸੰਕਟਕਾਲੀ ਦੌਰ ਵਿੱਚ ਬਹੁਤ ਮਹੱਤਵਪੂਰਨ ਹੈ ਕਿਉਂਕਿ ਸੂਬੇ ਨੂੰ ਹਸਪਤਾਲਾਂ ਵਿੱਚ ਅਤਿ-ਲੋੜੀਂਦੀ ਮੈਡੀਕਲ ਆਕਸੀਜਨ ਦੀ ਨਿਰਵਿਘਨ ਤੇ ਸੁਚਾਰੂ ਆਵਾਜਾਈ ਵਿੱਚ ਕੁਝ ਮੁਸਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਮੁੱਖ ਸਕੱਤਰ ਨੇ ਦੱਸਿਆ ਕਿ ਇਹ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਵੱਲੋਂ ਮੌਜੂਦਾ ਮਾਰਕੀਟ ਰੁਝਾਨ ਦੇ ਅਨੁਸਾਰ ਆਵਾਜਾਈ ਦੀਆਂ ਦਰਾਂ ਵਿੱਚ ਵਾਧਾ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਮੈਡੀਕਲ ਆਕਸੀਜਨ ਦੀਆਂ ਦਰਾਂ ਅਤੇ ਟਰਾਂਸਪੋਰਟ ਵਿਭਾਗ ਦੁਆਰਾ ਨਿਰਧਾਰਤ ਕੀਤੀਆਂ ਗਈਆਂ ਢੋਆ-ਢੁਆਈ ਦੀਆਂ ਦਰਾਂ ਬਾਰੇ ਲਾਗੂ ਕੇਂਦਰ ਦੇ ਨਿਰਦੇਸਾਂ ਦੇ ਮੱਦੇਨਜਰ, ਪਹਿਲਾਂ ਦੀਆਂ ਟੈਂਡਰ ਸਰਤਾਂ, ਜੇ ਕੋਈ ਹੈ, ਤਾਂ ਗੈਸ ਦੀਆਂ ਦਰਾਂ / ਕੀਮਤਾਂ ਤੈਅ ਕਰਨ ਸਬੰਧੀ ਅਤੇ ਇਸਦੀ ਆਵਾਜਾਈ ਨੂੰ ਇਸ ਹੱਦ ਤੱਕ ਸੋਧਿਆ ਮੰਨਿਆ ਜਾਵੇਗਾ ਕਿ ਰਾਜ ਸਰਕਾਰ ਦੁਆਰਾ ਜਾਰੀ ਕੀਤੇ ਗਏ ਅੱਜ ਦੇ ਆਦੇਸਾਂ ਅਨੁਸਾਰ ਟ੍ਰਾਂਸਪੋਰਟਰਾਂ ਨੂੰ ਵਿਭਾਗ ਵਲੋਂ ਐਲ.ਐਮ.ਓ. ਦੀ ਅਸਲ ਦਰ ਅਨੁਸਾਰ ਸਮੇਤ ਆਕਸੀਜਨ ਪਲਾਂਟਾਂ ਤੋਂ ਲਿਆਉਣ- ਲਿਜਾਣ ਦੇ ਖਰਚੇ ਨਾਲ ਅਦਾਇਗੀ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਅੰਮਿ੍ਰਤਸਰ ਦੇ ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.) ਵਿਖੇ ਇਕ ਐਲ.ਐਮ.ਓ ਸਟੋਰੇਜ ਟੈਂਕ ਤੁਰੰਤ ਸਥਾਪਤ ਕੀਤਾ ਜਾਵੇਗਾ।

ਸ੍ਰੀਮਤੀ ਮਹਾਜਨ ਨੇ ਕਿਹਾ ਕਿ ਅੰਮਿ੍ਰਤਸਰ ਵਿੱਚ ਮੈਡੀਕਲ ਆਕਸੀਜਨ ਦੀ ਉਪਲਬਧਤਾ ਦਾ ਪੱਧਰ ਬਹੁਤ ਗੰਭੀਰ ਹੈ ਇਸ ਲਈ ਸਟੋਰੇਜ ਟੈਂਕ ਨੂੰ ਸਥਾਪਤ ਕਰਨ ਦਾ ਕੰਮ ਜੰਗੀ ਪੱਧਰ ‘ਤੇ ਕੀਤਾ ਜਾਵੇਗਾ ਅਤੇ ਘੱਟੋ ਘੱਟ ਸੰਭਾਵਤ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ।
ਸਪਲਾਈ ਚੇਨ ਨੂੰ ਹੋਰ ਸੁਚਾਰੂ ਬਣਾਉਣ ਲਈ ਇਸ ਮੀਟਿੰਗ ਦੌਰਾਨ ਇਕ ਹੋਰ ਅਹਿਮ ਫੈਸਲਾ ਲਿਆ ਗਿਆ, ਜਿਸ ਤਹਿਤ ਪਸੂ ਪਾਲਣ ਵਿਭਾਗ ਨਾਲ ਸਮਝੌਤੇ ਅਧੀਨ ਪਸੂਆਂ ਦੇ ਵੀਰਜ ਨੂੰ ਇਕ ਤੋਂ ਦੂਜੀ ਥਾਂ ‘ਤੇ ਲਿਜਾਣ ਲਈ ਵਰਤੇ ਜਾਂਦੇ ਨਾਈਟ੍ਰੋਜਨ ਵਾਲੇ ਟੈਂਕਰਾਂ ਨੂੰ ਤੁਰੰਤ ਵਿਹਲੇ ਕਰਨ ਅਤੇ ਉਨਾਂ ਨੂੰ ਮੌਜੂਦਾ ਸਥਿਤੀ ਵਿੱਚ ਸੁਧਾਰ ਤੱਕ ਮੈਡੀਕਲ ਆਕਸੀਜਨ ਲਈ ਵਰਤਿਆ ਜਾਵੇਗਾ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ (ਟਰਾਂਸਪੋਰਟ) ਕੇ.ਸਿਵਾ ਪ੍ਰਸਾਦ, ਪ੍ਰਮੁੱਖ ਸਕੱਤਰ (ਉਦਯੋਗ ਅਤੇ ਵਣਜ) ਆਲੋਕ ਸੇਖਰ, ਪ੍ਰਮੁੱਖ ਸਕੱਤਰ (ਮੈਡੀਕਲ ਸਿੱਖਿਆ ਅਤੇ ਖੋਜ) ਡੀ.ਕੇ. ਤਿਵਾੜੀ, ਪ੍ਰਮੁੱਖ ਸਕੱਤਰ (ਸਿਹਤ ਅਤੇ ਪਰਿਵਾਰ ਭਲਾਈ) ਹੁਸਨ ਲਾਲ, ਸਟੇਟ ਕੋਵਿਡ ਕੰਟਰੋਲ ਰੂਮ ਦੇ ਮੁਖੀ ਰਾਹੁਲ ਤਿਵਾੜੀ, ਖਜਾਨਾ ਅਤੇ ਅਕਾਉਂਟਸ ਦੇ ਡਾਇਰੈਕਟਰ ਅਭਿਨਵ ਤਿ੍ਰਖਾ, ਗਮਾਡਾ ਦੇ ਮੁੱਖ ਪ੍ਰਸਾਸਕ ਪ੍ਰਦੀਪ ਕੁਮਾਰ ਅਗਰਵਾਲ ਅਤੇ ਰੋਜਗਾਰ ਉਤਪਤੀ ਵਿਭਾਗ ਦੇ ਡਾਇਰੈਕਟਰ ਜਨਰਲ ਹਰਪ੍ਰੀਤ ਸਿੰਘ ਸੂਦਨ ਸਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ