Tuesday, July 07, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Health

ਕੋਵਿਡ ਪਾਜਿਟਿਵ ਆਏ ਰਜਿਸਟਰਡ ਉਸਾਰੀ ਕਾਮਿਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਰਜਿਸਟ੍ਰੇਸ਼ਨ ਸੇਵਾ ਕੇਂਦਰਾਂ 'ਚ ਹੋਵੇਗੀ

PUNJAB NEWS EXPRESS | July 14, 2021 03:57 PM

ਪਟਿਆਲਾ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਵਿਡ ਪਾਜਿਟਿਵਿ ਆਉਣ ਵਾਲੇ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਵਿੱਤੀ ਸਹਾਇਤਾ ਦੇਣ ਦਾ ਅਹਿਮ ਫੈਸਲਾ ਕੀਤਾ ਗਿਆ ਸੀ। ਕਿਰਤ ਵਿਭਾਗ ਵੱਲੋਂ ਪ੍ਰਦਾਨ ਕੀਤੀ ਜਾਣ ਵਾਲੀ ਇਸ ਸਹਾਇਤਾ ਲਈ ਹੁਣ ਸੂਚੀਬੱਧ ਉਸਾਰੀ ਕਿਰਤੀ ਕਾਮੇ ਜਾਂ ਉਸਦੇ ਪਰਿਵਾਰ ਦੇ ਨਜਦੀਕੀ ਮੈਂਬਰ ਨੂੰ ਕੋਵਿਡ-19 ਮਹਾਂਮਾਰੀ ਦੀ ਲਾਗ ਤੋਂ ਪੀੜਤ ਹੋਣ ਉਪਰੰਤ ਵਿੱਤੀ ਸਹਾਇਤਾ ਲੈਣ ਲਈ ਰਜਿਸਟਰੇਸ਼ਨ ਕਰਵਾਉਣ ਲਈ ਕੇਵਲ ਆਪਣੇ ਨੇੜਲੇ ਸੇਵਾ ਕੇਂਦਰ ਵਿਖੇ ਜਾਣਾ ਪਵੇਗਾ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਕੋਵਿਡ ਪਾਜਿਟਿਵ ਆਉਣ ਵਾਲੇ ਅਤੇ ਇਕਾਂਤਵਾਸ ਰਹਿਣ ਵਾਲੇ ਉਸਾਰੀ ਕਿਰਤੀ ਕਾਮਿਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਫਾਰਮ ਜਮ੍ਹਾਂ ਤੇ ਰਜਿਸਟਰ੍ਰੇਸ਼ਨ ਕਰਵਾਉਣ ਲਈ ਸੇਵਾ ਕੇਂਦਰਾਂ ਵਿਖੇ ਇਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾ ਈ-ਸੇਵਾ ਪੰਜਾਬ ਪੋਰਟਲ ਰਾਹੀਂ ਸੇਵਾ ਕੇਂਦਰਾਂ ਵਿਖੇ ਉਪਲਬਧ ਹੋਵੇਗੀ ਅਤੇ ਇਸ ਲਈ ਕੇਵਲ 10 ਰੁਪਏ ਦੀ ਸੇਵਾ ਫੀਸ ਰੱਖੀ ਗਈ ਹੈ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਕੋਵਿਡ ਪਾਜਿਟਿਵ ਆਉਣ ਮਗਰੋਂ ਇਕਾਂਤਵਾਸ ਰਹੇ ਹੋਏ ਉਸਾਰੀ ਕਿਰਤੀ ਕਾਮੇ ਨੂੰ ਇਸ ਵਿੱਤੀ ਸਹਾਇਤਾ ਲਈ ਯੋਗ ਮੰਨਿਆ ਗਿਆ ਹੈ। ਇਸ ਲਈ ਕਿਰਤ ਵਿਭਾਗ ਕੋਲ ਸੂਚੀਬੱਧ ਕਾਮੇ ਨੂੰ ਆਪਣੇ ਨੇੜਲੇ ਸੇਵਾ ਕੇਂਦਰ ਵਿਖੇ ਜਾਣਾ ਪਵੇਗਾ, ਜਿੱਥੇ ਉਸਨੂੰ ਲੋੜੀਂਦੇ ਦਸਤਾਵੇਜਾਂ ਨਾਲ ਆਪਣੀ ਅਰਜ਼ੀ ਆਨਲਾਈਨ ਜਮ੍ਹਾ ਕਰਵਾਉਣੀ ਹੋਵੇਗੀ। ਇਸ ਲਈ ਕੋਈ ਵੀ ਅਰਜ਼ੀ ਦਸਤੀ ਜਾਂ ਨਿਜੀ ਤੌਰ 'ਤੇ ਸਵਿਕਾਰ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿਖੇ ਇਹ ਸੇਵਾ ਉਪਲਬੱਧ ਹੋਵੇਗੀ ਅਤੇ ਯੋਗ ਤੇ ਰਜਿਸਟਰਡ ਉਸਾਰੀ ਕਿਰਤੀ ਇਹ ਸੇਵਾ ਪ੍ਰਾਪਤ ਕਰ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ

ਟੀਏਵੀਆਰ ਬਜ਼ੁਰਗਾਂ ਵਿੱਚ ਸਰਜੀਕਲ ਐਓਰਟਿਕ ਵਾਲਵ ਬਦਲਣ ਦਾ ਇੱਕ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਵਿਕਲਪ ਹੈ।

ਡਾ. ਜਸਬੀਰ ਸਿੰਘ ਔਲਖ ਅਤੇ ਪਰਿਵਾਰ ਵੱਲੋਂ ਸਿਹਤ, ਵਿਕਾਸ, ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ-ਚਰਚਾ