Sunday, October 04, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Health

ਕੋਵਿਡ-19 : ਪੀੜਤਾਂ ਦੀ ਗਿਣਤੀ ਮੁੜ 40 ਹਜ਼ਾਰ ਤੋਂ ਪਾਰ

PUNJAB NEWS EXPRESS | July 19, 2021 12:02 PM

ਨਵੀਂ ਦਿੱਲੀ:  ਦੇਸ਼ ਅੰਦਰ ਕੋਰੋਨਾ ਵਾਇਰਸ (ਕੋਵਿਡ-19) ਦੇ ਮਾਮਲਿਆਂ ’ਚ ਉਤਰਾਅ-ਚੜ੍ਹਾਅ ਜਾਰੀ ਹੈ। ਐਤਵਾਰ ਨੂੰ ਇਸ ਲਾਗ ਦੇ 41, 157 ਨਵੇਂ ਮਾਮਲੇ ਪਾਜ਼ੇਟਿਵ ਆਉਣ ਤੋਂ ਬਾਅਦ ਦੇਸ਼ ’ਚ ਹੁਣ ਤੱਕ ਪੀੜਤਾਂ ਦੀ ਕੁੱਲ ਗਿਣਤੀ ਵਧ ਕੇ 3, 11, 06, 065 ਹੋ ਗਈ, ਜਦੋਂ ਕਿ 518 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 4, 13, 609 ’ਤੇ ਪਹੁੰਚ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 4, 22, 660 ਹੋ ਗਈ, ਜਦੋਂ ਕਿ ਇਸ ਲਾਗ ਦੇ ਕੁੱਲ ਮਾਮਲਿਆਂ ਦਾ 1.36 ਫੀਸਦੀ ਹੈ। ਕੋਰੋਨਾ ਤੋਂ ਠੀਕ ਹੋ ਚੱੁਕੇ ਲੋਕਾਂ ਦੀ ਰਾਸ਼ਟਰੀ ਦਰ 97.31 ਫੀਸਦੀ ਹੈ। ਪਿਛਲੇ 24 ਘੰਟਿਆਂ ’ਚ 1, 365 ਮਰੀਜ਼ ਇਸ ਲਾਗ ਤੋਂ ਠੀਕ ਵੀ ਹੋਏ ਹਨ। ਸ਼ਨੀਵਾਰ ਨੂੰ ਕੋਰੋਨਾ ਲਈ 19, 36, 709 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ ਇਸ ਦੇ ਨਾਲ ਹੀ ਹੁਣ ਇਸ ਮਹਾਮਾਰੀ ਦਾ ਪਤਾ ਲਗਾਉਣ ਲਈ ਕੀਤੇ ਗਏ ਨਮੂਨਿਆਂ ਦੀ ਜਾਂਚ ਦੀ ਗਿਣਤੀ 44, 39, 58, 663 ਹੋ ਗਈ ਹੈ।
ਅੰਕੜਿਆਂ ਅਨੁਸਾਰ, ਇਸ ਬੀਮਾਰੀ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 3, 02, 69, 796 ਹੋ ਗਈ ਹੈ, ਜਦੋਂ ਕਿ ਮੌਤ ਦਰ 1.33 ਫੀਸਦੀ ਹੈ। ਦੇਸ਼ਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹਾਲੇ ਤੱਕ ਟੀਕੇ ਦੀਆਂ ਕੁੱਲ 40.49 ਕਰੋੜ ਖੁਰਾਕਾਂ ਦਿੱਤੀਆਂ ਜਾ ਚੱੁਕੀਆਂ ਹਨ। ਦੇਸ਼ ’ਚ ਪਿਛਲੇ ਸਾਲ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਉੱਥੇ ਹੀ ਇਸ ਵਿਸ਼ਾਣੂ ਦੇ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ, 20 ਨਵੰਬਰ ਨੂੰ 90 ਲੱਖ ਦੇ ਪਾਰ ਹੋ ਗਏ। ਦੇਸ਼ ’ਚ 19 ਦਸੰਬਰ ਨੂੰ ਇਹ ਮਾਮਲੇ ਇਕ ਕਰੋੜ ਦੇ ਪਾਰ, 4 ਮਈ ਨੂੰ 2 ਕਰੋੜ ਦੇ ਪਾਰ ਅਤੇ 23 ਜੂਨ ਨੂੰ 3 ਕਰੋੜ ਦੇ ਪਾਰ ਚੱਲੇ ਗਏ ਸਨ।  

Have something to say? Post your comment

google.com, pub-6021921192250288, DIRECT, f08c47fec0942fa0

Health

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰ-ਆਧਾਰਿਤ ਮਾਨਸਿਕ ਸਿਹਤ ਸੰਭਾਲ ਲਈ ਰੂਪ-ਰੇਖਾ ਉਲੀਕੀ

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ