Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਬ੍ਰੈਸਟਫੀਡਿੰਗ ਨਾਲ ਨਵਜਨਮੇ ਬੱਚਿਆਂ ਦੀਆਂ ਮੌਤਾਂ ਨੂੰ 20 ਫੀਸਦੀ ਤੱਕ ਘਟਾਇਆ ਜਾ ਸਕਦੈ : ਡਾ ਗੀਤਾਂਜਲੀ ਸਿੰਘ

PUNJAB NEWS EXPRESS | August 07, 2021 03:22 PM

ਜਾਡਲਾ: ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਵਿਸ਼ਵ ਬ੍ਰੈਸਟਫੀਡਿੰਗ ਹਫਤਾ ਅੱਜ ਸਫਲਤਾ ਪੂਰਵਕ ਸੰਪੰਨ ਹੋ ਗਿਆ। ਸਿਹਤ ਬਲਾਕ ਮੁਜ਼ੱਫਰਪੁਰ ਅੰਦਰ ਪੂਰਾ ਹਫ਼ਤਾ ਮੈਡੀਕਲ ਅਫ਼ਸਰਾਂ ਸਮੇਤ ਸਮੂਹ ਸਟਾਫ ਨੇ ਗਰਭਵਤੀ ਔਰਤਾਂ ਅਤੇ ਨਵੀਆਂ ਮਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।

ਸਿਹਤ ਵਿਭਾਗ ਵੱਲੋਂ ਹਰ ਸਾਲ 1 ਤੋਂ 7 ਅਗਸਤ ਤੱਕ ਵਿਸ਼ਵ ਬ੍ਰੈਸਟਫੀਡਿੰਗ ਹਫ਼ਤਾ ਮਨਾਇਆ ਜਾਂਦਾ ਹੈ। ਇਸ ਸਾਲ ਵਿਸ਼ਵ ਬ੍ਰੈਸਟਫੀਡਿੰਗ ਹਫ਼ਤੇ ਦਾ ਥੀਮ “ਬ੍ਰੈਸਟਫੀਡਿੰਗ ਨੂੰ ਸੁਰੱਖਿਅਤ ਕਰਨਾ : ਇਕ ਸਾਂਝੀ ਜ਼ਿੰਮੇਵਾਰੀ” ਸੀ।

ਡਾ ਗੀਤਾਂਜਲੀ ਸਿੰਘ ਸੀਨੀਅਰ ਮੈਡੀਕਲ ਅਫਸਰ ਪੀ ਐੱਚ ਸੀ ਮੁਜ਼ੱਫਰਪੁਰ ਨੇ ਮਿੰਨੀ ਪੀ ਐੱਚ ਸੀ ਜਾਡਲਾ ਵਿਖੇ ਵਿਸ਼ਵ ਬ੍ਰੈਸਟਫੀਡਿੰਗ ਹਫਤੇ ਦੀ ਸਮਾਪਤੀ ਮੌਕੇ ਆਪਣੇ ਸੰਦੇਸ਼ ਵਿੱਚ ਦੱਸਿਆ ਕਿ ਬੱਚਿਆਂ ਨੂੰ ਮਾਂ ਦਾ ਦੁੱਧ ਪਿਲਾਉਣ ਨਾਲ ਜਿੱਥੇ ਬੱਚੇ ਨੂੰ ਬਿਮਾਰੀਆਂ ਲੱਗਣ ਦਾ ਖਤਰਾ ਘੱਟ ਹੁੰਦਾ ਹੈ, ਉੱਥੇ ਹੀ ਬੱਚੇ ਨੂੰ ਆਪਣਾ ਦੁੱਧ ਪਿਲਾਉਣ ਨਾਲ ਮਾਵਾਂ ਵਿੱਚ ਛਾਤੀ ਦੇ ਕੈਂਸਰ, ਅੰਡਦਾਨੀਆਂ ਦਾ ਕੈਂਸਰ ਅਤੇ ਸ਼ੂਗਰ ਦੀ ਬਿਮਾਰੀ ਦਾ ਖਤਰਾ ਘੱਟ ਹੂੰਦਾ ਹੈ। ਇਸ ਨਾਲ ਜਿੱਥੇ ਮਾਂ ਅਤੇ ਬੱਚੇ ਵਿੱਚ ਸਨੇਹ ਵੱਧਦਾ ਹੈ, ਉੱਥੇ ਮਾਂ ਖੁਦ ਵੀ ਸਿਹਤਮੰਦ ਰਹਿੰਦੀ ਹੈ।

ਡਾ ਸਿੰਘ ਨੇ ਕਿਹਾ ਕਿ ਜਨਮ ਤੋਂ ਬਾਅਦ ਪਹਿਲੇ ਅੱਧੇ ਘੰਟੇ ਦੇ ਅੰਦਰ ਹੀ ਬੱਚੇ ਨੂੰ ਮਾਂ ਦਾ ਦੁੱਧ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ, ਕਿਉਂਕਿ ਮਾਂ ਦਾ ਪਹਿਲਾ ਗਾੜਾ ਦੁੱਧ (ਬੌਹਲਾ) ਬੱਚੇ ਨੂੰ ਪਿਲਾਉਣ ਨਾਲ ਬੱਚੇ ਵਿੱਚ ਬਿਮਾਰੀਆਂ ਨਾਲ ਲੜਨ ਦੀ ਤਾਕਤ ਪੈਦਾ ਹੁੁੰਦੀ ਹੈ। ਉਨ੍ਹਾਂ ਦੱਸਿਆ ਕਿ ਜਨਮ ਦੇ ਪਹਿਲੇ ਘੰਟੇ ਵਿੱਚ ਮਾਂ ਦਾ ਦੁੱਧ ਪਿਲਾਉਣਾ ਸ਼ੁਰੂ ਕਰਨ ਨਾਲ ਨਵਜਨਮੇ ਬੱਚਿਆ ਦੀਆਂ ਮੌਤਾਂ ਨੂੰ 20 ਫੀਸਦੀ ਤੱਕ ਘੱਟ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਨੂੰ ਮਾਂ ਦਾ ਦੁੱਧ ਨਹੀ ਦਿੱਤਾ ਜਾਂਦਾ, ਉਨ੍ਹਾਂ ਦੀ ਨਿਮੋਨੀਆ ਅਤੇ ਦਸਤ ਦੀ ਬਿਮਾਰੀ ਨਾਲ ਮੌਤ ਹੋਣ ਦਾ ਖਤਰਾ ਵੱਧ ਜਾਂਦਾ ਹੈ, ਜੋ ਕਿ ਪੰਜ ਸਾਲ ਤੱਕ ਦੇ ਬੱਚਿਆਂ ਵਿੱਚ ਹੋਣ ਵਾਲੀਆਂ ਕੁੱਲ ਮੌਤਾਂ ਦਾ ਮੁੱਖ ਕਾਰਨ ਹੈ। ਬੱਚੇ ਨੂੰ ਛੇ ਮਹੀਨੇ ਤੋਂ ਬਾਅਦ ਮਾਂ ਦੇ ਦੁੱਧ ਦੇ ਨਾਲ-ਨਾਲ ਨਰਮ ਓਪਰੀ ਖੁਰਾਕ ਵੀ ਦੇਣੀ ਚਾਹੀਦੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ ਸੋਨੀਆ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ