Thursday, April 18, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਕੋਰੋਨਾ ਵਾਇਰਸ ਨੂੰ ਰੋਕਣ ਲਈ ਕੋਵਿਡ ਰੋਕੂ ਟੀਕਾ ਵਰਦਾਨ ਸਾਬਿਤ ਹੋਵੇਗਾ : ਡਾ. ਗੀਤਾਂਜਲੀ ਸਿੰਘ

PUNJAB NEWS EXPRESS | July 16, 2021 04:28 PM

ਨਵਾਂਸ਼ਹਿਰ:ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ। ਇਸੇ ਕੜੀ ਤਹਿਤ ਪ੍ਰਾਈਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਮੁਜ਼ੱਫਰਪੁਰ ਨੇ ਵੱਖ-ਵੱਖ ਪਿੰਡਾਂ ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ।

ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਅੱਜ ਸਿਹਤ ਬਲਾਕ ਮੁਜੱਫਰਪੁਰ ਦੇ ਵੱਖ-ਵੱਖ ਟੀਕਾਕਰਨ ਕੇਂਦਰਾਂ ਉੱਤੇ 18 ਸਾਲ ਤੋਂ ਵੱਧ ਉਮਰ ਦੇ ਕੁੱਲ 876 ਯੋਗ ਵਿਅਕਤੀਆਂ ਨੂੰ ਟੀਕੇ ਲਗਾਏ ਗਏ।

ਡਾ. ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦਿਨ-ਰਾਤ ਇਕ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਰੋਕੂ ਟੀਕਾਕਰਨ ਨਾਲ ਕੋਰੋਨਾ ਵਾਇਰਸ ਦਾ ਲੱਕ ਤੋੜਿਆ ਜਾ ਰਿਹਾ ਹੈ। ਕੋਰੋਨਾ ਮਹਾਂਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਕੋਰੋਨਾ ਰੋਕਣ ਲਈ ਕੋਵਿਡ ਰੋਕੂ ਟੀਕਾ ਵਰਦਾਨ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਬਲਾਕ ਵਿਚ ਟੀਕਾਕਰਨ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 18 ਸਾਲ ਤੋਂ ਉਪਰਲੇ ਸਾਰੇ ਵਿਅਕਤੀ ਕੋਵਿਡ ਦਾ ਟੀਕਾ ਜ਼ਰੂਰ ਲਗਵਾਉਣ ਅਤੇ ਆਪਣੇ ਪਰਿਵਾਰਕ ਜੀਆਂ, ਰਿਸ਼ਤੇਦਾਰ, ਗੁਆਂਢੀਆਂ ਅਤੇ ਹੋਰ ਸਾਰੇ ਲਾਭਪਾਤਰੀਆਂ ਨੂੰ ਇਸ ਵਾਸਤੇ ਹੱਲਾਸ਼ੇਰੀ ਦੇਣ।

ਸੀਨੀਅਰ ਮੈਡੀਕਲ ਅਫਸਰ ਨੇ ਕੋਵਿਡ ਰੋਕੂ ਟੀਕਾਕਰਨ ਸਬੰਧੀ ਫੈਲ ਰਹੀਆਂ ਅਫਵਾਹਾਂ ਨੂੰ ਮੁੱਢੋ ਰੱਦ ਕਰਦਿਆਂ ਦੱਸਿਆ ਕਿ ਟੀਕਾ ਲਗਵਾਉਣ ਨਾਲ ਸਰੀਰ 'ਤੇ ਕੋਈ ਮਾੜਾ ਅਸਰ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਵਾਸਤੇ ਪੂਰੀ ਤਨਦੇਹੀ ਨਾਲ ਲੱਗਾ ਹੋਇਆ ਹੈ ਅਤੇ ਲੋਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਇਸ ਬੀਮਾਰੀ ਦੇ ਮਾੜੇ-ਮੋਟੇ ਵੀ ਲੱਛਣ ਦਿਸਣ 'ਤੇ ਤੁਰੰਤ ਟੈਸਟ ਕਰਵਾਉਣ ਅਤੇ ਨਾਲ ਹੀ ਕੋਵਿਡ ਟੀਕਾਕਰਨ ਵੀ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਟੀਕੇ ਲਾਉਣ ਦਾ ਕੰਮ ਸਿਖਲਾਈ ਪ੍ਰਾਪਤ ਸਟਾਫ਼ ਦੁਆਰਾ ਮਾਹਰ ਡਾਕਟਰਾਂ ਦੀ ਸਿੱਧੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕੱਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰੱਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ