Thursday, May 09, 2024

Health

ਬੱਚਿਆਂ ਨੂੰ ਨਿਮੋਨੀਆ ਤੋਂ ਬਚਾਏਗੀ ਪੀ.ਸੀ.ਵੀ. ਵੈਕਸੀਨ : ਡਾ ਮਨਦੀਪ ਕਮਲ

PUNJAB NEWS EXPRESS | August 20, 2021 03:01 PM

ਨਵਾਂਸ਼ਹਿਰ: ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ ਮਨਦੀਪ ਕਮਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਨਿਊਮੋਕੋਕਲ ਕੰਜੂਗੇਟ ਵੈਕਸੀਨ (ਪੀ.ਸੀ.ਵੀ.) ਸਬੰਧੀ ਟ੍ਰੇਨਿੰਗ ਕਰਵਾਈ ਗਈ, ਜਿਸ ਵਿੱਚ ਮੈਡੀਕਲ ਅਫਸਰਾਂ ਸਮੇਤ ਨਰਸਿੰਗ ਅਫਸਰਜ਼, ਐੱਲ.ਐੱਚ.ਵੀਜ਼, ਏ.ਐੱਨ.ਐੱਮਜ਼ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ।

ਇਸ ਮੌਕੇ ਡਾ ਮਨਦੀਪ ਕਮਲ, ਸੀਨੀਅਰ ਮੈਡੀਕਲ ਅਫਸਰ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਨੇ ਟ੍ਰੇਨਿੰਗ ਦੀ ਸ਼ੁਰੂਆਤ ਵਿਚ ਨਿਊਮੋਕੋਕਲ ਕੰਜੂਗੇਟ ਵੈਕਸੀਨ (ਪੀ.ਸੀ.ਵੀ.) ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਛੋਟੇ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਵਾਸਤੇ ਨਿਊਮੋਕੋਕਲ ਕੰਜੂਗੇਟ ਵੈਕਸੀਨ (ਪੀ.ਸੀ.ਵੀ.) ਨੂੰ ਨਿਯਮਤ ਟੀਕਾਕਰਨ ਪ੍ਰੋਗਰਾਮ ਵਿੱਚ 25 ਅਗਸਤ ਤੋਂ ਸ਼ਾਮਿਲ ਕੀਤਾ ਜਾ ਰਿਹਾ ਹੈ। ਇਸ ਦੀ ਸ਼ੁਰੂਆਤ 2017 ਵਿਚ 5 ਸੂਬਿਆਂ ਬਿਹਾਰ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਉੱਤਰ ਪ੍ਰਦੇਸ਼, ਰਾਜਸਥਾਨ ਵਿੱਚ ਕੀਤੀ ਗਈ ਸੀ ਜੋ ਹੁਣ ਪੂਰੇ ਦੇਸ਼ ਵਿੱਚ ਹੋਣ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇਹ ਵੈਕਸੀਨ ਕੇਵਲ ਪ੍ਰਾਈਵੇਟ ਹਸਪਤਾਲਾਂ ਵਿੱਚ ਉਪਲੱਬਧ ਸੀ। ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਬੱਚਿਆਂ ਦੀ ਮੌਤ ਦਾ ਇਕ ਵੱਡਾ ਕਾਰਨ ਨਮੂਨੀਆ ਹੈ ਤੇ ਇਹ ਟੀਕਾਕਰਨ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਲਾਭਕਾਰੀ ਹੋਵੇਗਾ। ਇਹ ਟੀਕਾ ਮਾਰਕਿਟ ਵਿਚ ਬਹੁਤ ਮਹਿੰਗਾ ਹੈ ਪਰ ਸਰਕਾਰ ਵੱਲੋਂ ਇਹ ਨਿਯਮਤ ਟੀਕਾਕਰਨ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਮੁਫਤ ਦਿੱਤਾ ਜਾਵੇਗਾ।

ਇਸ ਟ੍ਰੇਨਿੰਗ ਵਿਚ ਮੈਡੀਕਲ ਅਫਸਰ ਡਾ ਹਰਪਿੰਦਰ ਸਿੰਘ ਅਤੇ ਡਾ ਹਰਤੇਸ਼ ਪਾਹਵਾ ਨੇ ਨਿਊਮੋਕੋਕਲ ਨਿਊਮੋਨੀਆ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇੱਕ ਗੰਭੀਰ ਸਾਹ ਦੀ ਲਾਗ ਹੈ, ਜਿਸ ਵਿੱਚ ਬੱਚਿਆਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ, ਬੁਖਾਰ, ਖੰਘ ਆਦਿ ਹੁੰਦੀ ਹੈ ਅਤੇ ਸਾਹ ਦੇ ਨਾਲ ਖੰਘ ਅਤੇ ਛਿੱਕ ਰਾਹੀਂ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਫੈਲਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਗਲੇ ਬੁੱਧਵਾਰ ਤੋਂ ਬੱਚਿਆਂ ਨੂੰ ਨਿਊਮੋਕੋਕਲ ਨਿਊਮੋਨੀਆ ਤੋਂ ਬਚਣ ਦੇ ਲਈ ਨਿਊਮੋਕੋਕਲ ਕੰਜੂਗੇਟ ਵੈਕਸੀਨ ਦੀ ਸ਼ੁਰੂਆਤ ਕੀਤੀ ਜਾਵੇਗੀ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਨਿਯਮਤ ਟੀਕਾਕਰਨ ਪ੍ਰੋਗਰਾਮ ਦੇ ਅਧੀਨ ਪੀ.ਸੀ.ਵੀ. ਦੇ ਟੀਕੇ ਦੀਆਂ ਤਿੰਨ ਖੁਰਾਕਾਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੀ.ਸੀ.ਵੀ. ਪੂਰੀ ਤਰ੍ਹਾਂ ਸੁਰੱਖਿਅਤ ਤੇ ਪ੍ਰਭਾਵਸ਼ਾਲੀ ਟੀਕਾ ਹੈ। ਪੀ.ਸੀ.ਵੀ. ਦੀ 2 ਪ੍ਰਾਇਮਰੀ ਅਤੇ 1 ਬੂਸਟਰ ਡੋਜ਼ ਹੋਵੇਗੀ। ਪਹਿਲੀ ਪ੍ਰਾਇਮਰੀ ਖੁਰਾਕ 6 ਹਫਤੇ, ਦੂਜੀ ਪ੍ਰਾਇਮਰੀ ਖੁਰਾਕ 14 ਹਫਤੇ ਅਤੇ ਬੂਸਟਰ ਖੁਰਾਕ 9 ਮਹੀਨੇ ਪੂਰੇ ਹੋਣ ’ਤੇ ਦਿੱਤੀ ਜਾਣੀ ਹੈ। ਪੀ.ਸੀ.ਵੀ. ਵੈਕਸੀਨ ਬੱਚਿਆਂ ਦੀਆਂ ਨਿਊਮੋਕੋਕਲ ਬਿਮਾਰੀ ਦੇ ਕਾਰਨ ਹੋਣ ਵਾਲੀਆਂ ਮੌਤਾਂ ਤੋਂ ਬਚਾਏਗਾ। ਪੀ.ਸੀ.ਵੀ. ਟੀਕਾਕਰਨ ਨਾ ਸਿਰਫ ਟੀਕਾਕਰਨ ਕਰਵਾਉਣ ਵਾਲੇ ਬੱਚਿਆਂ ਨੂੰ ਬਚਾਏਗਾ, ਬਲਕਿ ਨਿਮੋਨੀਆ ਦੀ ਬਿਮਾਰੀ ਦੇ ਹੋਰ ਬੱਚਿਆਂ ਵਿੱਚ ਫੈਲਣ ਦੇ ਖਤਰੇ ਨੂੰ ਘੱਟ ਕਰੇਗਾ।

ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਜਨਮ ਤੋਂ ਬਾਅਦ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਸਮੇਂ-ਸਮੇਂ ਨਿਰਧਾਰਤ ਟੀਕਾਕਰਨ ਕੀਤਾ ਜਾਂਦਾ ਹੈ। ਟੀਕਾਕਰਨ ਕਰਵਾਉਣ ਨਾਲ ਬੱਚੇ ਦੇ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਵੱਧਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ