Saturday, April 27, 2024

Health

ਕੋਵਿਡ-19 : ਰਿਕਵਰੀ ਦਰ ਵਧ ਕੇ 97.36 ਫੀਸਦੀ ਹੋਈ

PUNJAB NEWS EXPRESS | July 26, 2021 11:31 AM

ਨਵੀਂ ਦਿੱਲੀ:  ਭਾਰਤ ’ਚ ਬੀਤੇ ਕੁਝ ਸਮੇਂ ਤੋਂ ਕੋਰੋਨਾ ਵਾਇਰਸ (ਕੋਵਿਡ-19) ਦੀ ਰਫ਼ਤਾਰ 40 ਹਜ਼ਾਰ ਦੇ ਨੇੜੇ-ਤੇੜੇ ਰੁਕੀ ਹੋਈ ਹੈ। ਐਤਵਾਰ ਲਗਾਤਾਰ ਤੀਜਾ ਦਿਨ ਰਿਹਾ, ਜਦੋਂ ਕੋਰੋਨਾ ਦੇ ਮਾਮਲੇ 40 ਹਜ਼ਾਰ ਤੋਂ ਹੇਠਾਂ ਆਏ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਬੀਤੇ 24 ਘੰਟਿਆਂ ਵਿਚ ਕੋਰੋਨਾ ਦੇ 39, 742 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਦੇਸ਼ ਵਿਚ ਕੁੱਲ ਮਾਮਲਿਆਂ ਦੀ ਗਿਣਤੀ 3, 13, 71, 901 ਹੋ ਗਈ, ਉੱਥੇ ਹੀ ਇਸ ਲਾਗ ਨਾਲ 535 ਹੋਰ ਲੋਕਾਂ ਦੀ ਜਾਨ ਚਲੀ ਗਈ। ਇਨ੍ਹਾਂ ਮੌਤਾਂ ਨਾਲ ਮਿ੍ਰਤਕਾਂ ਦੀ ਗਿਣਤੀ ਵਧ ਕੇ 4, 20, 551 ਹੋ ਗਈ ਹੈ, ਜਦਕਿ ਮੌਤ ਦਰ 1.34 ਫ਼ੀਸਦੀ ਹੈ।
ਅੰਕੜਿਆਂ ਮੁਤਾਬਕ ਦੇਸ਼ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 4, 08, 212 ਰਹਿ ਗਈ ਹੈ ਅਤੇ ਕੋਵਿਡ-19 ਨਾਲ ਸਿਹਤਮੰਦ ਹੋਣ ਵਾਲਿਆਂ ਦੀ ਰਾਸ਼ਟਰੀ ਦਰ 97.36 ਫ਼ੀਸਦੀ ਹੈ। ਪਿਛਲੇ 24 ਘੰਟਿਆਂ ਵਿਚ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਨਵੇਂ ਮਾਮਲਿਆਂ ਤੋਂ ਵੱਧ ਹੈ। ਦੇਸ਼ ’ਚ ਇਕ ਦਿਨ ਵਿਚ ਕੋਰੋਨਾ ਦੇ 39, 972 ਲੋਕ ਠੀਕ ਹੋਏ ਹਨ, ਜਿਸ ਨਾਲ ਕੁੱਲ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਗਿਣਤੀ 3, 05, 43, 138 ਹੋ ਗਈ ਹੈ। ਦੇਸ਼ ’ਚ ਕੋਰੋਨਾ ਟੀਕੇ ਦੀਆਂ ਹੁਣ ਤੱਕ 43.31 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਅੰਕੜਿਆਂ ਮੁਤਾਬਕ ਦੇਸ਼ ’ਚ ਪਿਛਲੇ 24 ਘੰਟਿਆਂ ਵਿਚ 17, 18, 756 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਗਈ। ਜਿਸ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਰੋਨਾ ਲਈ ਕੀਤੀ ਗਈ ਨਮੂਨਿਆਂ ਦੀ ਜਾਂਚ ਦੀ ਗਿਣਤੀ 45, 62, 89, 567 ਹੋ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ