Friday, April 26, 2024

Health

ਕੋਰੋਨਾ ਦੀ ਰੋਕਥਾਮ 'ਚ ਸ਼ਲਾਘਾਯੋਗ ਸੇਵਾਵਾਂ ਦੇਣ ਲਈ ਸਿਹਤ ਵਿਭਾਗ ਦੇ ਅਧਿਕਾਰੀ ਸਨਮਾਨਿਤ

PUNJAB NEWS EXPRESS | August 19, 2021 12:46 PM

ਨਵਾਂਸ਼ਹਿਰ: ਸਥਾਨਕ ਪਿੰਡ ਕੋਟ ਰਾਂਝਾ ਦੀ ਗੁਰਦੁਆਰਾ ਕਮੇਟੀ ਨੇ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਵਿੱਚ ਸ਼ਲਾਘਾਯੋਗ ਸੇਵਾਵਾਂ ਦੇਣ ਲਈ ਅੱਜ ਸਿਹਤ ਵਿਭਾਗ ਮੁਜ਼ੱਫਰਪੁਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਜਾਣਕਾਰੀ ਮੁਤਾਬਕ ਸਿਹਤ ਵਿਭਾਗ ਦੇ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਉਨ੍ਹਾਂ ਵਿਚ ਮੈਡੀਕਲ ਅਫਸਰ ਡਾ ਰਣਜੀਤ ਹਰੀਸ਼, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਮਲਟੀਪਰਪਜ ਹੈਲਥ ਵਰਕਰ ਮਨਦੀਪ ਸਿੰਘ, ਗੁਲਸ਼ਨ ਕੁਮਾਰ, ਪਰਮਜੀਤ ਸਿੰਘ, ਫਾਰਮਾਸਿਸਟ ਮਨਜੀਤ ਕੌਰ, ਕਮਿਊਨਿਟੀ ਹੈਲਥ ਅਫ਼ਸਰ ਕਿਰਨ, ਏ.ਐਨ.ਐਮ. ਅਮਰਜੀਤ ਕੌਰ, ਰਾਜਿੰਦਰ ਕੌਰ, ਊਸ਼ਾ ਰਾਣੀ, ਬਲਜੀਤ ਕੌਰ, ਊਸ਼ਾ ਰਾਣੀ, ਆਸ਼ਾ ਵਰਕਰ ਪਰਮਜੀਤ ਕੌਰ ਅਤੇ ਨਰਿੰਦਰ ਕੌਰ ਸ਼ਾਮਲ ਸਨ।

ਇਸ ਮੌਕੇ ਪ੍ਰਧਾਨ ਹਰਦੀਪ ਸਿੰਘ ਬਾਜਵਾ, ਦਿਲਬਾਗ ਸਿੰਘ, ਹਰਮੇਸ਼ ਲਾਲ ਅਤੇ ਹੈਪੀ ਸਮੇਤ ਸਮੂਹ ਪਿੰਡ ਵਾਸੀਆਂ ਨੇ ਗੁਰਦੁਆਰਾ ਸਾਹਿਬ ਵਿਚ ਕਰਵਾਏ ਸਨਮਾਨ ਸਮਾਰੋਹ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਇਮਾਨਦਾਰੀ ਤੇ ਤਨਦੇਹੀ ਨਾਲ ਪਿੰਡ ਵਿੱਚ ਟੀਕਾਕਰਨ ਦੇ ਕੀਤੇ ਗਏ ਕੰਮਕਾਜ ਦੀ ਕਾਫੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਲੋਕਾਂ ਦੀ ਨਿਸਵਾਰਥ ਸੇਵਾ ਕੀਤੀ ਜੋ ਕਾਬਲੇ ਤਾਰੀਫ਼ ਹੈ। ਉਨ੍ਹਾਂ ਕੋਰੋਨਾ ਦੇ ਸ਼ੁਰੂਆਤੀ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਪਠਲਾਵਾ ਪਿੰਡ ਵਿਚ ਸੂਬੇ ਦਾ ਪਹਿਲਾ ਕੋਰੋਨਾ ਕੇਸ ਸਾਹਮਣੇ ਆਇਆ ਸੀ ਅਤੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਜਿਸ ਤਰ੍ਹਾਂ ਨਾਲ ਸਿਹਤ ਵਿਭਾਗ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕਰ ਰਿਹਾ ਹੈ, ਉਹ ਸ਼ਲਾਘਾਯੋਗ ਹੈ।

ਇਸ ਮੌਕੇ ਮੈਡੀਕਲ ਅਫਸਰ ਡਾ ਰਣਜੀਤ ਹਰੀਸ਼ ਨੇ ਗੁਰਦੁਆਰਾ ਕਮੇਟੀ ਤੇ ਸਮੂਹ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਨਮਾਨ ਨਾਲ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੰਮ ਕਰਨ ਲਈ ਹੋਰ ਉਤਸ਼ਾਹ ਮਿਲੇਗਾ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ