Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ

PUNJAB NEWS EXPRESS | July 26, 2021 04:15 PM

ਚੰਡੀਗੜ੍ਹ/ਮੋਗਾ:ਬੀਤੇ ਦਿਨੀਂ ਮੋਗਾ - ਕੋਟ ਇਸੇ ਖਾਂ ਸੜਕ ਉੱਤੇ ਹੋਏ ਹਾਦਸੇ ਵਿੱਚ ਜਖਮੀ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਲਈ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਅੱਜ ਵਿਸ਼ੇਸ਼ ਤੌਰ ਉੱਤੇ ਮੋਗਾ ਦੇ ਸਿਵਲ ਹਸਪਤਾਲ ਵਿਖੇ ਪਹੁੰਚੇ। ਇਸ ਮੌਕੇ ਉਹਨਾਂ ਨਾਲ ਡਾਕਟਰ ਹਰਜੋਤ ਕਮਲ, ਸ੍ਰ ਦਰਸ਼ਨ ਸਿੰਘ ਬਰਾੜ, ਸ੍ਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸ੍ਰ ਕੁਲਬੀਰ ਸਿੰਘ ਜੀਰਾ (ਸਾਰੇ ਵਿਧਾਇਕ), ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ, ਸਾਬਕਾ ਵਿਧਾਇਕ ਸ੍ਰੀ ਵਿਜੈ ਸਾਥੀ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਸ੍ਰੀ ਹਰਕੇਸ਼ ਚੰਦ ਸਰਮਾ ਰਾਜਸੀ ਸਕੱਤਰ ਸਿਹਤ ਮੰਤਰੀ ਪੰਜਾਬ, ਅਤੇ ਹੋਰ ਕਈ ਪ੍ਰਮੁੱਖ ਸਖਸ਼ੀਅਤਾਂ ਹਾਜਰ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ ਹੈ। ਸਿਹਤ ਵਿਭਾਗ ਨੇ ਪਿਛਲੇ ਸਮੇਂ ਦੌਰਾਨ ਇਸ ਦਿਸਾ ਵਿੱਚ ਕਾਫੀ ਮਿਹਨਤ ਕੀਤੀ ਹੈ। ਅੱਜ ਵਿਭਾਗ ਪਹਿਲੀ ਅਤੇ ਦੂਜੀ ਲਹਿਰ ਦੇ ਮੁਕਾਬਲੇ 25 ਫੀਸਦੀ ਵਧੇਰੇ ਮਰੀਜ਼ਾਂ ਨੂੰ ਸੰਭਾਲਣ ਦੇ ਸਮਰੱਥ ਹੋ ਗਿਆ ਹੈ। ਸਰਕਾਰੀ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਗਿਣਤੀ ਹੋਰ ਵਧਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ 78 ਪੀ ਐੱਸ ਏ ਪਲਾਂਟ ਸਥਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਆਕਸੀਜਨ ਟੈਂਕਰਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।

ਰੀਜਾਂ ਨਾਲ ਗੱਲਬਾਤ ਕਰਦਿਆਂ ਸ੍ਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜ੍ਹੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ। ਉਹਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਮਿ੍ਰਤਕਾਂ ਦੇ ਪਰਿਵਾਰਾਂ ਨੂੰ 5-5 ਲੱਖ, ਜਖਮੀਆਂ ਨੂੰ 50-50 ਹਜਾਰ ਅਤੇ ਮੁਫਤ ਇਲਾਜ ਕਰਾਇਆ ਜਾਵੇਗਾ। ਇਸ ਹਾਦਸੇ ਵਿਚ ਜਾਨ ਗਵਾਉਣ ਵਾਲੇ ਲੋਕਾਂ ਬਾਰੇ ਉਹਨਾਂ ਕਿਹਾ ਕਿ ਇਹ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਇਸ ਦੁੱਖ ਵਿੱਚ ਪਰਿਵਾਰਾਂ ਨੂੰ ਢਾਰਸ ਦੇਣ ਲਈ ਉਹ ਹਮੇਸ਼ਾਂ ਨਾਲ ਖੜ੍ਹੇ ਹਨ। ਇਸ ਮੌਕੇ ਉਹਨਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਜੇਰੇ ਇਲਾਜ ਮਰੀਜ਼ਾਂ ਨੂੰ ਜਲਦ ਠੀਕ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ