Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਕੋਵਿਡ-19 ਮਹਾਂਮਾਰੀ ਵਿਰੁੱਧ ਜੰਗ ਜਿੱਤ ਕੇ ਤੰਦਰੁਸਤ ਹੋ ਚੁੱਕੇ ਕੋਰੋਨਾ ਮਰੀਜ਼ਾਂ ਨੂੰ ਗੁਹਾਰ

PUNJAB NEWS EXPRESS | May 19, 2021 03:29 PM

ਨਵਾਂਸ਼ਹਿਰ: ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋ ਚੁੱਕੇ ਕੋਵਿਡ-19 ਪਾਜਟਿਵ ਮਰੀਜ਼ਾਂ ਕੋਲੋਂ ਸਹਿਯੋਗ ਮੰਗਿਆ ਹੈ।

ਕੋਰੋਨਾ ਮਹਾਂਮਾਰੀ ਵਿਰੁੱਧ ਜੰਗ ਜਿੱਤ ਚੁੱਕੇ ਕੋਰੋਨਾ ਮਰੀਜ਼ਾਂ ਕੋਲੋਂ ਸਹਿਯੋਗ ਮੰਗਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾਂਜਲੀ ਸਿੰਘ ਨੇ ਅਪੀਲ ਕੀਤੀ ਕਿ ਇਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਉਹ ਇਸ ਮੁਸ਼ਕਿਲ ਘੜੀ ਵਿਚ ਹੋਰਨਾਂ ਮਰੀਜ਼ਾਂ ਦੀ ਸਹਾਇਤਾ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀ ਇਸ ਪਹਿਲ ਨਾਲ ਸਿਹਤਯਾਬ ਹੋ ਚੁੱਕੇ ਕੋਵਿਡ-19 ਵਿਅਕਤੀ ਹੋਰਨਾਂ ਮਰੀਜ਼ਾਂ ਦੀ ਮਦਦ ਕਰਕੇ ਇਸ ਲੜਾਈ ਵਿਰੁੱਧ ਜਿੱਤ ਵਿਚ ਆਪਣਾ ਯੋਗਦਾਨ ਵੀ ਪਾ ਸਕਦੇ ਹਨ।

ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾਂਜਲੀ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਵਿਚਾਲੇ ਤੇਜ਼ੀ ਨਾਲ ਵਧ ਰਹੇ ਕੋਰੋਨਾ ਮਰੀਜ਼ਾਂ ਨੂੰ ਪਲਸ ਆਕਸੀਮੀਟਰ ਮੁਹੱਈਆ ਕਰਵਾਉਣ ਵਿਚ ਦਿੱਕਤਾਂ ਪੇਸ਼ ਆ ਰਹੀਆਂ ਹਨ।

ਪਲਸ ਆਕਸੀਮੀਟਰ ਕੋਰੋਨਾ ਮਰੀਜ਼ਾਂ ਦੇ ਆਕਸੀਜਨ ਪੱਧਰ ਉੱਤੇ ਨਿਗਰਾਨੀ ਰੱਖਣ ਲਈ ਬੇਹੱਦ ਜ਼ਰੂਰੀ ਇਕ ਡਿਜ਼ੀਟਲ ਉਪਕਰਨ ਹੈ ਅਤੇ ਇਸ ਦੀ ਮਦਦ ਨਾਲ ਮਰੀਜ਼ਾਂ ਦੀ ਸਿਹਤ ਨੂੰ ਗੰਭੀਰ ਹੋਣ ਤੋਂ ਪਹਿਲਾਂ ਸੰਭਾਲਿਆ ਜਾ ਸਕਦਾ ਹੈ। ਆਕਸੀਜਨ ਦੇ ਪੱਧਰ ਨੂੰ ਨਾਪਣ ਲਈ ਇਸ ਨੂੰ ਹੱਥ ਦੀ ਉਂਗਲੀ ਵਿੱਚ ਫਸਾਇਆ ਜਾਂਦਾ ਹੈ ਅਤੇ ਕੁਝ ਸਮੇਂ ਵਿੱਚ ਹੀ ਇਹ ਵਿਅਕਤੀ ਦੇ ਆਕਸੀਜਨ ਦੇ ਪੱਧਰ ਨੂੰ ਸਕਰੀਨ ਉੱਤੇ ਨਸ਼ਰ ਕਰ ਦਿੰਦਾ ਹੈ। ਇਕ ਸਿਹਤਮੰਦ ਵਿਅਕਤੀ ਦੇ ਆਕਸੀਜਨ ਦਾ ਪੱਧਰ 95 ਤੋਂ 100 ਵਿਚਾਲੇ ਹੁੰਦਾ ਹੈ। ਜੇਕਰ ਕਿਸੇ ਕੋਰੋਨਾ ਪਾਜੇਵਿਟ ਮਰੀਜ਼ ਦਾ ਆਕਸੀਜਨ ਪੱਧਰ 90 ਤੋਂ ਥੱਲੇ ਚਲਿਆ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ ਹੈ ਪਰ ਤੁਰੰਤ ਡਾਕਟਰ ਨਾਲ ਸੰਪਰਕ ਕੀਤਾ ਜਾਵੇ।

ਡਾ. ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਕੋਵਿਡ-19 ਤੋਂ ਪੀੜਤ ਹਰ ਮਰੀਜ਼ ਨੂੰ ਅਸਰਦਾਰ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕੋਰੋਨਾ ਫ਼ਤਹਿ ਕਿੱਟ ਮੁਹੱਈਆ ਕਰਵਾਉਣ ਦੀ ਪਹਿਲ ਕੀਤੀ ਗਈ ਸੀ, ਜਿਸ ਵਿਚ ਪਲਸ ਆਕਸੀਮੀਟਰ ਸਮੇਤ ਸਟੀਮਰ, ਡਿਜੀਟਲ ਥਰਮਾਮੀਟਰ, ਦਵਾਈਆਂ ਤੇ ਮਾਸਕ ਤੋਂ ਇਲਾਵਾ ਕੋਵਿਡ-19 ਨਾਲ ਸਬੰਧਤ ਜਾਗਰੂਕਤਾ ਸਮੱਗਰੀ ਸ਼ਾਮਿਲ ਸੀ।

ਹੁਣ ਸੂਬੇ ਵਿਚ ਕੋਵਿਡ-19 ਕੇਸਾਂ ਵਿਚ ਤੇਜ਼ੀ ਨਾਲ ਹੋਏ ਵਾਧੇ ਕਾਰਨ ਨਵੇਂ ਪਲਸ ਆਕਸੀਮੀਟਰਾਂ ਦੀ ਉਪਲੱਬਧਤਾ ਵਿਚ ਕਮੀ ਆਈ ਹੈ, ਜਿਸ ਕਾਰਨ ਇਹ ਉਪਕਰਨ ਕੋਵਿਡ-19 ਮਰੀਜ਼ਾਂ ਨੂੰ ਖ਼ਰੀਦ ਕੇ ਦੇਣ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਡਾ. ਗੀਤਾਂਜਲੀ ਸਿੰਘ ਨੇ ਕੋਰੋਨਾ ਮਹਾਂਮਾਰੀ ਦੀ ਅਣਸੁਖਾਵੀਂ ਗੰਭੀਰ ਸਥਿਤੀ ਦੇ ਮੱਦੇਨਜ਼ਰ ਅਪੀਲ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਕੋਵਿਡ-19 ਪਾਜਟਿਵ ਮਰੀਜ਼ਾਂ ਨੇ ਪਹਿਲਾਂ ਇਹ ਪਲਸ ਆਕਸੀਮੀਟਰ ਪ੍ਰਾਪਤ ਕੀਤੇ ਸਨ ਤੇ ਹੁਣ ਕੋਵਿਡ ਤੋਂ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ, ਉਹ ਪਲਸ ਆਕਸੀਮੀਟਰਾਂ ਨੂੰ ਆਪਣੇ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿਚ ਜਮ੍ਹਾਂ ਕਰਵਾ ਦੇਣ ਤਾਂ ਜੋ ਇਹ ਬਿਹਤਰ ਦੇਖਭਾਲ ਲਈ ਕਿਸੇ ਹੋਰ ਕੋਰੋਨਾ ਮਰੀਜ਼ ਨੂੰ ਦਿੱਤਾ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ