Saturday, April 27, 2024

Health

ਮੁਹਾਲੀ ਵਿੱਚ ਬਣੇਗਾ 80 ਬੈੱਡਾਂ ਵਾਲਾ ਆਰਜ਼ੀ ਕੋਵਿਡ ਹਸਪਤਾਲ: 24 ਘੰਟਿਆਂ ਵਿੱਚ ਮਿਲੀ ਮਨਜ਼ੂਰੀ

PUNJAB NEWS EXPRESS | May 19, 2021 07:49 PM

ਚੰਡੀਗੜ: ਕੋਵਿਡ ਸੰਕਟ ਨਾਲ ਨਜਿੱਠਣ ਲਈ ਸੂਬੇ ਵਿੱਚ ਸਮੇਂ ਸਿਰ ਮਰੀਜਾਂ ਨੂੰ ਇਲਾਜ ਮੁਹੱਈਆ ਕਰਵਾਕੇ ਅਤੇ ਬੈੱਡਾਂ ਦੀ ਸਮਰੱਥਾ ਵਧਾਉਂਦਿਆਂ ਪੰਜਾਬ ਸਰਕਾਰ ਨੇ ਸਿਹਤ ਵਿਭਾਗ ਰਾਹੀਂ ਆਰਜ਼ੀ ਕੋਵਿਡ ਹਸਪਤਾਲ ਸਥਾਪਤ ਕਰਨ ਲਈ ਮਨਜੂਰੀ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।

ਮੁਹਾਲੀ ਵਿਖੇ ਅਜਿਹੇ ਪਹਿਲੇ ਪ੍ਰਾਜੈਕਟ ਨੂੰ ਸਵੈ- ਘੋਸ਼ਣਾ ਦੇ ਅਧਾਰ ’ਤੇ ਬਿਨੈ ਪੱਤਰ ਜਮਾਂ ਕਰਾਉਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਐਨ.ਓ.ਸੀ. ਮਿਲ ਗਿਆ ਹੈ। ਮਹਾਂਮਾਰੀ ਦੀ ਇਸ ਔਖੀ ਘੜੀ ਦੌਰਾਨ ਤੁਰੰਤ ਅਤੇ ਨਿਰਵਿਘਨ ਪ੍ਰਵਾਨਗੀ ਨੂੰ ਯਕੀਨੀ ਬਣਾਉਣ ਲਈ ਸਬੰਧਤ ਸਰਕਾਰੀ ਵਿਭਾਗਾਂ ਵਲੋਂ ਸੂਬੇ ਵਿੱਚ ਅਜਿਹੇ ਮੇਕ-ਸ਼ਿਫ਼ਟ ਕੋਵਿਡ ਹਸਪਤਾਲ ਸਥਾਪਤ ਕਰਨ ਦੇ ਮੱਦੇਨਜ਼ਰ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਸਟੈਂਡਰਡ ਆਪ੍ਰੇਟਿੰਗ ਪ੍ਰੋਸੀਜਰਜ਼ ਵਿੱਚ ੱਿਢਲ ਦਿੱਤੀ ਗਈ ਹੈ। ਇਸ ਵਿੱਚ ਸਿਹਤ ਵਿਭਾਗ, ਸਥਾਨਕ ਸਰਕਾਰਾਂ, ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਲੋਕ ਨਿਰਮਾਣ ਵਿਭਾਗ ਅਤੇ ਕਿਰਤ ਵਿਭਾਗ ਸ਼ਾਮਲ ਹਨ।

ਇਨਵੈਸਟ ਪੰਜਾਬ ਨੂੰ ਸਾਰੇ ਸਬੰਧਤ ਵਿਭਾਗਾਂ ਤੋਂ ਲੋੜੀਂਦੇ ਐਨ.ਓ.ਸੀ. / ਸਿਧਾਂਤਕ ਪ੍ਰਵਾਨਗੀਆਂ ਜਾਰੀ ਕਰਨ ਲਈ ਨੋਡਲ ਦਫਤਰ ਬਣਾਇਆ ਗਿਆ ਹੈ। ਕੋਈ ਵੀ ਵਿਅਕਤੀ / ਸਮੂਹ ਜੋ ਅਸਥਾਈ ਹਸਪਤਾਲ ਖੋਲਣਾ ਚਾਹੁੰਦਾ ਹੈ, ਸਿਰਫ ਬਿਨੈ-ਪੱਤਰ ਫਾਰਮ ਭਰ ਕੇ ਅਤੇ ਸਵੈ-ਘੋਸ਼ਣਾ ਪੱਤਰ ਜਮਾਂ ਕਰਕੇ ਇਨਵੈਸਟ ਪੰਜਾਬ ਨੂੰ ਅਪਲਾਈ ਕਰ ਸਕਦਾ ਹੈ। ਇਹ ਸਹੂਲਤ ਇਸ ਲਈ ਦਿੱਤੀ ਗਈ ਹੈ ਤਾਂ ਜੋ ਆਰਜ਼ੀ ਹਸਪਤਾਲ ਨੂੰ ਖੋਲਣ ਦੇ ਚਾਹਵਾਨ ਕਿਸੇ ਵੀ ਵਿਅਕਤੀ / ਸਮੂਹ ਨੂੰ ਵਾਰ- ਵਾਰ ਦਫਤਰਾਂ ਦੇ ਚੱਕਰ ਨਾ ਲਾਉਣੇ ਪੈਣ ਅਤੇ ਸਮੇਂ ਸਿਰ ਮਨਜ਼ੂਰੀ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਸਬੰਧੀ ਸਿਧਾਂਤਕ ਪ੍ਰਵਾਨਗੀ ਜਾਰੀ ਕਰਨ ਦਾ ਅੰਤਮ ਅਧਿਕਾਰ ਕੇਵਲ ਸਿਹਤ ਵਿਭਾਗ ਕੋਲ ਹੈ।

ਮੈਸਰਜ਼ ਮੋਹਾਲੀ ਮੈਡੀਕਲ ਗਰੁੱਪ ਪ੍ਰਾਈਵੇਟ ਲਿਮਟਿਡ ਨੂੰ ਸਵੈ- ਘੋਸ਼ਣਾ ਦੇ ਅਧਾਰ ‘ਤੇ ਮੋਹਾਲੀ ਵਿਖੇ ਇੱਕ 80 ਬੈੱਡਾਂ ਵਾਲੇ ਆਰਜ਼ੀ ਹਸਪਤਾਲ ਦਾ ਤੁਰੰਤ ਨਿਰਮਾਣ ਸ਼ੁਰੂ ਕਰਨ ਲਈ ਇਸ ਤਰਾਂ ਦੀ ਪਹਿਲੀ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਨਵੈਸਟ ਪੰਜਾਬ ਦੇ ਸੀ.ਈ.ਓ. ਸ੍ਰੀ ਰਜਤ ਅਗਰਵਾਲ ਨੇ ਦੱਸਿਆ ਕਿ ਇਨਵੈਸਟ ਪੰਜਾਬ ਨੇ ਸਾਰੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਾਜੈਕਟ ਨੂੰ ਤੁਰੰਤ ਪ੍ਰਵਾਨਗੀ ਦਿੱਤੀ ਹੈ ਅਤੇ 24 ਘੰਟੇ ਦੇ ਅੰਦਰ- ਅੰਦਰ ਮਨਜੂਰੀ ਦੇਣ ਲਈ ਲੋੜੀਂਦੇ ਐਨ.ਓ.ਸੀ. ਸਿਹਤ ਵਿਭਾਗ ਨੂੰ ਉਪਲਬਧ ਕਰਵਾਏ ਗਏ ਹਨ। ਕੋਵਿਡ ਸੰਕਟ ਨਾਲ ਨਜਿੱਠਣ ਲਈ ਸਾਰੇ ਵਿਭਾਗ ਮਿਲ ਕੇ ਕੰਮ ਕਰ ਰਹੇ ਹਨ ਅਤੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਹਰ ਐਨ.ਓ.ਸੀ. ਨੂੰ ਪਹਿਲ ਦੇ ਅਧਾਰ ’ਤੇ ਜਾਰੀ ਕੀਤਾ ਜਾਵੇ। ਉਨਾਂ ਅੱਗੇ ਕਿਹਾ ਕਿ ਆਰਜ਼ੀ ਕੋਵਿਡ ਹਸਪਤਾਲ ਖੋਲਣ ਦਾ ਇੱਛੁਕ ਕੋਈ ਵੀ ਵਿਅਕਤੀ / ਸਮੂਹ ਨਿਰਦੇਸ਼ਾਂ ਅਤੇ ਲੋੜੀਂਦੀਆਂ ਸਹੂਲਤਾਂ ਲਈ ਨਿਵੇਸ਼ ਪੰਜਾਬ ਕੋਲ ਪਹੁੰਚ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ