Thursday, April 25, 2024

Health

ਬਲਬੀਰ ਸਿੱਧੂ ਵੱਲੋਂ ਗੋਨਿਆਣਾ ਵਿਖੇ 5.25 ਕਰੋੜ ਰੁਪਏ ਦੀ ਲਾਗਤ ਵਾਲੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ

PUNJAB NEWS EXPRESS | July 27, 2021 09:20 AM

ਚੰਡੀਗੜ੍ਹ/ਬਠਿੰਡਾ:ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਬਠਿੰਡਾ ਦੇ ਗੋਨਿਆਣਾ ਵਿਖੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸ. ਸਿੱਧੂ ਨੇ ਦੱਸਿਆ ਕਿ 5.25 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ 20 ਬੈੱਡਾਂ ਵਾਲਾ ਜੱਚਾ ਬੱਚਾ ਹਸਪਤਾਲ ਸਥਾਪਤ ਕੀਤਾ ਗਿਆ ਹੈ ਜੋ ਕਿ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਗੋਨਿਆਣਾ ਵਿੱਚ ਸਥਾਪਤ ਕੀਤਾ ਗਿਆ ‘ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ’ ਮਾਵਾਂ ਅਤੇ ਉਨ੍ਹਾਂ ਦੇ ਨਵਜੰਮੇ ਬੱਚਿਆਂ ਲਈ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਅਹਿਮ ਸਾਬਤ ਹੋਵੇਗਾ। ਇਹ ਸਰਕਾਰੀ ਸਿਹਤ ਸਹੂਲਤਾਂ ਵਿੱਚ ਨਵਜੰਮੇ ਬੱਚਿਆਂ ਦੀ ਦੇਖਭਾਲ ਦੇ ਖੇਤਰ ਵਿੱਚ ਇੱਕ ਨਵਾਂ ਮੀਲ ਪੱਥਰ ਹੋਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਪਹਿਲ ਦੇ ਅਧਾਰ ’ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ ਅਤੇ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਠੋਸ ਫੈਸਲੇ ਲਏ ਗਏ ਹਨ।
ਸ. ਸਿੱਧੂ ਨੇ ਅੱਗੇ ਦੱਸਿਆ ਕਿ ਕੋਵਿਡ-19 ਦੀ ਸੰਭਾਵੀ ਤੀਜੀ ਲਹਿਰ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੇ ਕੋਰੋਨਾ ਯੋਧੇ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਆਕਸੀਜਨ ਦੀ ਘਾਟ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 75 ਪੀਐਸਏ ਆਕਸੀਜਨ ਪਲਾਂਟ ਸਥਾਪਤ ਕੀਤੇ ਗਏ ਹਨ।
ਸਿਹਤ ਮੰਤਰੀ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਦੌਰਾਨ ਸਿਹਤ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਦੀਆਂ 11, 500 ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ ਅਤੇ ਜਲਦ ਹੀ 4000 ਨਰਸਾਂ ਅਤੇ ਹੋਰ ਸਟਾਫ਼ ਦੀ ਭਰਤੀ ਕੀਤੀ ਜਾਵੇਗੀ ਜਿਸ ਸਬੰਧੀ ਭਰਤੀ ਪ੍ਰਕਿਰਿਆ ਅਧੀਨ ਹੈ।
ਗੋਨਿਆਣਾ ਨਿਵਾਸੀਆਂ ਨੂੰ ਮੈਡੀਕਲ ਸਟਾਫ਼ ਦੀ ਮੰਗ ਬਾਰੇ ਭਰੋਸਾ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਗੋਨਿਆਣਾ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਨੂੰ ਪਹਿਲ ਦੇ ਅਧਾਰ ’ਤੇ ਜਲਦ ਹੱਲ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਥਾਪਤ ਕੀਤੇ ਜਾ ਰਹੇ 37 ਜੱਚਾ ਬੱਚਾ ਸਿਹਤ ਸੰਭਾਲ ਹਸਪਤਾਲਾਂ (ਐਮਸੀਐਚ) ਦਾ ਨਾਂ ਮਾਈ ਦੌਲਤਾਂ, ਜਿਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉਹਨਾਂ ਦੇ ਜਨਮ ਸਮੇਂ ਦੇਖਭਾਲ ਕੀਤੀ ਸੀ, ਦੇ ਨਾਂ 'ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਮੌਕੇ ਵਿਧਾਨ ਸਭਾ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ, ਸਾਬਕਾ ਵਿਧਾਇਕ ਡਾ. ਗੁਰਜੰਟ ਸਿੰਘ ਕੁਤੀਵਾਲ, ਡਾਇਰੈਕਟਰ ਪਰਿਵਾਰ ਭਲਾਈ ਆਦੇਸ਼ ਕੰਗ, ਡਾ. ਕਰਨਬੀਰ ਸਿੰਘ ਢਿੱਲੋਂ, ਸਿਵਲ ਸਰਜਨ ਤੇਜਵੰਤ ਸਿੰਘ ਢਿੱਲੋਂ, ਨਗਰ ਕੌਂਸਲ ਦੇ ਪ੍ਰਧਾਨ ਮਨਮੋਹਨ ਢੀਂਗਰਾਂ, ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ, ਮਨਦੀਪ ਸਿੰਘ ਮੱਕੜ, ਸਮੂਹ ਐਮ.ਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ