Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਕੋਰੋਨਾ ਮਹਾਂਮਾਰੀ ਸਹਿਰੋਗਾਂ ਤੋਂ ਪੀੜਤ ਵਿਅਕਤੀਆਂ ਲਈ ਘਾਤਕ ਸਿੱਧ ਹੋਈ : ਡਾ. ਗੀਤਾਂਜਲੀ ਸਿੰਘ

PUNJAB NEWS EXPRESS | May 18, 2021 05:45 PM

ਰਾਹੋਂ: ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਅਤੇ ਡਾ ਊਸ਼ਾ ਕਿਰਨ ਦੀ ਅਗਵਾਈ ਵਿਚ ਅੱਜ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ ਗਿਆ। ਇਸ ਸਾਲ ਵਿਸ਼ਵ ਹਾਈਪਰਟੈਂਸ਼ਨ ਦਿਵਸ ਦਾ ਵਿਸ਼ਾ ‘ਆਪਣੇ ਬਲੱਡ ਪ੍ਰੈਸ਼ਰ ਨੂੰ ਸਹੀ ਤਰ੍ਹਾਂ ਮਾਪੋ, ਇਸ ਨੂੰ ਨਿਯੰਤਰਣ ਕਰੋ, ਜਿਊਂਦੇ ਰਹੋ’ ਸੀ।

ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੀ ਜ਼ਿੰਦਗੀ ਵਿੱਚ ਜ਼ਿਆਦਾ ਭੱਜ-ਦੌੜ ਹੋਣ ਕਾਰਨ ਲੋਕ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੇ ਹਨ, ਜਿਸ ਕਰਕੇ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਆਮ ਹੋ ਗਈਆਂ ਹਨ। ਉਨ੍ਹਾਂ ਇਸ ਬਿਮਾਰੀ ਦੇ ਲੱਛਣ, ਪ੍ਰਹੇਜ਼ ਤੇ ਕਾਰਨਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸਾਰੇ ਆਮ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਨਿਰੰਤਰ ਜਾਂਚ ਕਰਵਾਉਣ ਦੀ ਅਪੀਲ ਕੀਤੀ।

ਉਨ੍ਹਾਂ ਮੌਜੂਦਾ ਸਮੇਂ ਵਿਚ ਕੋਰੋਨਾ ਮਹਾਂਮਾਰੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ-19 ਮਹਾਂਮਾਰੀ ਸਹਿਰੋਗਾਂ ਤੋਂ ਪੀੜਤ ਵਿਅਕਤੀਆਂ ਲਈ ਬਹੁਤ ਜ਼ਿਆਦਾ ਘਾਤਕ ਸਿੱਧ ਹੋਈ ਹੈ ਅਤੇ ਕੋਵਿਡ-19 ਮਰੀਜ਼ਾਂ ਦਾ ਇੱਕ ਵੱਡਾ ਹਿੱਸਾ, ਜੋ ਇਸ ਵਿਸ਼ਾਣੂ ਦਾ ਸ਼ਿਕਾਰ ਹੋ ਗਿਆ, ਹਾਈਪਰਟੈਨਸ਼ਨ ਜਾਂ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਸੀ।

ਇਸ ਮੌਕੇ ਰੂਰਲ ਮੈਡੀਕਲ ਅਫਸਰ ਡਾ ਰਣਜੀਤ ਹਰੀਸ਼ ਨੇ ਦੱਸਿਆ ਕਿ ਖੂਨ ਦੇ ਦਬਾਅ ਦਾ ਵਧਣਾ ਜਾਂ ਘਟਣਾ ਦੋਵੇਂ ਖਤਰਨਾਕ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਹਾਈਪਰਟੈਨਸ਼ਨ ਦਾ ਇਲਾਜ ਸਮੇਂ ਸਿਰ ਨਾ ਕਰਵਾਇਆ ਜਾਵੇ ਤਾਂ ਇਹ ਦਿਲ ਦੇ ਦੌਰੇ, ਅਧਰੰਗ, ਅੰਨਾਪਨ, ਗੁਰਦਿਆਂ ਦੀਆਂ ਬਿਮਾਰੀਆਂ, ਮਾਨਸਿਕ ਤਣਾਅ ਆਦਿ ਦਾ ਕਾਰਣ ਬਣ ਸਕਦਾ ਹੈ।

ਇਸ ਦੌਰਾਨ ਬਲਾਕ ਐਜੂਕੇਟਰ ਮਨਿੰਦਰ ਸਿੰਘ ਨੇ ਕਿਹਾ ਕਿ ਹਾਈਪਰਟੈਨਸ਼ਨ ਤੋਂ ਬਚਾਅ ਲਈ ਖਾਣ ਵਿੱਚ ਚਰਬੀ ਦੀ ਮਾਤਰਾ ਨੂੰ ਘੱਟ ਕੀਤਾ ਜਾਵੇ, ਸਬਜ਼ੀਆਂ ਅਤੇ ਫਲਾਂ ਆਦਿ ਦਾ ਸੇਵਨ ਜ਼ਿਆਦਾ ਕੀਤਾ ਜਾਵੇ, ਵਜ਼ਨ ਨੂੰ ਕੰਟਰੋਲ ਕੀਤਾ ਜਾਵੇ, ਤੰਬਾਕੂ ਅਤੇ ਸਿਗਰਟ ਦੀ ਵਰਤੋਂ ਬੰਦ ਕੀਤੀ ਜਾਵੇ, ਸ਼ਰਾਬ ਦੀ ਮਾਤਰਾ ਘੱਟ ਕੀਤੀ ਜਾਵੇ, ਹਫਤੇ ਵਿੱਚ ਘੱਟੋ-ਘੱਟ ਪੰਜ ਦਿਨ ਕਸਰਤ ਲਈ ਸਮਾਂ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਆਪਣੀ ਜੀਵਨਸ਼ੈਲੀ ਵਿਚ ਬਦਲਾਅ ਕਰਕੇ ਹਾਈਪਰਟੈਨਸ਼ਨ ਤੋਂ ਬਚਿਆ ਜਾ ਸਕਦਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਦੀਪ ਸਿੰਘ, ਦੀਪਿਕਾ ਸ਼ਰਮਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ