Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਟੀਕਾਕਰਨ ਨਾਲ ਕੋਰੋਨਾ ਦੀ ਮੌਜੂਦਾ ਲਹਿਰ ਨੂੰ ਠੱਲ੍ਹ ਪਾਉਣ ਵਿੱਚ ਸਹਿਯੋਗ ਦੇਣ ਲੋਕ : ਸਿਵਲ ਸਰਜਨ

PUNJAB NEWS EXPRESS | June 12, 2021 08:02 PM

ਨਵਾਂਸ਼ਹਿਰ: ਮਾਣਯੋਗ ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ। ਇਸੇ ਕੜੀ ਤਹਿਤ ਅੱਜ 1480 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ। ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਕੁੱਲ 150279 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।

ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਵਿੱਚ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 273, ਬਲਾਚੌਰ ਵਿਚ 318, ਮੁਜ਼ੱਫਰਪੁਰ ਵਿਚ 288, ਮੁਕੰਦਪੁਰ ਵਿਚ 345, ਸੁੱਜੋਂ ਵਿਚ 86, ਬੰਗਾ ਵਿਚ 100 ਅਤੇ ਸੜੋਆ ਵਿਚ 70 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ। ਉਨ੍ਹਾਂ ਕਿਹਾ ਕਿ ਕੋਵਿਡ ਰੋਕੂ ਟੀਕਾਕਰਨ ਨਾਲ ਜਿੱਥੇ ਕਰੋਨਾ ਦੀ ਮੌਜੂਦਾ ਲਹਿਰ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ, ਉੱਥੇ 100 ਫ਼ੀਸਦ ਵੈਕਸੀਨੇਸ਼ਲ ਦਾ ਟੀਚਾ ਪੂਰਾ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਟੀਕਾਕਰਨ ਵਿਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

ਕੋਵਿਡ-19 ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਕੁੱਲ 13 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਜ਼ਿਲ੍ਹੇ ਵਿੱਚ ਹੁਣ ਕੁੱਲ ਕੇਵਲ 160 ਅਕਟਿਵ ਮਰੀਜ਼ ਰਹਿ ਗਏ ਹਨ ਜਿਨ੍ਹਾਂ ਵਿੱਚੋਂ ਕੇਵਲ 28 ਮਰੀਜ਼ ਕੋਵਿਡ ਕੇਅਰ ਲੈਵਲ-2 ਅਤੇ ਲੈਵਲ-3 ਫੈਸੀਲਿਟੀ ਵਿੱਚ ਦਾਖਲ ਹਨ।

ਡਾ ਕਪੂਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 234270 ਵਿਅਕਤੀਆਂ ਸੈਂਪਲਿੰਗ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 11275 ਵਿਅਕਤੀ ਕੋਰੋਨਾ ਪਾਜਟਿਵ ਪਾਏ ਗਏ, ਜਦੋਂਕਿ 921 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੀ ਪਾਜਟੀਵਿਟੀ ਦਰ 4.81 ਫੀਸਦੀ ਉੱਤੇ ਚੱਲ ਰਹੀ ਹੈ। ਅੱਜ ਤੱਕ ਜ਼ਿਲ੍ਹੇ ਵਿਚ 10771 ਮਰੀਜ਼ ਸਿਹਤਯਾਬ ਹੋ ਚੁੱਕੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ