Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਰੋਕਣ ਲਈ ਟੀਕਾਕਰਨ ਬਹੁਤ ਜ਼ਰੂਰੀ : ਡਾ. ਕੁਲਦੀਪ ਰਾਏ

PUNJAB NEWS EXPRESS | July 26, 2021 05:34 PM

ਨਵਾਂਸ਼ਹਿਰ: ਮਾਣਯੋਗ ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਨੇ ਜ਼ਿਲ੍ਹੇ ਅੰਦਰ ਸਰਕਾਰੀ ਸਕੂਲਾਂ ਦੇ ਖੁੱਲ੍ਹਣ ਤੋਂ ਬਾਅਦ ਕੋਵਿਡ-19 ਰੋਕੂ ਟੀਕਾਕਰਨ ਲਈ ਨਵੀਆਂ ਵੈਕਸੀਨੇਸ਼ਨ ਸਾਈਟਾਂ ਬਣਾ ਲਈਆਂ ਹਨ। ਇਸ ਤੋਂ ਪਹਿਲਾਂ ਕੋਵਿਡ ਰੋਕੂ ਟੀਕਾਕਰਨ ਸਰਕਾਰੀ ਸਕੂਲਾਂ ਵਿਚ ਕੀਤਾ ਜਾ ਰਿਹਾ ਸੀ। ਇਹ ਫੈਸਲਾ ਸਕੂਲਾਂ ਵਿੱਚ ਗੈਰ-ਜ਼ਰੂਰੀ ਭੀੜ ਨੂੰ ਆਉਣ ਤੋਂ ਰੋਕਣ ਅਤੇ ਲਾਗ ਫੈਲਣ ਦੇ ਜ਼ੋਖਮ ਤੋਂ ਬਚਣ ਦੇ ਦੋਹਰੇ ਮੰਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਫਸਰ-ਕਮ-ਕਾਰਜਕਾਰੀ ਸਿਵਲ ਸਰਜਨ ਡਾ. ਕੁਲਦੀਪ ਰਾਏ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅੱਜ ਤੋਂ ਕੋਵਿਡ ਰੋਕੂ ਟੀਕਾਕਰਨ ਲਈ ਸਥਾਨ ਬਦਲ ਦਿੱਤੇ ਗਏ ਹਨ। ਕੋਵਿਡ-19 ਸਬੰਧੀ ਪ੍ਰੋਟੋਕਲ ਅਤੇ ਸਕੂਲੀ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਹੁਣ ਸਰਕਾਰੀ ਸਕੂਲਾਂ ਵਿਚ ਕੋਵਿਡ-19 ਰੋਕੂ ਟੀਕਾਕਰਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਵਿਡ ਰੋਕੂ ਟੀਕਾਕਰਨ ਹੁਣ ਨਵੇਂ ਸਥਾਨਾਂ ਉੱਤੇ ਕੀਤਾ ਜਾਵੇਗਾ। ਜ਼ਿਲ੍ਹੇ ਵਿਚ ਪਹਿਲਾਂ 10 ਫਿਕਸ ਸਥਾਨਾਂ ਉੱਤੇ ਟੀਕਾਕਰਨ ਕੀਤਾ ਜਾ ਰਿਹਾ ਸੀ, ਜੋ ਕਿ ਹੁਣ 12 ਫਿਕਸ ਸਥਾਨਾਂ ਉੱਤੇ ਕੀਤਾ ਜਾਵੇਗਾ।

ਜ਼ਿਲ੍ਹੇ ਵਿੱਚ ਨਵੀਆਂ ਟੀਕਾਕਰਨ ਸਾਈਟਾਂ ਬਾਰੇ ਜਾਣਕਾਰੀ ਦਿੰਦਿਆਂ ਡਾ ਕੁਲਦੀਪ ਰਾਏ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਸਰਕਾਰੀ ਸਕੂਲਾਂ ਤੋਂ ਬਦਲ ਕੇ ਸ਼ਹਿਰੀ ਤੇ ਪੇਡੂ ਇਲਾਕਿਆਂ ਵਿਚ 12 ਨਵੀਆਂ ਟੀਕਾਕਰਨ ਸਾਈਟਾਂ ਸਥਾਪਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ ਸਿੰਘ ਸਭਾ ਗੁਰਦੁਆਰਾ ਨੇੜੇ ਬੱਸ ਸਟੈਂਡ ਰਾਹੋਂ, ਕਮਿਊਨਿਟੀ ਸੈਂਟਰ ਨੇੜੇ ਪੰਜਾਬ ਨੈਸ਼ਨਲ ਬੈਂਕ ਉਸਮਾਨਪੁਰ, ਸ੍ਰੀ ਗੁਰੁ ਰਵਿਦਾਸ ਗੁਰਦੁਆਰਾ ਸੜੋਆ, ਰਾਧਾ ਸਵਾਮੀ ਸੰਤਸੰਗ ਘਰ ਨੇੜੇ ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਹਸਪਤਾਲ ਖਟਕੜ ਕਲਾਂ, ਰਾਧਾ ਸਵਾਮੀ ਸਤਸੰਗ ਘਰ ਮੁੰਨਾ ਰੋਡ ਨੇੜੇ ਜੱਸੋ ਮਾਜ਼ਰਾ ਕਾਲੋਨੀ, ਲਛਮਣੀ ਨਾਰਾਇਣ ਮੰਦਿਰ ਪੁਰਾਣੀ ਦਾਣਾ ਮੰਡੀ ਰੇਲਵੇ ਰੋਡ ਬੰਗਾ, ਸਿੰਘ ਸਭਾ ਗੁਰਦੁਆਰਾ ਚੰਡੀਗੜ੍ਹ ਰੋਡ ਨਵਾਂਸ਼ਹਿਰ, ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਅਰਬਨ ਪੀ.ਐੱਚ.ਸੀ. ਨਵਾਂਸ਼ਹਿਰ, ਧਰਮਗਿਰੀ ਮੰਦਿਰ ਔੜ, ਰਾਧਾ ਸਵਾਮੀ ਸਤਸੰਗ ਘਰ ਮੁਕੰਦਪੁਰ, ਰਾਧਾ ਸਵਾਮੀ ਸਤਸੰਗ ਘਰ ਗੜ੍ਹੀ ਰੋਡ ਬਲਾਚੌਰ, ਰਾਧਾ ਸਵਾਮੀ ਸਤਸੰਗ ਘਰ ਕਾਠਗੜ੍ਹ ਸ਼ਾਮਲ ਹਨ।

ਡਾ. ਰਾਏ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ ਰੋਕੂ ਟੀਕਾਕਰਨ ਲਈ ਅਪੀਲ ਕਰਦੇ ਹੋਏ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਸਾਰੇ ਯੋਗ ਲਾਭਪਾਤਰੀ ਉਪਰੋਕਤ ਸਥਾਨਾਂ ਉੱਤੇ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੋਵਿਡ ਰੋਕੂ ਟੀਕਾਕਰਨ ਕੋਰੋਨਾ ਦੀ ਤੀਜੀ ਸੰਭਾਵੀ ਲਹਿਰ ਨੂੰ ਰੋਕਣ ਲਈ ਬਹੁਤ ਜ਼ਰੂਰੀ ਹੈ, ਇਸ ਲਈ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ ਰੋਕੂ ਟੀਕਾਕਰਨ ਕਰਵਾਉਣ ਲਈ ਤਰਜ਼ੀਹ ਦੇਣੀ ਚਾਹੀਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ