Thursday, April 25, 2024

Health

ਪੰਜਾਬ ਸਰਕਾਰ 12 ਜੂਨ ਤੋਂ 18-44 ਸਾਲ ਉਮਰ ਗਰੁੱਪ ਲਈ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜੀ ਲਿਆਵੇਗਾ, 1.93 ਲੱਖ ਖੁਰਾਕਾਂ ਮਿਲਣਗੀਆਂ

PUNJAB NEWS EXPRESS | June 11, 2021 08:29 AM

ਚੰਡੀਗੜ: ਪੰਜਾਬ ਸਰਕਾਰ ਵੱਲੋਂ 18-44 ਸਾਲ ਉਮਰ ਵਰਗ ਲਈ 12 ਜੂਨ ਤੋਂ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜੀ ਲਿਆਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਟੀਕਾਕਰਨ ਤਰਜੀਹੀ ਗਰੁੱਪਾਂ ਵਾਸਤੇ ਹੋਵੇਗਾ ਜਿਸ ਵਿੱਚ ਸੂਬਾ ਸਰਕਾਰ ਵੱਲੋਂ ਹੋਰ ਨਵੇਂ ਵਰਗਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਜਾਣਕਾਰੀ ਸੂਬੇ ਦੇ ਟੀਕਾਕਰਨ ਲਈ ਨੋਡਲ ਅਫਸਰ ਸ੍ਰੀ ਵਿਕਾਸ ਗਰਗ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਸ੍ਰੀ ਗਰਗ ਨੇ ਅੱਗੇ ਦੱਸਿਆ ਕਿ ਪੰਜਾਬ ਨੂੰ ਭਾਰਤ ਸਰਕਾਰ ਵੱਲੋਂ ਭਲਕੇ 193380 ਖੁਰਾਕਾਂ ਮਿਲਣਗੀਆਂ ਜਿਨਾਂ ਵਿੱਚ ਕੋਵੀਸ਼ੀਲਡ ਦੀਆਂ 156720 ਖੁਰਾਕਾਂ ਅਤੇ ਕੋਵੈਕਸੀਨ ਦੀਆਂ 36660 ਖੁਰਾਕਾਂ ਸ਼ਾਮਲ ਹਨ।
ਸਟੇਟ ਨੋਡਲ ਅਫਸਰ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਉਤੇ ਸੂਬਾ ਸਰਕਾਰ ਵੱਲੋਂ ਹੋਰ ਨਵੇਂ ਵਰਗ ਤਰਜੀਹੀ ਗਰੁੱਪਾਂ ਵਿੱਚ ਸ਼ਾਮਲ ਕੀਤੇ ਗਏ ਹਨ। ਨਵੇਂ ਸ਼ਾਮਲ ਗਰੁੱਪਾਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਗਰਗ ਨੇ ਦੱਸਿਆ ਕਿ ਦੁਕਾਨਦਾਰ ਅਤੇ ਉਨਾਂ ਦਾ ਸਟਾਫ, ਜਿੰਮ ਮਾਲਕ ਤੇ ਜਿੰਮ ਟਰੇਨਰ, ਪ੍ਰਾਹੁਣਚਾਰੀ ਉਦਯੋਗ ਵਿੱਚ ਲੱਗਿਆ ਸਟਾਫ (ਹੋਟਲ, ਰੈਸਟੋਰੈਂਟ, ਮੈਰਿਜ ਪੈਲੇਸ, ਕੇਟਰਰਜ਼) ਸਮੇਤ ਰਸੋਈਏ, ਬਹਿਰੇ (ਵੇਟਰ), ਉਦਯੋਗਿਕ ਕਾਮੇ, ਰੇਹੜੀ, ਫੜੀ ਵਾਲੇ ਖਾਸ ਕਰਕੇ ਖਾਣ ਵਾਲੇ ਉਤਪਾਦਾਂ ਜਿਵੇਂ ਕਿ ਜੂਸ, ਚਾਟ ਆਦਿ ਨਾਲ ਜੁੜੇ ਹੋਏ, ਡਿਲਵਿਰੀ ਦੇਣ ਵਾਲੇ, ਐਲ.ਪੀ.ਜੀ. ਦੀ ਵੰਡ ਵਾਲੇ, ਬੱਸ ਡਰਾਈਵਰ, ਕੰਡਕਟਰ, ਆਟੋ/ਟੈਕਸੀ ਡਰਾਈਵਰ, ਸਥਾਨਕ ਸਰਕਾਰਾਂ ਅਤੇ ਪੰਚਾਇਤੀ ਨੁਮਾਇੰਦੇ ਜਿਵੇਂ ਕਿ ਮੇਅਰ, ਕੌਂਸਲਰ, ਸਰਪੰਚ, ਪੰਚ, ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਮੈਂਬਰ ਅਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਜ਼ਿਲਾ ਪ੍ਰਸ਼ਾਸਨ ਵੱਲੋਂ ਸਥਾਨਕ ਪੱਧਰ ’ਤੇ ਹੋਰ ਕਿਸੇ ਨੂੰ ਤਰਜੀਹੀ ਗਰੁੱਪ ਵਿੱਚ ਸ਼ਾਮਲ ਕੀਤਾ ਜਾ ਸਕਦਾ।
ਹੁਣ ਤੱਕ 18-44 ਸਾਲ ਉਮਰ ਵਰਗ ਲਈ 17.25 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ 5.42 ਲੱਖ ਖੁਰਾਕਾਂ ਵਿੱਚੋਂ 501550 ਵਿਅਕਤੀਆਂ ਦੇ ਟੀਕੇ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ