Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਪੰਜਾਬ ਦੀ ਸਿਰਫ਼ 5.35 ਫ਼ੀਸਦ ਦੀ ਆਬਾਦੀ ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ ਲੱਗੀਆਂ, ਕੇਂਦਰ ਨੂੰ ਸਪਲਾਈ ਵਧਾਉਣ ਦੀ ਲੋੜ: ਬਲਬੀਰ ਸਿੱਧੂ

PUNJAB NEWS EXPRESS | July 27, 2021 09:24 AM

ਚੰਡੀਗੜ੍ਹ:ਨੇੜਲੇ ਭਵਿੱਖ ਵਿੱਚ ਕੋਰੋਨਾ ਵਾਇਰਸ ਦੇ ਸੰਭਾਵੀ ਕੇਸਾਂ ਵਿੱਚ ਹੋਣ ਵਾਲੇ ਵਾਧੇ ਨੂੰ ਰੋਕਣ ਲਈ ਸੂਬਾ ਸਰਕਾਰ ਦੀ ਟੀਕਾਕਰਨ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਦੀ ਲੋੜ ਹੈ ਜਦਕਿ ਪੰਜਾਬ ਵਿੱਚ ਟੀਕੇ ਦੀਆਂ ਦੋਵੇਂ ਖੁਰਾਕਾਂ ਵਾਲੇ ਲੋਕਾਂ ਦਾ ਅੰਕੜਾ ਸਿਰਫ 5.35 ਫ਼ੀਸਦ ਹੈ।

ਅੱਜ ਇਥੇ ਪ੍ਰੈਸ ਬਿਆਨ ਰਾਹੀਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਵੱਲੋਂ 94, 79, 351 ਵਿਅਕਤੀਆਂ ਨੂੰ ਟੀਕਾ ਲਗਵਾਇਆ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ 77, 16, 433 ਨੇ ਪਹਿਲੀ ਖੁਰਾਕ ਪ੍ਰਾਪਤ ਕੀਤੀ ਹੈ ਅਤੇ 17, 62, 918 ਨੇ ਦੋਵੇਂ ਖੁਰਾਕਾਂ ਨਾਲ ਟੀਕਾਕਰਨ ਪੂਰਾ ਕਰ ਲਿਆ ਹੈ।

ਸ. ਸਿੱਧੂ ਨੇ ਦੱਸਿਆ ਕਿ ਪੰਜਾਬ ਨੂੰ ਕੋਵਿਡ-19 ਟੀਕੇ ਦੀ ਘੱਟ ਸਪਲਾਈ ਮਿਲ ਰਹੀ ਹੈ ਅਤੇ ਉਨ੍ਹਾਂ ਕੇਂਦਰ ਸਰਕਾਰ ਨੂੰ ਕਈ ਵਾਰ ਟੀਕੇ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਸੂਬਾ ਸਰਕਾਰ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਾ ਕੇ ਆਪਣੀ ਆਬਾਦੀ ਦੀ ਰਾਖੀ ਕਰ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਵਿੱਚ ਟੀਕੇ ਦੀਆਂ ਦੋਵੇਂ ਖੁਰਾਕਾਂ ਵਾਲੇ ਲੋਕਾਂ ਦਾ ਅੰਕੜਾ ਸਿਰਫ 5.35 ਫ਼ੀਸਦ ਹੈ। ਇਸ ਲਈ ਸਿਹਤ ਬੁਨਿਆਦੀ ਢਾਂਚੇ ਤੋਂ ਇਲਾਵਾ ਕੋਵਿਡ-19 ਦੀ ਤੀਜੀ ਲਹਿਰ ਤੋਂ ਬਚਣ ਲਈ, ਕੇਂਦਰ ਸਰਕਾਰ ਨੂੰ ਟੀਕੇ ਦੀ ਸਪਲਾਈ ਵਧਾਉਣ ਦੀ ਲੋੜ ਹੈ ਤਾਂ ਜੋ ਪੂਰੀ ਆਬਾਦੀ ਨੂੰ ਕਵਰ ਕੀਤਾ ਜਾ ਸਕੇ।

ਉਹਨਾਂ ਅੱਗੇ ਕਿਹਾ ਕਿ ਕੋਵਿਡ-19 ਦੀ ਤੀਜੀ ਲਹਿਰ ਦਾ ਡਰ ਵਧਦਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲਾਂ ਹੀ ਵੱਡੀ ਗਿਣਤੀ ਮਾਮਲਿਆਂ ਨਾਲ ਨਜਿੱਠਣ ਲਈ ਤਿਆਰ ਹੈ ਜਦਕਿ ਦੂਜੀ ਲਹਿਰ ‘ਚ ਹੋਣ ਵਾਲੇ ਸੰਕਰਮਣਾਂ ਨਾਲੋਂ ਵੱਧ ਗੰਭੀਰ ਹੋ ਸਕਦੇ ਹਨ। ਇਹਨਾਂ ਸੰਭਾਵੀ ਕੇਸਾਂ ਦੀ ਸੰਭਾਲ ਕਰਨ ਲਈ, ਥੋੜੇ ਸਮੇਂ ਵਿੱਚ ਬੁਨਿਆਦੀ ਢਾਂਚੇ ਦੀ ਸਮਰੱਥਾ ਵਧਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਜਿਸ ਵਿੱਚ 9000 ਆਕਸੀਜਨ ਕੰਸਨਟਰੇਟਰਜ਼, 75 ਪੀ.ਐੱਸ.ਏ. ਆਕਸੀਜਨ ਜਨਰੇਸ਼ਨ ਪਲਾਂਟ ਸ਼ਾਮਲ ਹਨ।

ਆਈ.ਸੀ.ਐਮ.ਆਰ. ਵੱਲੋਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਕਰਵਾਏ ਚੌਥੇ ਸੀਰੋ ਸਰਵੇ ਬਾਰੇ ਟਿੱਪਣੀ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸਰਵੇਖਣ ਦੇ ਨਤੀਜਿਆਂ ਅਨੁਸਾਰ 63.15 ਪ੍ਰਤੀਸ਼ਤ ਅਬਾਦੀ ਵਿੱਚ ਕੋਵਿਡ ਐਂਟੀਬਾਡੀਜ਼ ਬਣ ਗਈਆਂ ਹਨ ਅਤੇ ਸਿਹਤ ਕਰਮਚਾਰੀਆਂ ਵਿੱਚ 83.25 ਪ੍ਰਤੀਸ਼ਤ ਐਂਟੀਬਾਡੀਜ਼ ਹਨ। ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚੋਂ, ਆਮ ਜਨਸੰਖਿਆ ਵਿਚ ਲੁਧਿਆਣਾ 71 ਫ਼ੀਸਦ ਨਾਲ ਸਭ ਤੋਂ ਅੱਗੇ ਹੈ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਰਵੇਖਣ ਦੇ ਨਤੀਜਿਆਂ ਅਨੁਸਾਰ ਲੋਕਾਂ ਵਿਚ ਕੋਵਿਡ ਐਂਟੀਬਾਡੀਜ਼ ਦੀ ਮੌਜੂਦਗੀ ਦਾ ਸੰਕੇਤ ਮਿਲਿਆ ਹੈ ਜਿਸਦਾ ਅਰਥ ਹੈ ਕਿ ਪੰਜਾਬ ਵਿਚ ਦਰਜ ਕੀਤੇ ਅੰਕੜਿਆਂ ਨਾਲੋਂ ਕੇਸ ਬਹੁਤ ਵੱਧ ਸਨ। ਪੰਜਾਬ ਦੀ ਆਬਾਦੀ ਵਿਚ ਕੋਵਿਡ ਦੇ ਪ੍ਰਸਾਰ ਦੀ ਸੰਭਾਵਨਾ ਨੂੰ ਵੇਖਦਿਆਂ ਉਹਨਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਜਦੋਂ ਤੱਕ ਸਾਰੀ ਆਬਾਦੀ ਦਾ ਦੋ ਖੁਰਾਕਾਂ ਨਾਲ ਟੀਕਾਕਰਨ ਨਹੀਂ ਹੋ ਜਾਂਦਾ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ