Thursday, April 25, 2024

Health

ਸਿਹਤਮੰਦ ਜੀਵਨ ਲਈ ਵਧ ਰਹੀ ਆਬਾਦੀ ਨੂੰ ਰੋਕਣਾ ਬਹੁਤ ਜ਼ਰੂਰੀ : ਡਾ. ਗੀਤਾਂਜਲੀ ਸਿੰਘ

PUNJAB NEWS EXPRESS | July 12, 2021 09:31 AM

ਨਵਾਂਸ਼ਹਿਰ: ਦੇਸ਼ ਵਿੱਚ ਬੇਕਾਬੂ ਆਬਾਦੀ ਨੂੰ ਸਥਿਰ ਕਰਨ ਦੇ ਉਪਰਾਲਿਆਂ ਦੇ ਤੌਰ ਉੱਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾਂਜਲੀ ਸਿੰਘ ਅਤੇ ਡਾ ਊਸ਼ਾ ਕਿਰਨ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਅੱਜ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਇਸ ਦੌਰਾਨ ਪੀਐੱਚਸੀ ਮੁਜ਼ੱਫਰਪੁਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਰਾਜ ਪੱਧਰ ਉੱਤੇ ਵਿਸ਼ਵ ਆਬਾਦੀ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਆਨਲਾਈਨ ਮਾਧਿਅਮ ਰਾਹੀਂ ਸ਼ਮੂਲੀਅਤ ਵੀ ਕੀਤੀ।

ਇਸ ਮੌਕੇ ਪੀ.ਐੱਚ.ਸੀ. ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾਂਜਲੀ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿਨੋਂ-ਦਿਨ ਵਧ ਰਹੀ ਆਬਾਦੀ ਨਾਲ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਜਿਸ ਵਿਚ ਭੋਜਨ ਅਤੇ ਪਾਣੀ ਦੀ ਕਮੀ ਵੀ ਆਵੇਗੀ। ਅਨਪੜ੍ਹਤਾ, ਬੇਰੁਜ਼ਗਾਰੀ ਖਤਮ ਕਰਨ ਲਈ ਤੇ ਸਿਹਤਮੰਦ ਜੀਵਨ ਲਈ ਵਧ ਰਹੀ ਆਬਾਦੀ ਨੂੰ ਰੋਕਣਾ ਬਹੁਤ ਜ਼ਰੂਰੀ ਹੈ।

ਡਾ ਗੀਤਾਂਜਲੀ ਸਿੰਘ ਨੇ ਕਿਹਾ ਕਿ ਵਿਸ਼ਵ ਆਬਾਦੀ ਦਿਵਸ ਨੂੰ ਸਮਰਪਿਤ ਵਿਸ਼ਵ ਆਬਾਦੀ ਪੰਦਰਵਾੜਾ 11 ਤੋਂ 24 ਜੁਲਾਈ ਤੱਕ ਮਨਾਇਆ ਜਾ ਰਿਹਾ ਹੈ, ਜਿਸ ਵਿਚ ਨਲਬੰਦੀ ਤੇ ਨਸਬੰਦੀ ਦੇ ਆਪ੍ਰਰੇਸ਼ਨ ਕੀਤੇ ਜਾਣਗੇ। ਉਨ੍ਹਾਂ ਨੇ ਸਮੂਹ ਫੀਲਡ ਸਟਾਰ ਨੂੰ ਹਦਾਇਤ ਕੀਤੀ ਕਿ ਯੋਗ ਜੋੜਿਆਂ ਨੂੰ ਗਰੁੱਪ ਮੀਟਿੰਗਾਂ ਰਾਹੀਂ ਛੋਟਾ ਪਰਿਵਾਰ ਸੁੱਖੀ ਪਰਿਵਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾਵੇ ਅਤੇ ਪਰਿਵਾਰ ਭਲਾਈ ਦੇ ਕੱਚੇ ਤੇ ਪੱਕੇ ਸਾਧਨਾਂ ਨੂੰ ਅਪਣਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ।

"ਆਫਤ ਵਿੱਚ ਵੀ ਪਰਿਵਾਰ ਨਿਯੋਜਨ ਦੀ ਤਿਆਰੀ, ਸਮਰਥ ਰਾਸ਼ਟਰ ਅਤੇ ਪਰਿਵਾਰ ਦੀ ਪੂਰੀ ਜ਼ਿੰਮੇਵਾਰੀ" ਥੀਮ ਤਹਿਤ ਮਨਾਏ ਗਏ ਵਿਸ਼ਵ ਆਬਾਦੀ ਦਿਵਸ ਦਾ ਮੁੱਖ ਮਕਸਦ ਆਮ ਲੋਕਾਂ ਖਾਸ ਕਰਕੇ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਗਰਭ ਰੋਕੂ ਸਾਧਨ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।

ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਨੇ ਪਰਿਵਾਰ ਨਿਯੋਜਨ ਦੇ ਨਵੇਂ ਸਾਧਨਾਂ ਸਮੇਤ ਸਥਾਈ ਅਤੇ ਅਸਥਾਈ ਸਾਧਨਾਂ ਜਿਵੇਂ ਕਿ ਕੰਡੋਮ, ਓਰਲ ਪਿੱਲਸ, ਕਾਪਰ-ਟੀ, ਪੀ.ਪੀ.ਆਈ.ਯੂ.ਸੀ.ਡੀ, ਛਾਇਆ ਗਰਭ ਨਿਰੋਧਕ ਗੋਲੀ, ਅੰਤਰਾ ਗਰਭ ਨਿਰੋਧਕ ਇੰਜੈਕਸ਼ਨ, ਨਲਬੰਦੀ ਅਤੇ ਨਸਬੰਦੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰ ਨੂੰ ਇਹ ਸਾਧਨ ਜ਼ਰੂਰ ਅਪਣਾਉਣੇ ਚਾਹੀਦੇ ਹਨ।

ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਦੋ ਬੱਚਿਆਂ ਵਿੱਚ ਅੰਤਰ ਰੱਖਣ ਲਈ ਅੰਤਰਾ ਟੀਕਾ ਲਾਇਆ ਜਾਂਦਾ ਹੈ ਜੋ ਕਿ ਜਣੇਪੇ ਤੋਂ ਛੇ ਹਫਤੇ ਬਾਅਦ ਹਰ 3 ਮਹੀਨੇ ਦੇ ਅੰਤਰ 'ਤੇ ਲੱਗਦਾ ਹੈ। ਇਹ ਟੀਕਾ ਸਾਧਾਰਨ ਮਾਹਵਾਰੀ ਦੇ ਪਹਿਲੇ 7 ਦਿਨਾਂ ਦੌਰਾਨ ਲਾਇਆ ਜਾ ਸਕਦਾ ਹੈ ਜੋ ਔਰਤ ਨੂੰ 3 ਮਹੀਨੇ ਤੱਕ ਗਰਭਵਤੀ ਹੋਣ ਤੋਂ ਰੋਕੇਗਾ। ਔਰਤਾਂ ਗਰਭਧਾਰਨ ਤੋਂ ਬਚਣ ਲਈ ਹਰ ਤਿੰਨ ਮਹੀਨੇ ਬਾਅਦ ਇਸਦੀ ਵਰਤੋਂ ਕਰ ਸਕਦੀਆਂ ਹਨ।

ਡਾ. ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਗਰਭਰੋਕੂ ਗੋਲੀ ਛਾਇਆ ਦੀ ਵੀ ਸ਼ੁਰੂਆਤ ਕੀਤੀ ਗਈ ਸੀ, ਜੋ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਵੀ ਬਹੁਤ ਸੁਰੱਖਿਅਤ ਹੈ। ਇਸ ਗੋਲੀ ਦਾ ਮਹਿਲਾਵਾਂ ਦੀ ਸਿਹਤ 'ਤੇ ਕੋਈ ਸਾਈਡ ਇਫੈਕਟ ਨਹੀਂ ਪੈਂਦਾ ਹੈ, ਕਿਉਂਕਿ ਇਹ ਕੋਈ ਹਾਰਮੋਨਲ ਗੋਲੀ ਨਹੀਂ ਹੈ। ਇਹ ਨਵੇਂ ਸਾਧਨ ਵਧੇਰੇ ਪ੍ਰਭਾਵੀ, ਸੁਵਿਧਾਜਨਕ ਅਤੇ ਪਰਖੇ ਹੋਏ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਜੂਕੇਟਰ ਮਨਿੰਦਰ ਸਿੰਘ, ਹੈਲਥ ਇੰਸਪੈਕਟਰ ਰਵੀਇੰਦਰ ਸਿੰਘ, ਸੁਲਿੰਦਰ ਬਾਂਸਲ, ਐੱਲ ਐੱਚ ਵੀਜ ਸਮੇਤ ਹੋਰ ਸਟਾਫ ਹਾਜਰ ਸੀ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ