Saturday, April 27, 2024

Health

ਕੋਵਿਡ-19 ਦੇ ਪ੍ਰਕੋਪ ਤੋਂ ਬਚਣ ਲਈ ਟੀਕਾਕਰਨ ਜ਼ਰੂਰੀ : ਡਾ ਗੀਤਾਂਜਲੀ ਸਿੰਘ

PUNJAB NEWS EXPRESS | August 18, 2021 02:30 PM

ਨਵਾਂਸ਼ਹਿਰ:ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ, ਜਿਸ ਤਹਿਤ ਅੱਜ ਸਥਾਨਕ ਪਿੰਡ ਮੁਜੱਫਰਪੁਰ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ 250 ਤੋਂ ਵੱਧ ਯੋਗ ਵਿਅਕਤੀਆਂ ਨੇ ਵੈਕਸੀਨ ਲਗਵਾਈ।

ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਨੇ ਪਿੰਡ ਮੁਜੱਫਰਪੁਰ ਵਿਖੇ ਟੀਕਾਕਰਨ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਆਮ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਓ ਆਪਾਂ ਸਾਰੇ ਇਹ ਯਕੀਨੀ ਬਣਾਈਏ ਕਿ ਹਰੇਕ ਯੋਗ ਵਿਅਕਤੀ ਕੋਵਿਡ ਰੋਕੂ ਟੀਕਾ ਲਗਵਾਏ। ਉਨ੍ਹਾਂ ਕਿਹਾ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਸਿਹਤਮੰਦ ਤੇ ਸੁਰੱਖਿਅਤ ਭਵਿੱਖ ਸਿਰਜਣ ਲਈ ਕੋਵਿਡ ਰੋਕੂ ਟੀਕਾਕਰਨ ਬਹੁਤ ਜ਼ਰੂਰੀ ਹੈ।

ਡਾ. ਸਿੰਘ ਨੇ ਅੱਗੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ ਹੈ। ਉਨਾਂ ਸਾਰਿਆਂ ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਨੂੰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਯੋਗ ਵਿਅਕਤੀ ਆਪਣੇ ਨੇੜਲੇ ਕੇਂਦਰਾਂ ਉੱਤੇ ਟੀਕਾ ਲਗਵਾ ਸਕਦੇ ਹਨ ਅਤੇ ਇਹ ਟੀਕਾ ਪੂਰੀ ਤਰਾਂ ਸੁਰੱਖਿਅਤ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕੱਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰੱਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਲੋਕਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਬੀਮਾਰੀ ਦੇ ਮਾੜੇ-ਮੋਟੇ ਲੱਛਣ ਦਿਸਣ 'ਤੇ ਤੁਰੰਤ ਟੈਸਟ ਕਰਵਾਉਣ ਅਤੇ ਨਾਲ ਹੀ ਕੋਵਿਡ ਰੋਕੂ ਟੀਕਾਕਰਨ ਵੀ ਜ਼ਰੂਰ ਕਰਵਾਉਣ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ