Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਕੋਰੋਨਾ ਮਹਾਂਮਾਰੀ ਵਿਰੁੱਧ ਜਿੱਤ ਤੋਂ ਥੋੜ੍ਹੀ ਦੂਰ ਹੈ ਸ਼ਹੀਦ ਭਗਤ ਸਿੰਘ ਨਗਰ : ਜਗਦੀਸ਼ ਸਿੰਘ ਜੌਹਲ

PUNJAB NEWS EXPRESS | July 12, 2021 03:07 PM

ਨਵਾਂਸ਼ਹਿਰ: ਕੋਰੋਨਾ ਬਿਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਜਿੱਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਜ਼ਰੂਰੀ ਹੈ, ਉਸਦੇ ਨਾਲ ਕੋਰੋਨਾ ਰੋਕੂ ਵੈਕਸੀਨੇਸ਼ਨ ਕਰਵਾਉਣੀ ਵੀ ਬਹੁਤ ਜ਼ਰੂਰੀ ਹੈ। ਉਪ ਮੰਡਲ ਮੈਜਿਸਟ੍ਰੇਟ, ਨਵਾਂਸ਼ਹਿਰ ਸ. ਜਗਦੀਸ਼ ਸਿੰਘ ਜੌਹਲ ਨੇ ਦੱਸਿਆ ਕਿ ਮਾਣਯੋਗ ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਲੋਕਾਂ ਨੂੰ ਕੋਰੋਨਾ ਰੋਕੂ ਵੈਕਸ਼ੀਨੇਸ਼ਨ ਕਰਵਾਉਣ ਲਈ ਨਿਰੰਤਰ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਐੱਸ.ਡੀ.ਐਮ ਸ. ਜਗਦੀਸ਼ ਸਿੰਘ ਜੌਹਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਸਮਾਨਪੁਰ ਵਿਖੇ ਚੱਲ ਰਹੇ ਟੀਕਾਕਰਨ ਕੇਂਦਰ ਦੀ ਅਚਨਚੇਤ ਚੈਕਿੰਗ ਦੌਰਾਨ ਕੋਵਿਡ ਰੋਕੂ ਟੀਕਾਕਰਨ ਦੇ ਕੰਮਕਾਜ ਦੀ ਸਮੀਖਿਆ ਕਰਨ ਉਪਰੰਤ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਮਹਾਂਕਾਰੀ ਦੇ ਫੈਲਾਅ ਨੂੰ ਰੋਕਣ ਲਈ ਵੈਕਸੀਨੇਸ਼ਨ ਜ਼ਰੂਰ ਕਰਵਾਓ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਨਾਲ ਹੀ ਕੋਰੋਨਾ ਵਾਇਰਸ ਦੇ ਪ੍ਰਸਾਰ ਉੱਤੇ ਬ੍ਰੇਕ ਲੱਗ ਸਕਦੀ ਹੈ ਅਤੇ ਸੰਭਾਵਿਤ ਤੀਜੀ ਲਹਿਰ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੇਸ ਨਿਰੰਤਰ ਘੱਟ ਰਹੇ ਹਨ ਪਰ ਫਿਰ ਵੀ ਲਾਪਰਵਾਹੀ ਬਿਲਕੁੱਲ ਨਹੀਂ ਵਰਤਣੀ ਚਾਹੀਦੀ ਹੈ ਅਤੇ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਸਰੀਰ ਦਾ ਦਰਦ ਹੋਣਾ, ਸਾਹ ਲੈਣ ਵਿਚ ਤਕਲੀਫ, ਖੰਘ ਤੇ ਜੁਕਾਮ ਆਦਿ ਹੋਵੇੇ ਤਾਂ ਕੋੋਰੋਨਾ ਟੈਸਟ ਤੁਰੰਤ ਕਰਵਾਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਸਮੇਂ ਸਿਰ ਬਿਮਾਰੀ ਦਾ ਪਤਾ ਲੱਗ ਜਾਣ ਨਾਲ ਜਿੱਥੇ ਬਿਮਾਰੀ ਦਾ ਫੈਲਾਅ ਰੁਕੇਗਾ, ਉਸਦੇ ਨਾਲ ਕੀਮਤੀ ਜਾਨ ਵੀ ਬਚਾਈ ਜਾ ਸਕਦੀ ਹੈ।

ਸ. ਸਿੰਘ ਨੇ ਕਿਹਾ ਕਿ ਹੁਣ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਕੋਰੋਨਾ ਵਿਰੁੱਧ ਜਿੱਤ ਤੋਂ ਥੋੜ੍ਹੀ ਦੂਰ ਹੈ, ਕਿਉਂਕਿ ਸੂਬੇ ਦੇ ਮੁਕਾਬਲੇ ਜ਼ਿਲ੍ਹੇ ਵਿਚ ਸਭ ਤੋਂ ਘੱਟ 16 ਐਕਟਿਵ ਕੇਸ ਹਨ। ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਦੀ ਪਾਲਣਾ ਸੁਹਿਰਦਤਾ ਨਾਲ ਕਰਨੀ ਚਾਹੀਦੀ ਹੈ ਤਾਂ ਜੋ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਕਰਨ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ।

ਉਨ੍ਹਾਂ ਨੇ ਅੱਗੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਮਾਸਕ ਲਾਜ਼ਮੀ ਤੌਰ ’ਤੇ ਪਹਿਿਨਆ ਜਾਵੇ। ਆਪਸੀ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਤਾ ਜਾਵੇ ਅਤੇ ਯੋਗ ਵਿਅਕਤੀ ਵੈਕਸੀਨ ਜ਼ਰੂਰ ਲਗਾਉਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ