Saturday, July 12, 2025

Health

ਕੋਵਿਡ ਵੈਕਸੀਨ ਦੀ ਘੱਟ ਸਪਲਾਈ ਨੇ ਪੰਜਾਬ ਵਿੱਚ ਟੀਕਾਕਰਣ ਮੁਹਿੰਮ ਨੂੰ ਪ੍ਰਭਾਵਿਤ ਕੀਤਾ: ਬਲਬੀਰ ਸਿੱਧੂ

PUNJAB NEWS EXPRESS | June 25, 2021 09:20 AM

ਚੰਡੀਗੜ੍ਹ:ਦੇਸ਼ ਵਿੱਚ ਕੋਰੋਨਾ ਦੀ ਤੀਜੀ ਸੰਭਾਵੀ ਲਹਿਰ ਦੀ ਦਸਤਕ ਤੋਂ ਪਹਿਲਾਂ ਸਾਰਿਆਂ ਵਲੋਂ ਸੂਬੇ ਹਰੇਕ ਨਾਗਰਿਕ ਦੇ ਟੀਕਾਕਰਣ ਨੂੰ ਯਕੀਨੀ ਬਣਾਉਣ ਲਈ ਸੰਭਵ ਯਤਨ ਕੀਤੇ ਜਾ ਰਹੇ ਹਨ , ਪਰ ਭਾਰਤ ਸਰਕਾਰ ਤੋਂ ਪੰਜਾਬ ਵਿੱਚ ਕੋਵਿਡ -19 ਟੀਕਿਆਂ ਦੀ ਘੱਟ ਸਪਲਾਈ ਕਾਰਨ ਟੀਕਾਕਰਣ ਮੁਹਿੰਮ ਕਾਫੀ ਪ੍ਰਭਾਵਿਤ ਹੋਈ ਹੈ।

ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ ਟੀਕੇ ਦੀ ਅਸੰਤੁਲਿਤ ਸਪਲਾਈ ਨੇ ਵੱਡੇ ਪੱਧਰ ‘ਤੇ ਟੀਕਾਕਰਣ ਦੀ ਰਫ਼ਤਾਰ ਨੂੰ ਮੱਠਾ ਕਰ ਦਿੱਤਾ ਹੈ ਜਦਕਿ ਪੰਜਾਬ ਕੋਲ ਪ੍ਰਤੀ ਦਿਨ ਤਿੰਨ ਲੱਖ ਲੋਕਾਂ ਨੂੰ ਟੀਕਾ ਲਗਾਉਣ ਦੀ ਸਮਰੱਥਾ ਵਾਲਾ ਬੁਨਿਆਦੀ ਢਾਂਚਾ ਮੌਜੂਦ ਹੈ।

ਸ. ਸਿੱਧੂ ਨੇ ਕਿਹਾ ਕਿ ਟੀਕਾਕਰਣ ਦੇ ਅੰਕੜਿਆਂ ਤੋਂ ਪਤਾ ਲੱਗਿਆ ਹੈ ਕਿ ਭਾਜਪਾ ਦੀਆਂ ਸਰਕਾਰਾਂ ਵਾਲੇ ਰਾਜਾਂ ਜਿਵੇਂ ਮੱਧ ਪ੍ਰਦੇਸ਼ , ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਟੀਕਾਕਰਣ ਮੁਹਿੰਮ ਦੀ ਰਫ਼ਤਾਰ ਕਈ ਗੁਣਾ ਵੱਧ ਗਈ ਹੈ। ਉਨ੍ਹਾਂ ਦੱਸਿਆ ਕਿ 20 ਜੂਨ ਤੋਂ ਪਹਿਲਾਂ ਮੱਦ ਪ੍ਰਦੇਸ਼ ਵਿੱਚ ਔਸਤਨ ਪ੍ਰਤੀ ਦਿਨ ਟੀਕਾਕਰਣ 1.75 ਲੱਖ ਸੀ ਅਤੇ 21 ਜੂਨ ਨੂੰ ਇਹ ਅੰਕੜਾ ਹੈਰਾਨੀਜਨਕ ਢੰਗ ਨਾਲ ਵਧਕੇ 17 ਲੱਖ ਹੋ ਗਿਆ ਅਤੇ ਜੋ ਕਿ ਕੁੱਲ 9 ਗੁਣਾ ਵਾਧਾ ਬਣਦਾ ਹੈ ਅਤੇ ਕੇਂਦਰ ਵਲੋਂ ਸੂਬਿਆਂ ਨੂੰ ਵੈਕਸੀਨ ਦੀ ਵੰਡ ਵਿੱਚ ਕੀਤੇ ਜਾ ਰਹੇ ਪੱਖਪਾਤ ਨੂੰ ਬੇਨਕਾਬ ਕਰਦਾ ਹੈ।

ਸ੍ਰੀ ਸਿੱਧੂ ਨੇ ਕਿਹਾ ਕਿ ਮੱਧ ਪ੍ਰਦੇਸ਼ ਪ੍ਰਤੀ ਦਿਨ 1, 70, 000 ਖੁਰਾਕ ਪ੍ਰਾਪਤ ਕਰ ਰਿਹਾ ਹੈ ਜਦਕਿ ਪੰਜਾਬ ਨੂੰ 1 ਜੂਨ ਤੋਂ 24 ਜੂਨ ਤੱਕ ਸਿਰਫ 16 ਲੱਖ ਖੁਰਾਕਾਂ ਪ੍ਰਾਪਤ ਹੋਈਆਂ । ਰਾਜਾਂ ਵਿਚ ਮੰਗ ਅਤੇ ਸਪਲਾਈ ਵਿਚਲਾ ਪਾੜਾ ਚਿੰਤਾ ਦਾ ਵਿਸ਼ਾ ਹੈ ਅਤੇ ਟੀਕਿਆਂ ਦੀ ਬਰਾਬਰ ਵੰਡ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਣ ਮੁਹਿੰਮ ਦੀ ਸਫਲਤਾ ਲਈ ਬਹੁਤ ਮਹੱਤਵਪੂਰਨ ਹੈ।

ਇਸੇ ਤਰਾਂ ਹਰਿਆਣਾ ਵਰਗੇ ਸੂਬੇ ਵਿੱਚ ਵਾਧੂ ਸਪਲਾਈ ਕਾਰਨ ਟੀਕਾਕਰਣ ਵਿੱਚ 7.14 ਗੁਣਾ ਵਾਧਾ ਹੋਇਆ ਹੈ ਅਤੇ ਕਰਨਾਟਕ ਵਿੱਚ ਇਹ ਵਾਧਾ 5.50, ਆਸਾਮ-5, ਉੱਤਰਾਖੰਡ-3.80, ਹਿਮਾਚਲ ਪ੍ਰਦੇਸ਼-3, ਉੱਤਰ ਪ੍ਰਦੇਸ਼-2.29 ਅਤੇ ਗੁਜਰਾਤ-2.5 ਵਿੱਚ ਹੈ।

ਉਹਨਾਂ ਅੱਗੇ ਦੱਸਿਆ ਕਿ ਟੀਕਾਕਰਣ ਮੁਹਿੰਮ ਦੀ ਸਫਲਤਾ ਮੁੱਖ ਤੌਰ ਤੇ ਟੀਕੇ ਦੀ ਸਪਲਾਈ ਤੇ ਨਿਰਭਰ ਕਰਦੀ ਹੈ। ਮਈ ਮਹੀਨੇ ਵਿੱਚ ਪੰਜਾਬ ਨੂੰ ਟੀਕੇ ਦੀਆਂ ਸਿਰਫ 17 ਲੱਖ ਖੁਰਾਕਾਂ ਪ੍ਰਾਪਤ ਹੋਈਆਂ ਸੀ ਜੋ ਕਿ ਬਹੁਤ ਘੱਟ ਗਿਣਤੀ ਬਣਦੀ ਹੈ ਜਦਕਿ ਭਾਰਤ ਸਰਕਾਰ ਵਲੋਂ ਜੂਨ ਮਹੀਨੇ ਵਿੱਚ 21 ਲੱਖ ਖੁਰਾਕਾਂ ਦੇਣ ਦਾ ਭਰੋਸਾ ਦਿੱਤਾ ਗਿਆ ਸੀ। ਪਰ ਹੁਣ ਤੱਕ ਕੇਂਦਰ ਸਰਕਾਰ ਨੇ ਸਿਰਫ 16 ਲੱਖ ਖੁਰਾਕਾਂ ਹੀ ਮੁਹੱਈਆ ਕਰਵਾਈਆਂ ਹਨ ਜੋ ਦਰਸਾਉਂਦਾ ਹੈ ਕਿ ਟੀਕੇ ਦੀ ਸੀਮਤ ਸਪਲਾਈ ਪੰਜਾਬ ਵਿਚ ਟੀਕਾਕਰਣ ਮੁਹਿੰਮ ਨੂੰ ਵੱਡੇ ਰੂਪ ਵਿੱਚ ਪ੍ਰਭਾਵਿਤ ਕਰ ਰਹੀ ਹੈ।

ਟੀਕਿਆਂ ਦੀ ਸਪਲਾਈ ਵਿੱਚ ਅਸਮਾਨਤਾ ਦੇ ਮੁੱਦੇ ਨੂੰ ਚੁੱਕਦਿਆਂ ਸਿਹਤ ਮੰਤਰੀ ਨੇ ਭਾਰਤ ਸਰਕਾਰ ਨੂੰ ਕਿਹਾ ਕਿ ਉਹ ਪੰਜਾਬ ਨੂੰ ਘੱਟੋ-ਘੱਟ 2 ਲੱਖ ਟੀਕੇ ਪ੍ਰਤੀ ਦਿਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਤਾਂ ਜੋ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੀ ਦਸਤਕ ਤੋਂ ਪਹਿਲਾਂ ਮਿੱਥਿਆ ਟੀਚਾ ਪ੍ਰਾਪਤ ਕੀਤਾ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Health

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ

ਟੀਏਵੀਆਰ ਬਜ਼ੁਰਗਾਂ ਵਿੱਚ ਸਰਜੀਕਲ ਐਓਰਟਿਕ ਵਾਲਵ ਬਦਲਣ ਦਾ ਇੱਕ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਵਿਕਲਪ ਹੈ।

ਡਾ. ਜਸਬੀਰ ਸਿੰਘ ਔਲਖ ਅਤੇ ਪਰਿਵਾਰ ਵੱਲੋਂ ਸਿਹਤ, ਵਿਕਾਸ, ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ-ਚਰਚਾ

ਮਕੈਨੀਕਲ ਥਰੋਮਬੇਕਟੋਮੀ ਨੇ ਬ੍ਰੇਨ ਸਟਰੋਕ ਦੇ ਇਲਾਜ ਵਿੱਚ ਇੱਕ ਲਿਆਂਦੀ ਨਵੀਂ ਕ੍ਰਾਂਤੀ : ਡਾ ਸੰਦੀਪ ਸ਼ਰਮਾ 

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼