Thursday, April 25, 2024

Health

ਪੀ ਐਂਡ ਜੀ ਇੰਡੀਆ ਨੇ ਬਲਬੀਰ ਸਿੱਧੂ ਨੂੰ ਮੁੱਖ ਮੰਤਰੀ ਕੋਵਿਡ-19 ਰਾਹਤ ਫੰਡ ਲਈ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

PUNJAB NEWS EXPRESS | July 16, 2021 04:34 PM

ਚੰਡੀਗੜ੍ਹ: ਆਪਣੀ ਕਾਰਪੋਰੇਟ ਅਤੇ ਸਮਾਜਿਕ ਜਿੰਮੇਵਾਰੀ (ਸੀਐਸਆਰ) ਨੂੰ ਪੂਰਾ ਕਰਦੇ ਹੋਏ ਪੀ ਐਂਡ ਜੀ ਇੰਡੀਆ ਦੇ ਨੁਮਾਇੰਦਿਆਂ ਨੇ ਅੱਜ ਮੁੱਖ ਮੰਤਰੀ ਕੋਵਿਡ-19 ਰਾਹਤ ਫੰਡ ਵਿਚ ਇਕ ਕਰੋੜ ਰੁਪਏ ਦਾ ਯੋਗਦਾਨ ਪਾਇਆ। ਪੀ ਐਂਡ ਜੀ ਇੰਡੀਆ ਦੇ ਨੁਮਾਇੰਦਿਆਂ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਚੈੱਕ ਸੌਂਪਿਆ।

ਇਸ ਵੱਡੇ ਸਨਅੱਤਕਾਰ ਦੇ ਯਤਨਾਂ ਦੀ ਸਲਾਘਾ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਟੀਕਾਕਰਨ ਵਿੱਚ ਯੋਗਦਾਨ ਪਾਉਣ ਸਬੰਧੀ ਆਪਣੀ ਵਚਨਬੱਧਤਾ ਦੇ ਮੱਦੇਨਜ਼ਰ ਪੀ ਐਂਡ ਜੀ ਨੇ ਕੋਵਿਡ-19 ਸਬੰਧੀ ਤਿਆਰੀਆਂ ਲਈ ਇਕ ਕਰੋੜ ਰੁਪਏ ਦਾ ਯੋਗਦਾਨ ਪਾਇਆ ਅਤੇ ਇਸ ਨੇ ਸੂਬੇ ਵਿੱਚ ਲੋਕਾਂ ਨੂੰ ਕਰਿਆਨੇ ਦੀਆਂ ਕਿੱਟਾਂ, ਸੈਨੇਟਰੀ ਪੈਡ ਮੁਹੱਈਆ ਕਰਵਾ ਕੇ ਵੱਡੇ ਪੱਧਰ ‘ਤੇ ਵੀ ਯੋਗਦਾਨ ਪਾਇਆ।

ਕਮਿਊਨਿਟੀ ਪ੍ਰਤੀ ਆਪਣੇ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਪੀ ਐਂਡ ਜੀ ਸਾਊਥ ਏਸ਼ੀਆ ਦੇ ਗਵਰਨਮੈਂਟ ਰਿਲੇਸ਼ਨਸ ਹੈੱਡ ਸ੍ਰੀ ਸਚਿਨ ਸੈਣੀ ਅਤੇ ਪੀ ਐਂਡ ਜੀ ਵਿੱਚ ਸੀਨੀਅਰ ਮੈਨੇਜਰ ਜੀਆਰ ਸ੍ਰੀ ਜੇ.ਪੀ. ਭਾਦੋਲਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ, ਪੀ ਐਂਡ ਜੀ ਇੰਡੀਆ ਨੇ ਸਰਕਾਰ ਅਤੇ ਰਾਹਤ ਸੰਸਥਾਵਾਂ ਦੀ ਭਾਈਵਾਲੀ ਨਾਲ ਲੋਕਾਂ ਦੀ ਭਲਾਈ ਲਈ ਆਪਣਾ ਰਾਹਤ ਪ੍ਰੋਗਰਾਮ ‘ਪੀ ਐਂਡ ਜੀ ਸੁਰੱਕਸ਼ਾ ਇੰਡੀਆ’ ਸ਼ੁਰੂ ਕੀਤਾ। ਮਹਾਂਮਾਰੀ ਦੀ ਸ਼ੁਰੂਆਤ ਤੋਂ ਹੀ ਪੀ ਐਂਡ ਜੀ ਸਰਕਾਰ ਨੂੰ ਵਿੱਤੀ ਸਹਾਇਤਾ, ਉਤਪਾਦਾਂ, ਘਰੇਲੂ ਤੌਰ ‘ਤੇ ਬਣਾਏ ਮਾਸਕ ਅਤੇ ਸੈਨੀਟਾਈਜਰ ਦਾਨ ਕਰਕੇ ਕਮਿਊਨਿਟੀ ਦੀ ਸਹਾਇਤਾ ਕਰ ਰਿਹਾ ਹੈ।ਸਿਹਤ ਮੰਤਰੀ ਨੇ ਹੋਰ ਸਨਅਤਕਾਰਾਂ ਨੂੰ ਅੱਗੇ ਆਉਣ ਅਤੇ ਆਪਣੀ ਕਾਰਪੋਰੇਟ ਅਤੇ ਸਮਾਜਿਕ ਜ਼ਿੰਮੇਵਾਰੀ ਤਹਿਤ ਲੋਕਾਂ ਦੀ ਸੇਵਾ ਕਰਨ ਦੀ ਵੀ ਅਪੀਲ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ