Friday, April 26, 2024

Health

ਕੋਵਿਡ ਰੋਕੂ ਟੀਕਾਕਰਨ ਨਾਲ ਹੀ ਸੁਰੱਖਿਅਤ ਰਹੇਗੀ ਆਪਣੀ ਪੀੜ੍ਹੀ: ਡਾ. ਗੁਰਦੀਪ ਸਿੰਘ ਕਪੂਰ

PUNJAB NEWS EXPRESS | May 19, 2021 08:03 PM

ਨਵਾਂਸ਼ਹਿਰ:ਮਾਣਯੋਗ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ। ਇਸੇ ਕੜੀ ਤਹਿਤ ਅੱਜ 541 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ। ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਕੁੱਲ 127692 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।

ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 72, ਬਲਾਚੌਰ ਵਿਚ 220, ਮੁਜ਼ੱਫਰਪੁਰ ਵਿਚ 99, ਮੁਕੰਦਪੁਰ ਵਿਚ 30, ਸੁੱਜੋਂ ਵਿਚ 40, ਬੰਗਾ ਵਿਚ 30 ਅਤੇ ਸੜੋਆ ਵਿਚ 50 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ।

ਡਾ. ਕਪੂਰ ਨੇ ਦੱਸਿਆ ਕਿ ਅਸੀਂ ਕੋਵਿਡ ਰੋਕੂ ਟੀਕੇ ਨਾਲ ਕੋਰੋਨਾ ਵਾਇਰਸ ਉੱਤੇ ਜਿੱਤ ਪ੍ਰਾਪਤ ਕਰਕੇ ਰਹਾਂਗੇ। ਉਨ੍ਹਾਂ ਕਿਹਾ ਕਿ ਟੀਕਾ ਹੀ ਕੋਰੋਨਾ ਵਾਇਰਸ ਨੂੰ ਹਰਾਉਣ ਦੀ ਪੌੜੀ ਹੈ ਅਤੇ ਇਸ ਨਾਲ ਸਾਡੇ ਪਰਿਵਾਰ, ਆਪਣੀ ਪੀੜ੍ਹੀ, ਸਮਾਜ ਤੇ ਦੇਸ਼ ਸੁਰੱਖਿਅਤ ਹੋਵੇਗਾ। ਡਾ. ਕਪੂਰ ਨੇ ਦੱਸਿਆ ਕਿ ਹੁਣ 18 ਸਾਲ ਤੋਂ 44 ਸਾਲ ਉਮਰ ਵਰਗ ਦੇ ਉਸਾਰੀ ਕਾਮੇ, ਉਨ੍ਹਾਂ ਦੇ ਪਰਿਵਾਰਕ ਮੈਂਬਰ, ਸਹਿ ਰੋਗਾਂ ਤੋਂ ਪੀੜਤ ਵਿਅਕਤੀ, ਸਿਹਤ ਸੰਭਾਲ ਕਾਮਿਆਂ ਦੇ ਪਰਿਵਾਰਕ ਮੈਂਬਰ ਤੇ 45 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ ਹੈ। ਉਨਾਂ ਸਾਰਿਆਂ ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਨੂੰ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਹੁਣ ਹਫਤੇ ਦੇ ਸਾਰੇ ਦਿਨਾਂ ਵਿੱਚ ਟੀਕਾਕਰਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ “ਆਓ ਆਪਾਂ ਸਾਰੇ ਇਹ ਯਕੀਨੀ ਬਣਾਈਏ ਕਿ ਹਰੇਕ ਯੋਗ ਵਿਅਕਤੀ ਇਹ ਟੀਕਾ ਲਗਵਾਏ।” ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਸਿਹਤਮੰਦ ਤੇ ਸੁਰੱਖਿਅਤ ਭਵਿੱਖ ਸਿਰਜਣ ਲਈ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ ਅਤੇ ਸਿਹਤ ਵਿਭਾਗ ਦੀਆਂ ਇਨ੍ਹਾਂ ਕੋਸ਼ਿਸ਼ਾਂ ਵਿੱਚ ਲੋਕਾਂ ਨੂੰ ਵੀ ਆਪਣਾ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ