Friday, April 26, 2024

Health

ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਲਈ ਲੋਕਾਂ ਨੂੰ ਵਧੇਰੇ ਜਾਗਰੂਕ ਹੋਣ ਦੀ ਜ਼ਰੂਰਤ : ਡਾ. ਗੀਤਾਂਜਲੀ ਸਿੰਘ

PUNJAB NEWS EXPRESS | July 24, 2021 05:52 PM

ਨਵਾਂਸ਼ਹਿਰ: ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿੱਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਜਰੂਰੀ ਹੈ, ਉਸ ਦੇ ਨਾਲ ਕੋਰੋਨਾ ਟੈਸਟਿੰਗ ਵੀ ਬਹੁਤ ਲਾਜ਼ਮੀ ਹੈ।ਇਹ ਜਾਣਕਾਰੀ ਡਾ. ਗੀਤਾਂਜਲੀ ਸਿੰਘ ਸੀਨੀਅਰ ਮੈਡੀਕਲ ਅਫ਼ਸਰ (ਐੱਸ.ਐੱਮ.ਓ) ਸਿਹਤ ਬਲਾਕ ਮੁਜ਼ੱਫਰਪੁਰ ਨੇ ਲੰਗੜੋਆ ਨਾਕੇ 'ਤੇ ਤਾਇਨਾਤ ਸੈਂਪਲਿੰਗ ਟੀਮ ਦੇ ਕੰਮਕਾਜ ਦੀ ਚੈਕਿੰਗ ਕਰਦਿਆਂ ਦਿੱਤੀ।

ਡਾ ਗੀਤਾਂਜਲੀ ਸਿੰਘ ਨੇ ਦੱਸਿਆ ਕਿ ਮਾਣਯੋਗ ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਅੰਦਰ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਲੋਕਾਂ ਨੂੰ ਕੋਰੋਨਾ ਟੈਸਟਿੰਗ ਕਰਵਾਉਣ ਲਈ ਨਿਰੰਤਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਕੋਵਿਡ ਬਿਮਾਰੀ ਦੀ ਸੰਭਾਵਿਤ ਤੀਜੀ ਲਹਿਰ ਲਈ ਬਲਾਕ ਵਾਸੀਆਂ ਨੂੰ ਹੋਰ ਵਧੇਰੇ ਜਾਗਰੂਕ ਹੋਣ ਦੀ ਜ਼ਰੂਰਤ ਹੈ।

ਉਨ੍ਹਾਂ ਨੇ ਬਲਾਕ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਜ਼ਰੂਰ ਕਰਵਾਓ। ਲਾਪਰਵਾਹੀ ਬਿਲਕੁੱਲ ਨਹੀਂ ਵਰਤਣੀ ਚਾਹੀਦੀ ਹੈ ਅਤੇ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਸਰੀਰ ਦਾ ਦਰਦ ਹੋਣਾ, ਸਾਹ ਲੈਣ ਵਿਚ ਤਕਲੀਫ, ਖੰਘ ਤੇ ਜੁਕਾਮ ਆਦਿ ਹੋਵੇੇ ਤਾਂ ਕੋੋਰੋਨਾ ਟੈਸਟ ਤੁਰੰਤ ਕਰਵਾਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਸਮੇਂ ਸਿਰ ਬਿਮਾਰੀ ਦਾ ਪਤਾ ਲੱਗ ਜਾਣ ਨਾਲ ਜਿੱਥੇ ਬਿਮਾਰੀ ਦਾ ਫੈਲਾਅ ਰੁਕੇਗਾ, ਉਸਦੇ ਨਾਲ ਕੀਮਤੀ ਜਾਨ ਵੀ ਬਚਾਈ ਜਾ ਸਕਦੀ ਹੈ।

ਡਾ. ਸਿੰਘ ਨੇ ਅੱਗੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਮਾਸਕ ਲਾਜ਼ਮੀ ਤੌਰ 'ਤੇ ਪਹਿਨਿਆ ਜਾਵੇ। ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਹੱਥਾ ਨੂੰ ਵਾਰ-ਵਾਰ ਸਾਬਣ ਨਾਲ ਧੋਤਾ ਜਾਵੇ ਅਤੇ 18 ਸਾਲ ਤੋਂ ਵੱਧ ਉਮਰ ਦੇ ਯੋਗ ਵਿਅਕਤੀ ਵੈਕਸੀਨ ਜ਼ਰੂਰ ਲਗਾਉਣ।

ਇਸ ਮੌਕੇ ਡਾ ਗੁਰਪ੍ਰੀਤ ਸਿੰਘ, ਹੈਲਥ ਇੰਸਪੈਕਟਰ ਸੁਲਿੰਦਰ ਬਾਂਸਲ ਸਮੇਤ ਸਿਹਤ ਤੇ ਪੁਲਿਸ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ