Thursday, April 25, 2024

Health

ਲੁਧਿਆਣਾ ਵਿੱਚ 18-44 ਉਮਰ ਵਰਗ ਦੇ ਉਸਾਰੂ ਕਾਮਿਆਂ ਲਈ ਟੀਕਾਕਰਨ ਮੁਹਿੰਮ ਸ਼ੁਰੂ

PUNJAB NEWS EXPRESS | May 10, 2021 07:36 PM

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਲੁਧਿਆਣਾ ਵਿਚ 18 ਤੋਂ 44 ਸਾਲ ਉਮਰ ਵਰਗ ਦੇ ਉਸਾਰੂ ਕਾਮਿਆਂ ਲਈ ਕੋਵਿਡ ਟੀਕਾਕਰਨ ਮੁਹਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਗਿੱਲ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ।
ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਟੀਕਾਕਰਨ ਮੁਹਿੰਮ ਕੋਰੋਨਾ ਵਾਇਰਸ ਦਾ ਸਾਹਮਣਾ ਕਰਨ ਅਤੇ ਇਸ ਨਾਲ ਨਜਿੱਠਣ ਦਾ ਇੱਕੋ-ਇੱਕ ਢੰਗ ਹੈ।
ਜੁਆਇੰਟ ਕਮਿਸ਼ਨਰ ਆਫ਼ ਪੁਲਿਸ ਜੇ. ਐਲਨਚੇਜੀਅਨ ਅਤੇ ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਗਿੱਲ ਦੀ ਹਾਜ਼ਰੀ ਵਿੱਚ ਉਹਨਾਂ ਕਿਹਾ ਕਿ ਉਸਾਰੂ ਕਾਮਿਆਂ ਨੂੰ ਉੱਚ ਜੋਖਮ ਵਾਲੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਤਰਜ਼ੀਹੀ ਆਧਾਰ ‘ਤੇ ਟੀਕਾਕਰਨ ਕੀਤਾ ਜਾਵੇਗਾ।
ਸ੍ਰੀ ਬਿੰਦਰਾ ਨੇ ਕਿਹਾ ਕਿ ਇਹ ਟੀਕਾ ਕੋਰੋਨਾ ਲਾਗ ਤੋਂ ਬਚਾਅ ਕਰੇਗਾ ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਲੁਧਿਆਣਾ ਵਿਚ 18 ਤੋਂ 44 ਸਾਲ ਉਮਰ ਵਰਗ ਦੇ ਉਸਾਰੂ ਕਾਮਿਆਂ ਲਈ ਕੋਵਿਡ ਟੀਕਾਕਰਨ ਮੁਹਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਗਿੱਲ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ।ਅਤੇ ਜੇ ਪਰਸਪਰ ਪ੍ਰਭਾਵ ਕਾਰਨ ਇਹ ਲਾਗ ਲੱਗ ਜਾਂਦਾ ਹੈ, ਤਾਂ ਇਹ ਲਾਗ ਵਧੇਰੇ ਅਸਰਦਾਰ ਨਹੀਂ ਹੋਵੇਗਾ।
ਪੀਵਾਈਡੀਬੀ ਦੇ ਚੇਅਰਮੈਨ ਨੇ ਕਿਹਾ ਕਿ ਬੋਰਡ ਪਹਿਲਾਂ ਹੀ ਸੂਬੇ ਵਿੱਚ 33 ਟੀਕਾਕਰਨ ਕੈਂਪ ਲਗਾ ਚੁੱਕਾ ਹੈ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮਾਜ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਆਪ ਨੂੰ ਟੀਕਾ ਲਗਵਾਉਣ।
ਸਾਰੇ ਪਤਵੰਤਿਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਜ਼ਦੀਕੀ ਸਰਕਾਰੀ / ਨਿੱਜੀ ਸਿਹਤ ਸੰਸਥਾਵਾਂ ਵਿੱਚ ਵੱਡੀ ਗਿਣਤੀ ਵਿੱਚ ਟੀਕਾ ਲਗਵਾਕੇ ਮਹਾਂਮਾਰੀ ਦੀ ਜਲਦ ਤੋਂ ਜਲਦ ਰੋਕਥਾਮ ਲਈ ਪ੍ਰਸ਼ਾਸਨ ਦਾ ਸਾਥ ਦੇਣ।
ਜ਼ਿਕਰਯੋਗ ਹੈ ਕਿ ਲੁਧਿਆਣਾ ਵਿੱਚ 25000 ਰਜਿਸਟਰਡ ਉਸਾਰੂ ਕਾਮੇ ਹਨ ਅਤੇ ਇਹਨਾਂ ਨੂੰ ਤਰਜ਼ੀਹੀ ਆਧਾਰ ‘ਤੇ ਕਵਰ ਕੀਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ