Wednesday, July 08, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Health

ਕੋਵਿਡ-19 ਵੈਕਸੀਨ ਗਰਭਵਤੀ ਔਰਤਾਂ ਦੀ ਸੁਰੱਖਿਆ ਲਈ ਮਹੱਤਵਪੂਰਨ : ਡਾ. ਬਲਵਿੰਦਰ ਕੁਮਾਰ

PUNJAB NEWS EXPRESS | August 18, 2021 02:46 PM

ਨਵਾਂਸ਼ਹਿਰ: ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਗਈ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਹਸਪਤਾਲ ਵਿਖੇ ਅੱਜ ਖ਼ਾਸ ਤੌਰ ਉੱਤੇ ਗਰਭਵਤੀ ਔਰਤਾਂ ਨੂੰ ਕੋਵਿਡ ਰੋਕੂ ਟੀਕੇ ਲਾਏ ਗਏ।

ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਗਰਭਵਤੀ ਔਰਤਾਂ ਦੇ ਕੋਵਿਡ ਟੀਕਾਕਰਨ ਲਈ ਸੈਸ਼ਨ ਸਾਈਟਾਂ 'ਤੇ ਅਲੱਗ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ ਤਾਂ ਜੋ ਉਹ ਆਸਾਨੀ ਨਾਲ ਕੋਵਿਡ ਰੋਕੂ ਟੀਕਾ ਲਗਵਾ ਕੇ ਕੋਰੋਨਾ ਵਾਇਰਸ ਬਾਰੇ ਡਰ ਅਤੇ ਚਿੰਤਾ ਤੋਂ ਮੁਕਤੀ ਪ੍ਰਾਪਤ ਕਰਨ ਸਕਣ। ਗਰਭ ਅਵਸਥਾ ਦੀ ਪਛਾਣ ਤੋਂ ਬਾਅਦ ਗਰਭਵਤੀ ਔਰਤਾਂ ਨੂੰ ਕੋਵਿਡ -19 ਟੀਕਾ ਕਿਸੇ ਵੀ ਸਮੇਂ ਲਗਾਇਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਦੀ ਸੰਭਾਵਨਾ ਨੂੰ ਦੇਖਦਿਆਂ ਗਰਭਵਤੀ ਔਰਤਾਂ ਨੂੰ ਵੀ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਇਹ ਦੋਵੇਂ ਮਾਂ ਅਤੇ ਬੱਚੇ ਦੀ ਸੁਰੱਖਿਆ ਲਈ ਮਹੱਤਵਪੂਰਨ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਾਹਿਰਾਂ ਮੁਤਾਬਿਕ ਜ਼ਿਆਦਾਤਰ ਗਰਭਵਤੀ ਔਰਤਾਂ ਵਿਚ ਇਹ ਬਿਮਾਰੀ ਬਿਨਾਂ ਲੱਛਣਾਂ ਦੇ ਹੋਣ ਦੀ ਸੰਭਾਵਨਾ ਹੁੰਦੀ ਹੈ ਜੋ ਕਿ ਆਪਣੇ-ਆਪ ਸਿਹਤਯਾਬ ਹੋ ਜਾਂਦੀਆਂ ਹਨ ਪਰ ਫਿਰ ਵੀ ਕੋਵਿਡ-19 ਵੈਕਸੀਨ ਨਾਲ ਗਰਭਵਤੀ ਔਰਤਾਂ ਵਿਚ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣਾ ਜ਼ਰੂਰੀ ਹੈ, ਇਸ ਨਾਲ ਇਹ ਬਿਮਾਰੀ ਗੰਭੀਰ ਰੂਪ ਧਾਰਨ ਨਹੀਂ ਕਰਦੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਈ ਗਰਭਵਤੀ ਔਰਤਾਂ ਕੋਵਿਡ-19 ਸੰਕ੍ਰਮਣ ਤੋਂ ਪ੍ਰਭਾਵਿਤ ਹੋ ਚੁੱਕੀਆਂ ਹਨ ਅਤੇ ਸਿਹਤਮੰਦ ਜੀਵਨਸ਼ੈਲੀ ਤੇ ਸਿਹਤ ਵਿਭਾਗ ਦੇ ਮਾਹਰ ਡਾਕਟਰਾਂ ਦੀ ਨਿਗਰਾਨੀ ਹੇਠ ਸਹੀ ਇਲਾਜ ਨਾਲ ਪੂਰੀ ਤਰ੍ਹਾਂ ਨਾਲ ਠੀਕ ਹੋ ਗਈਆਂ ਹਨ। ਗਰਭ ਅਵਸਥਾ ਦੀ ਪਛਾਣ ਤੋਂ ਬਾਅਦ ਗਰਭਵਤੀ ਔਰਤਾਂ ਨੂੰ ਕੋਵਿਡ -19 ਟੀਕਾ ਕਿਸੇ ਵੀ ਸਮੇਂ ਲਗਾਇਆ ਜਾ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ

ਟੀਏਵੀਆਰ ਬਜ਼ੁਰਗਾਂ ਵਿੱਚ ਸਰਜੀਕਲ ਐਓਰਟਿਕ ਵਾਲਵ ਬਦਲਣ ਦਾ ਇੱਕ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਵਿਕਲਪ ਹੈ।

ਡਾ. ਜਸਬੀਰ ਸਿੰਘ ਔਲਖ ਅਤੇ ਪਰਿਵਾਰ ਵੱਲੋਂ ਸਿਹਤ, ਵਿਕਾਸ, ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ-ਚਰਚਾ